ਮੁੱਖ ਮੰਤਰੀ ਵੱਲੋਂ ਬਿਨ੍ਹਾਂ ਕਿਸੇ ਛੋਟ ਤੋਂ ਪੂਰਨ ਕਰਫਿਊ ਦੇ ਆਦੇਸ਼
Published : Mar 23, 2020, 5:22 pm IST
Updated : Mar 30, 2020, 11:49 am IST
SHARE ARTICLE
File photo
File photo

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19

ਚੰਡੀਗੜ੍ਹ, 23 ਮਾਰਚ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬਾ ਪੱਧਰੀ ਕਰਫਿਊ ਲਾਉਣ ਦਾ ਹੁਕਮ ਕੀਤਾ। ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਕੋਵਿਡ-19 ਦੇ ਟਾਕਰੇ ਲਈ ਇਹ ਸਖਤ ਤੇ ਸਿਖਰਲਾ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਤੇ ਡੀ.ਜੀ.ਪੀ. ਦਿਨਕਰ ਗੁਪਤਾ ਨਾਲ ਸਥਿਤੀ ਦੀ ਸਮੀਖਿਆ ਕਰਨ ਤੋਂ ਬਾਅਦ ਬਿਨਾਂ ਛੋਟ ਤੋਂ ਪੂਰਨ ਕਰਫਿਊ ਦਾ ਐਲਾਨ ਕੀਤਾ।

File PhotoFile Photo

ਮੁੱਖ ਮੰਤਰੀ ਨੇ ਟਵੀਟ ਕੀਤਾ, ''ਡਿਪਟੀ ਕਮਿਸ਼ਨਰਾਂ ਨੂੰ ਇਸ ਅਨੁਸਾਰ ਹੁਕਮ ਜਾਰੀ ਕਰਨ ਲਈ ਆਖਿਆ ਹੈ। ਜਿਸ ਵੀ ਵਿਅਕਤੀ ਨੂੰ ਛੋਟ ਦੀ ਲੋੜ ਹੈ, ਉਸ ਨੂੰ ਵਿਸ਼ੇਸ਼ ਮੰਤਵ ਅਤੇ ਤੈਅ ਸਮੇਂ ਲਈ ਛੋਟ ਦਿੱਤੀ ਜਾਵੇ।'' ਕਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੂੰ ਦੇਖਦਿਆਂ ਅਣਮਿੱਥੇ ਸਮੇਂ ਲਈ ਲਾਈਆਂ ਜਾ ਰਹੀਆਂ ਬੰਦਸ਼ਾਂ ਦੇ ਨਤੀਜੇ ਵਜੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਕੈਪਟਨ ਅਮਰਿੰਦਰ ਸਿੰਘ ਨੇ ਕਈ ਤਰ੍ਹਾਂ ਰਿਆਇਤਾਂ ਦਾ ਵੀ ਐਲਾਨ ਕੀਤਾ।

Captain Government Amrinder Singh Captain Government Amrinder Singh

ਲੋੜਵੰਦਾਂ ਨੂੰ ਖਾਣੇ, ਰਹਿਣ ਤੇ ਦਵਾਈਆਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਰਾਹਤ ਫੰਡ ਵਿੱਚੋਂ 20 ਕਰੋੜ ਰੁਪਏ ਮਨਜ਼ੂਰ ਕਰ ਦਿੱਤੇ ਗਏ ਅਤੇ ਡਿਪਟੀ ਕਮਿਸ਼ਨਰਾਂ ਤੇ ਐਸ.ਡੀ.ਐਮਜ਼ ਨੂੰ ਲੋੜਵੰਦਾਂ ਨੂੰ ਹਰ ਤਰ੍ਹਾਂ ਦੀ ਮਦਦ ਮੁਹੱਈਆ ਕਰਨ ਲਈ ਵੀ ਕਿਹਾ ਗਿਆ ਹੈ। ਮੁੱਖ ਮੰਤਰੀ ਨੇ ਸੂਬੇ ਵਿੱਚ ਬਿਜਲੀ, ਪਾਣੀ ਤੇ ਸੀਵਰੇਜ ਆਦਿ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰਨ ਦਾ ਵੀ ਐਲਾਨ ਕੀਤਾ।

File PhotoFile Photo

ਕੋਵਿਡ-19 ਨੂੰ ਰੋਕਣ ਲਈ ਚੁੱਕੇ ਜਾ ਰਹੇ ਬੇਮਿਸਾਲ ਕਦਮਾਂ ਦੇ ਹਿੱਸੇ ਵਜੋਂ ਸੂਬਾ ਸਰਕਾਰ ਨੇ ਘਰੇਲੂ ਇਕਾਂਤਵਾਸ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਕਾਨੂੰਨੀ ਕਾਰਵਾਈ ਵੀ ਆਰੰਭੀ ਹੈ। ਮੁੱਖ ਮੰਤਰੀ ਨੇ ਪਹਿਲਾਂ ਟਵੀਟ ਕੀਤਾ, ''ਹਰੇਕ ਦੀ ਭਲਾਈ ਲਈ ਸਭ ਉਪਾਅ ਕੀਤੇ ਜਾ ਰਹੇ ਹਨ। ਹਾਲਾਂਕਿ ਮੈਂ ਖੁਸ਼ ਹਾਂ ਕਿ ਹਰ ਕੋਈ ਸਹਿਯੋਗ ਦੇ ਰਿਹਾ ਹੈ ਪਰ ਮੈਂ ਕੁਝ ਜਣਿਆਂ ਨੂੰ ਕੋਵਿਡ ਖਿਲਾਫ ਚੁੱਕੇ ਕਦਮਾਂ ਦੇ ਰਾਹ ਵਿੱਚ ਅੜਿੱਕਾ ਨਹੀਂ ਬਣਨ ਦੇਵਾਂਗਾ।''

