ਪੰਜਾਬ ਸਰਕਾਰ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਦੇਵੇਗੀ 1-1 ਕਰੋੜ ਰੁਪਏ
Published : Feb 23, 2026, 12:29 pm IST
Updated : Feb 23, 2026, 12:39 pm IST
SHARE ARTICLE
Punjab government will give Rs 1 crore each to the families of martyred police accused
Punjab government will give Rs 1 crore each to the families of martyred police accused

HDFC ਵੱਲੋਂ ਵੀ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ

 ਮੁੱਖ ਮੰਤਰੀ ਭਗਵੰਤ ਮਾਨ ਨੇ ਬੀਤੇ ਦਿਨ ਗੁਰਦਾਸਪੁਰ ਵਿਖੇ ਕਤਲਕਾਂਡ ਵਿਚ ਮਾਰੇ ਗਏ 2 ਪੁਲਿਸ ਜਵਾਨਾਂ ਦੇ ਪਰਿਵਾਰ ਲਈ ਆਰਥਿਕ ਮਦਦ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਸ਼ਹੀਦ ਪੁਲਿਸ ਮੁਲਾਜ਼ਮਾਂ ਦੇ ਪ੍ਰਵਾਰਾਂ ਨੂੰ 1-1 ਕਰੋੜ ਦੇਣ ਦਾ ਐਲਾਨ ਕੀਤਾ ਗਿਆ ਹੈ।

ਉਨ੍ਹਾਂ ਇਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਸ਼ਹੀਦ ਏ.ਐੱਸ.ਆਈ. ਗੁਰਨਾਮ ਸਿੰਘ ਅਤੇ ਪੀ.ਐੱਚ.ਜੀ. ਅਸ਼ੋਕ ਕੁਮਾਰ ਦੀ ਬਹਾਦਰੀ ਅਤੇ ਸਰਵੋਚ ਕੁਰਬਾਨੀ ਨੂੰ ਸਲਾਮ, ਜਿਨ੍ਹਾਂ ਨੇ ਡਿਊਟੀ ਦੌਰਾਨ ਆਪਣੀਆਂ ਜਾਨਾਂ ਵਾਰ ਦਿੱਤੀਆਂ। ਪੰਜਾਬ ਸਰਕਾਰ ਉਨ੍ਹਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ, ਜਦੋਂ ਕਿ ਐੱਚ.ਡੀ.ਐੱਫ.ਸੀ. ਬੈਂਕ ਵੱਲੋਂ 1-1 ਕਰੋੜ ਰੁਪਏ ਦੀ ਵਾਧੂ ਬੀਮਾ ਰਾਸ਼ੀ ਦਿੱਤੀ ਜਾਵੇਗੀ।

ਅਸੀਂ ਆਪਣੇ ਸ਼ਹੀਦਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੇ ਹਾਂ। ਉਨ੍ਹਾਂ ਦੀ ਕੁਰਬਾਨੀ ਸਾਨੂੰ ਸਾਰਿਆਂ ਨੂੰ ਸਨਮਾਨ ਅਤੇ ਬਹਾਦਰੀ ਨਾਲ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦੀ ਹੈ। ਦੱਸ ਦੇਈਏ ਕਿ ਬੀਤੇ ਦਿਨ ਪਿੰਡ ਆਦੀਆਂ 'ਚ 2 ਪੁਲਿਸ ਮੁਲਾਜ਼ਮਾਂ ਦਾ ਗੋਲੀ ਮਾਰ ਕੇ ਕਤਲ ਕੀਤਾ ਗਿਆ ਸੀ। ਹੋਮ ਗਾਰਡ ਅਸ਼ੋਕ ਕੁਮਾਰ ਤੇ ASI ਗੁਰਨਾਮ ਸਿੰਘ ਦੀਆਂ ਲਾਸ਼ਾਂ ਇੱਕੋ ਕਮਰੇ 'ਚੋਂ ਬਰਾਮਦ ਹੋਈਆਂ ਸਨ। 
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement