ਕੈਨੇਡਾ ਦੇ MP ਟਿਮ ਸਿੰਘ ਉੱਪਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
Published : Feb 23, 2026, 6:20 pm IST
Updated : Feb 23, 2026, 6:20 pm IST
SHARE ARTICLE
Canadian MP Tim Singh Uppal pays obeisance at Sri Harmandir Sahib
Canadian MP Tim Singh Uppal pays obeisance at Sri Harmandir Sahib

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ

ਅੰਮ੍ਰਿਤਸਰ: ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ  ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ  ਕੁਲਦੀਪ ਸਿੰਘ ਪ੍ਰਧਾਨ ਕੇ.ਐਨ.ਆਰ. ਗਰੁੱਪ ਕੈਨੇਡਾ ਅਤੇ ਚਰਨਜੀਤ ਸਿੰਘ ਮਾਵੀਕਲਾਂ ਵੀ ਮੌਜੂਦ ਸਨ। ਇਸ ਮੌਕੇ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸੂਚਨਾ ਅਧਿਕਾਰੀ ਸ. ਰਣਧੀਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਤੇ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਨੇ ਆਪਣੀ ਮਿਹਤਨ ਸਦਕਾ ਉੱਚ ਮੁਕਾਮ ਹਾਸਲ ਕੀਤੇ ਹਨ। ਇਨ੍ਹਾਂ ਵਿਚੋਂ ਹੀ ਟਿਮ ਸਿੰਘ ਉੱਪਲ ਵੀ ਇਕ ਹਨ, ਜਿਨ੍ਹਾਂ ਨੇ ਕੈਨੇਡਾ ਦੀ ਸਿਆਸਤ ਅੰਦਰ ਨਾਮਣਾ ਖੱਟਿਆ ਹੈ। ਉਨ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਏ  ਟਿਮ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਜੀ-ਆਇਆਂ ਆਖਿਆ। ਇਸ ਮੌਕੇ ਸ. ਟਿਮ ਸਿੰਘ ਉੱਪਲ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇਸ਼ ਦੁਨੀਆਂ ਅੰਦਰ ਵੱਸਦੇ ਸਿੱਖਾਂ ਲਈ ਵੱਡੀ ਆਸਥਾ ਦਾ ਕੇਂਦਰ ਹੈ, ਜਿਥੇ ਨਤਮਸਤਕ ਹੋ ਕੇ ਉਹ ਆਪਣੇ  ਆਪ ਨੂੰ ਸੁਭਾਗਾ ਮਹਿਸੂਸ ਕਰਦੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵਲੋਂ ਮਿਲੇ ਸਨਮਾਨ ਲਈ ਧੰਨਵਾਦ ਕੀਤਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement