ਆਪਣੇ ਕੋਲ ਡਿਊਟੀ ਕਰਨ ਲਈ ਦਬਾਅ ਪਾ ਰਿਹਾ ਸੀ ਮੁਲਜ਼ਮ
Pathi Singh commits suicide in Dhuri News: ਸੰਗਰੂਰ ਦੇ ਧੂਰੀ ਅਧੀਨ ਪੈਂਦੇ ਪਿੰਡ ਕਾਤਰ ਦੇ ਵਸਨੀਕ ਪਾਠੀ ਸਿੰਘ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਅਜੈ ਸਿੰਘ ਉਰਫ ਅਜੀਤ ਸਿੰਘ ਪੁੱਤਰ ਪ੍ਰੇਮ ਸਿੰਘ ਵਜੋਂ ਹੋਈ ਹੈ। ਮਾਮਲੇ ਦੇ ਤਫ਼ਤੀਸ਼ੀ ਅਧਿਕਾਰੀ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਥਾਣਾ ਸਦਰ ਧੂਰੀ ਦੀ ਪੁਲਿਸ ਕੋਲ ਮ੍ਰਿਤਕ ਦੇ ਭਰਾ ਰਵੀ ਸਿੰਘ ਨੇ ਦਰਜ ਕਰਵਾਏ ਬਿਆਨਾਂ ਅਨੁਸਾਰ ਅਜੈ ਸਿੰਘ ਪਾਠ ਅਤੇ ਕੀਰਤਨ ਦੀ ਸੇਵਾ ਕਰਦਾ ਸੀ।
ਉਹ ਰਾਏਕੋਟ ਨੇੜੇ ਪਿੰਡ ਬੱਸੀਆਂ ਵਿਖੇ ਬਾਬਾ ਸਿਮਰਨਦੀਪ ਸਿੰਘ ਕੋਲ ਆਪਣੀ ਡਿਊਟੀ ਕਰਦਾ ਸੀ ਪਰ ਬਾਬਾ ਬਲਵਿੰਦਰ ਸਿੰਘ ਚਾਂਗਲੀ ਉਸ ਨੂੰ ਬੱਸੀਆਂ ਤੋਂ ਹਟਕੇ ਆਪਣੇ ਕੋਲ ਨੌਕਰੀ ਕਰਨ ਲਈ ਮਜਬੂਰ ਕਰ ਰਿਹਾ ਸੀ। ਬਲਵਿੰਦਰ ਸਿੰਘ ਨੇ ਉਸ ਨੂੰ 21 ਫਰਵਰੀ ਵਾਲੇ ਦਿਨ ਆਪਣੇ ਕੋਲ ਬੁਲਾਇਆ ਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ, ਜਿਸ ਮਗਰੋਂ ਮੇਰੇ ਭਰਾ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਖ਼ੁਦਕੁਸ਼ੀ ਕਰ ਲਈ।
ਸਦਰ ਧੂਰੀ ਦੀ ਪੁਲਿਸ ਵਲੋਂ ਬਾਬਾ ਬਲਵਿੰਦਰ ਸਿੰਘ ਚਾਂਗਲੀ ਖ਼ਿਲਾਫ਼ ਖ਼ੁਦਕੁਸ਼ੀ ਲਈ ਮਜਬੂਰ ਕਰਨ ਦੀਆ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
