
ਸਾਬਕਾ PM ਡਾ. ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
Punjab Vidhan Sabha session: ਭਲਕੇ ਸਵੇਰੇ 11 ਵਜੇ 16 ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਇਜਲਾਸ ਸ਼ੁਰੂ ਹੋਵੇਗਾ। ਵਿਧਾਨ ਸਭਾ ਸਕੱਤਰੇਤ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪਹਿਲੇ ਦਿਨ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਸਮੇਤ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ ਉਸ ਤੋਂ ਬਾਅਦ ਪ੍ਰਸ਼ਨ ਕਾਲ ਹੋਵੇਗਾ। ਇਸ ਮੌਕੇ ਸਦਨ ਵਿੱਚ ਵੱਖ ਵੱਖ ਵਿਭਾਗਾ ਦੀਆਂ ਰਿਪੋਰਟਾਂ ਸਦਨ ਦੇ ਮੇਜ 'ਤੇ ਰੱਖੀਆਂ ਜਾਣਗੀਆਂ ।