
ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਹੀਦ ਦੇ ਜ਼ੱਦੀ ਪਿੰਡ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਸ਼ੁਰੂ ਹੋ ਗਿਆ ਹੈ। ਵੱਖ ਵੱਖ ਪਾਰਟੀਆਂ ਦੇ ਆਗੂ ਸ਼ਹੀਦਾਂ...
ਬੰਗਾ : ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ ਸ਼ਹੀਦ ਦੇ ਜ਼ੱਦੀ ਪਿੰਡ ਖਟਕੜ ਕਲਾਂ ਵਿਖੇ ਰਾਜ ਪੱਧਰੀ ਸਮਾਗਮ ਸ਼ੁਰੂ ਹੋ ਗਿਆ ਹੈ। ਵੱਖ ਵੱਖ ਪਾਰਟੀਆਂ ਦੇ ਆਗੂ ਸ਼ਹੀਦਾਂ ਨੂੰ ਸਿਜਦਾ ਕਰ ਰਹੇ ਹਨ। ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋਂ ਰਾਜ ਪੱਧਰੀ ਨਸ਼ਾ ਵਿਰੋਧੀ ਮੁਹਿੰਮ ਦੀ ਸ਼ੁਰੂਆਤ ਕਰਵਾਈ। ਕੌਮੀ ਸਮਾਰਕ ਨੂੰ ਲੋਕ ਅਰਪਣ ਕੀਤਾ ਗਿਆ। ਨੌਜਵਾਨਾਂ ਦੇ ਕਾਫ਼ਲੇ ਪੁੱਜ ਰਹੇ ਹਨ। ਅਕਾਲੀ ਦਲ, ਕਾਂਗਰਸ, ਮਾਰਕਸੀ ਪਾਰਟੀਆਂ ਵਲੋਂ ਕਾਨਫ਼ਰੰਸਾਂ ਕੀਤੀਆਂ ਜਾ ਰਹੀਆਂ ਹਨ। ਬਸਪਾ, ਆਪ, ਭਾਜਪਾ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
shahid bhagat singh
ਪੰਜਾਬ ਸਰਕਾਰ ਵਲੋਂ ਪੀ.ਆਰ.ਟੀ.ਸੀ. ਜਹਾਨਖੇਲਾਂ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਜ਼ਿਲਾ ਪੱਧਰੀ ਯੁਵਾ ਸ਼ਕਤੀਕਰਨ ਦਿਵਸ ਮਨਾਇਆ ਜਾ ਰਿਹਾ ਹੈ, ਇਸ ਸਮਾਗਮ ਵਿਚ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਖਟਕੜ ਕਲਾਂ (ਜ਼ਿਲਾ ਸ਼ਹੀਦ ਭਗਤ ਸਿੰਘ ਨਗਰ) ਵਿਖੇ ਹੋ ਰਹੇ ਰਾਜ ਪੱਧਰੀ ਸਮਾਗਮ ਤੋਂ ਸਿੱਧੇ ਪ੍ਰਸਾਰਣ ਰਾਹੀਂ ਡਰੱਗ ਅਬਿਊਜ਼ ਪ੍ਰੀਵੈਨਸ਼ਨ ਆਫਿਸਰਜ਼ ਨੂੰ ਸਹੁੰ ਵੀ ਚੁਕਾਈ ਜਾਵੇਗੀ।