
ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ।
ਅੰਮ੍ਰਿਤਸਰ: ਅੰਮ੍ਰਿਤਸਰ ਪੁਲਿਸ ਦਾ ਨਿਵੇਕਲਾ ਉਪਰਾਲਾ, ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਸਜਾਈਆਂ ਬਸੰਤੀ ਰੰਗ ਦੀਆਂ ਦਸਤਾਰਾਂ,ਸ੍ਰੀ ਅੰਮ੍ਰਿਤਸਰ ਸਾਹਿਬ: ਸ਼ਹੀਦ -ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ’ਤੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਪੁਲਿਸ ਵੱਲੋਂ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ।
Jallianwala Bhag
ਦਰਅਸਲ ਪੁਲਿਸ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਬਾਹਰ ਸੈਲਾਨੀਆਂ ਦੇ ਬਸੰਤੀ ਰੰਗ ਦੀਆਂ ਦਸਤਾਰਾਂ ਸਜਾਈਆਂ ਗਈਆਂ। ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆ ਰਹੀਆਂ ਹਨ। ਇਸ ਮੌਕੇ ਉਹਨਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਭੇਂਟ ਕੀਤੀ।
Shahidi Day
ਦੱਸ ਦਈਏ ਕਿ ਦੇਸ਼ ਦੀ ਆਜ਼ਾਦੀ ਲਈ ਕੰਮ ਕਰਨ ਦਾ ਅਜਿਹਾ ਜ਼ਜਬਾ ਰੱਖਣ ਵਾਲਾ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਸ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ।
ਉਨ੍ਹਾਂ ਨੂੰ ਫਾਂਸੀ ਦੇਣ ’ਤੇ ਜੇਲ ਵਿਚ ਬੰਦ ਸਾਰੇ ਕੈਦੀਆਂ ਦੀਆਂ ਅੱਖਾਂ ਵਿਚ ਤਾਂ ਅੱਥਰੂ ਆ ਗਏ ਸਨ ਪਰ ਬਾਕੀ ਕਰਮਚਾਰੀਆਂ ਦੀਆਂ ਰੂਹਾਂ ਤੱਕ ਕੰਬ ਗਈਆਂ ਸਨ।