ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਬਰਨਾਲਾ ਦੀ ਦਾਣਾ ਮੰਡੀ ਪਹੁੰਚ ਕੇ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਲਿਆ ਜਾਇਜ਼ਾ
Published : Feb 23, 2026, 5:19 pm IST
Updated : Feb 23, 2026, 5:19 pm IST
SHARE ARTICLE
Raja Warring visited Barnala's grain market and reviewed the arrangements for the rally to be held on February 28
Raja Warring visited Barnala's grain market and reviewed the arrangements for the rally to be held on February 28

ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਕਰਨਗੇ ਸ਼ਮੂਲੀਅਤ

ਬਰਨਾਲਾ: ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਬਰਨਾਲਾ ਦੀ ਦਾਣਾ ਮੰਡੀ ਵਿੱਚ ਪਹੁੰਚੇ। ਇਸ ਦੌਰਾਨ ਉਨ੍ਹਾਂ 28 ਫਰਵਰੀ ਨੂੰ ਹੋਣ ਵਾਲੀ ਰੈਲੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਸ ਰੈਲੀ ਵਿੱਚ ਵਿਸ਼ੇਸ਼ ਤੌਰ ’ਤੇ ਕਾਂਗਰਸ ਪਾਰਟੀ ਦੇ ਸੀਨੀਅਰ ਨੇਤਾ ਰਾਹੁਲ ਗਾਂਧੀ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਮਨਰੇਗਾ ਦਾ ਨਾਂ ਬਦਲ ਦਿੱਤਾ ਗਿਆ ਹੈ, ਉਸ ਸਬੰਧ ਵਿੱਚ ਵਿਸ਼ੇਸ਼ ਰੈਲੀ ਹੈ।

ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਹਾ ਗਿਆ ਸੀ ਕਿ 1000 ਰੁਪਏ ਪ੍ਰਤੀ ਮਹੀਨਾ ਔਰਤਾਂ ਦੇ ਖਾਤੇ ਵਿੱਚ ਪਾਏ ਜਾਣਗੇ, ਪਰ ਅੱਜ ਚਾਰ ਸਾਲ ਹੋਣ ਦੇ ਬਾਵਜੂਦ ਵੀ ਔਰਤਾਂ ਦੇ ਖਾਤੇ ਵਿੱਚ ਪੈਸੇ ਨਹੀਂ ਪਾਏ ਗਏ ਅਤੇ ਹੁਣ ਚਾਰ ਸਾਲਾਂ ਦੇ 48 ਹਜ਼ਾਰ ਰੁਪਏ ਪਾਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ, ਉਹ ਸਾਰੀਆਂ ਮੁਹਿੰਮਾਂ ਫੇਲ੍ਹ ਹੋ ਚੁੱਕੀਆਂ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement