ਮਦਦ ਲਈ ਵਧੇ ਹੱਥ, ਮੁੱਖ ਮੰਤਰੀ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ ਤੇ ਦਵਾਈਆਂ ਦੇਣ ਦਾ ਐਲਾਨ 
Published : Mar 23, 2020, 1:44 pm IST
Updated : Mar 23, 2020, 1:44 pm IST
SHARE ARTICLE
File photo
File photo

ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੂੰ ਵੱਧਦੇ ਹੋਏ ਦੇਖ ਕੇ ਮੁੱਖ ਮੰਤਰੀ ਰਾਹਤ ਕੋਸ਼ ਵਿਚ 20 ਕਰੋੜ ਰੁਪਏ ਜਾਰੀ ਕੀਤੇ ਹਨ। ਕੋਰੋਨਾ ਵਾਇਰਸ....

ਚੰਡੀਗੜ੍ਹ- ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ ਨੂੰ ਵੱਧਦੇ ਹੋਏ ਦੇਖ ਕੇ ਮੁੱਖ ਮੰਤਰੀ ਰਾਹਤ ਕੋਸ਼ ਵਿਚ 20 ਕਰੋੜ ਰੁਪਏ ਜਾਰੀ ਕੀਤੇ ਹਨ। ਕੋਰੋਨਾ ਵਾਇਰਸ ਦੇ ਵੱਧ ਰਹੇ ਪ੍ਰਭਾਵ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੀ ਵਿਵਸਥਾ ਦੇ ਨਿਰਦੇਸ਼ ਦਿੱਤੇ ਹਨ।

Punjab GovernmentPunjab Government

ਉਨ੍ਹਾਂ ਨੇ ਇਸ ਮੰਤਵ ਲਈ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 20 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ.ਸੀ/ਐੱਸ.ਡੀ.ਐਮਜ਼ ਨੂੰ ਸਾਰੀਆਂ ਸਹਾਇਤਾ ਵਧਾਉਣ ਦੇ ਵੀ ਹੁਕਮ ਦਿੱਤੇ ਹਨ। ਗਰੀਬ ਲੋਕਾਂ ਲਈ ਸ਼ੈਲਟਰ ਤੇ ਦਵਾਈਆਂ ਵੀ ਮੁਫ਼ਤ ਦਿੱਤੀਆ ਜਾਣਗੀਆ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਕੈਪਟਨ ਸਰਕਾਰ ਨੇ ਇਹ ਫੈਸਲਾ ਲਿਆ ਹੈ।

Sukhjinder Singh RandhawaSukhjinder Singh Randhawa

ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਅਫ਼ਸਰਾਂ ਨੂੰ ਅਪੀਲ ਕੀਤੀ ਹੈ ਜਿਸ ਮੁਤਾਬਕ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ IAS ਇੱਕ ਦਿਨ ਦੀ ਤਨਖ਼ਾਹ CM ਰਾਹਤ ਕੋਸ਼ 'ਚ ਦੇਣ ਤਾਂ ਕਿ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾਵੇ। ਪੰਜਾਬ ਸਰਕਾਰ ਦੀ ਇਸ ਅਪੀਲ ਤੋਂ ਬਾਅਦ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇੱਕ ਮਹੀਨੇ ਦੀ ਸੈਲਰੀ ਦੇ ਦਿੱਤੀ ਹੈ।

Tript Rajinder BajwaTript Rajinder Bajwa

ਇਸ ਤੋਂ ਬਾਅਤ ਤ੍ਰਿਪਤ ਬਾਜਵਾ ਨੇ ਵੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ ਹੈ। ਕਾਂਗਰਸ ਦੇ ਵਿਧਾਇਕ ਦਰਸ਼ਨ ਬਰਾੜ ਨੇ ਵੀ ਇੱਕ ਮਹੀਨੇ ਦੀ ਆਪਣੀ ਤਨਖ਼ਾਹ ਦੇ ਦਿੱਤੀ ਹੈ। ਅਕਾਲੀ ਵਿਧਾਇਕ ਐਨ ਕੇ ਸ਼ਰਮਾ ਅਤੇ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਇੱਕ ਮਹੀਨੇ ਦੀ ਤਨਖਾਹ ਦੇ ਕੋਰੋਨਾ ਦੇ ਮਰੀਜ਼ ਲਈ ਸੀ ਐੱਮ ਫ਼ੰਡ ਨੂੰ ਦੇ ਦਿੱਤੀ ਹੈ।

File PhotoFile Photo

ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਫੇਸਬੁੱਕ ਪੇਜ਼ ਤੇ ਇਕ ਪੋਸਟ ਸ਼ੇਅਰ ਕੀਤੀ ਹੈ ਜਿਸ ਵਿਚ ਲਿਖਿਆ ਹੈ ਕਿ ''ਪਿਛਲੇ ਦਿਨਾਂ ਵਿੱਚ, ਸਾਨੂੰ ਘਰੇਲੂ ਕੁਆਰੰਟੀਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨੀ ਕਾਰਵਾਈ ਆਰੰਭਣੀ ਪਈ ਸੀ। ਸਾਰੇ ਉਪਾਅ ਸਭ ਦੇ ਭਲੇ ਲਈ ਹਨ। ਹਾਲਾਂਕਿ ਮੈਨੂੰ ਖੁਸ਼ੀ ਹੈ ਕਿ ਹਰ ਕੋਈ ਲਾੱਕਡਾਊਨ ਲਈ ਸਰਕਾਰ ਦਾ ਸਹਿਯੋਗ ਕਰ ਰਿਹਾ ਹੈ ਤੇ ਜੋ ਇਸਦੀ ਪਾਲਣਾ ਨਹੀਂ ਕਰ ਰਹੇ ਉਨ੍ਹਾਂ ਨੂੰ ਵੀ ਇਹੀ ਕਹਿਣਾ ਚਾਹਾਂਗਾ ਕਿ ਇਸਨੂੰ ਹਲਕੇ ਵਿੱਚ ਨਾ ਲਓ ਤੇ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰੋ।''

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM
Advertisement