File photo

ਸੂਬਾ ਸਰਕਾਰ ਵੱਲੋਂ ਐਲਾਨੇ ਰਾਹਤ ਕਾਰਜਾਂ ਦੇ ਵਿਸਥਾਰ ਵਿੱਚ ਵੇਰਵੇ ਦਿੰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਥਾਨਕ ਸਰਕਾਰ ਸਰਕਾਰਾਂ ਵਿਭਾਗ ਨੂੰ ਆਦੇਸ਼ ਦਿੱਤੇ ਹਨ ਕਿ ਸਾਰੀਆਂ ਨਗਰ ਨਿਗਮਾਂ, ਕੌਂਸਲਾਂ ਤੇ ਨਗਰ ਪੰਚਾਇਤਾਂ ਵਿੱਚ ਪਾਣੀ ਤੇ ਸੀਵਰੇਜ ਦੇ ਬਿੱਲਾਂ ਦੀ ਆਖਰੀ ਤਰੀਕ ਮੁਲਤਵੀ ਕਰ ਦਿੱਤੀ ਜਾਵੇ ਜਦੋਂ ਕਿ ਪ੍ਰਾਪਰਟੀ ਟੈਕਸ ਵਿੱਚ ਮੁਆਫੀ ਦੀ ਸਕੀਮ 31 ਮਈ, 2020 ਤੱਕ ਵਧਾ ਦਿੱਤੀ ਗਈ ਹੈ।

Corona Virus Corona Virus

ਇਸੇ ਦੌਰਾਨ ਸਾਰੇ ਘਰੇਲੂ, ਵਪਾਰਕ ਅਤੇ ਛੋਟੇ ਬਿਜਲੀ ਉਦਯੋਗਿਕ ਖਪਤਕਾਰਾਂ ਦੇ 10,000 ਹਜ਼ਾਰ ਰੁਪਏ ਤੱਕ ਦੇ ਮਹੀਨਾ/ਦੋ ਮਹੀਨਿਆਂ ਦੇ ਬਿਜਲੀ ਬਿੱਲਾਂ ਜੋ 20 ਮਾਰਚ, 2020 ਜਾਂ ਬਾਅਦ 'ਚ ਭਰੇ ਜਾਣੇ ਸਨ, ਵਿੱਚ 15 ਅਪ੍ਰੈਲ, 2020 ਤੱਕ ਵਾਧਾ ਕਰ ਦਿੱਤਾ ਗਿਆ ਹੈ। ਪੰਜਾਬ ਰਾਜ ਬਿਜਲੀ ਨਿਗਮ ਨੂੰ ਖਪਤਕਾਰਾਂ ਤੋਂ ਦੇਰੀ ਨਾਲ ਅਦਾਇਗੀ ਕਰਨ 'ਤੇ ਲਗਦੇ ਚਾਰਜ ਨਾ ਵਸੂਲਣ ਲਈ ਆਖਿਆ ਜਿਸ ਨਾਲ 35 ਲੱਖ ਖਪਤਕਾਰਾਂ ਨੂੰ ਫਾਇਦਾ ਪਹੁੰਚੇਗਾ।

Captain Amrinder Singh orders Captain Amrinder Singh

ਮੁੱਖ ਮੰਤਰੀ ਨੇ ਟਰਾਂਸਪੋਰਟ ਵਿਭਾਗ ਨੂੰ ਪੰਜਾਬ ਮੋਟਰ ਵਹੀਕਲ ਟੈਕਸੇਸ਼ਨ ਐਕਟ ਅਧੀਨ ਸਾਰੇ ਟੈਕਸਾਂ ਦੀ ਆਖਰੀ ਤਰੀਕ 30 ਅਪ੍ਰੈਲ, 2020 ਤੱਕ ਵਧਾਉਣ ਦੇ ਹੁਕਮ ਦਿੱਤੇ ਹਨ। ਸਰਕਾਰੀ ਅਤੇ ਪ੍ਰਾਈਵੇਟ ਵਾਹਨਾਂ ਨੂੰ ਇਸ ਸਮੇਂ ਦੌਰਾਨ ਚੱਲਣ ਦੀ ਆਗਿਆ ਨਹੀਂ ਹੋਵੇਗੀ ਜਿਸ ਕਰਕੇ ਇਨ੍ਹਾਂ ਨੂੰ ਉਸ ਸਮੇ ਤੱਕ ਮੋਟਰ ਵਹੀਕਲ ਟੈਕਸ ਤੋਂ 100 ਫੀਸਦੀ ਛੋਟ ਮਿਲੇਗੀ।

 

ਇਨ੍ਹਾਂ ਤੋਂ ਇਲਾਵਾ 15 ਮਾਰਚ ਤੋਂ 15 ਅਪ੍ਰੈਲ, 2020 ਤੋਂ ਨਵਿਆਉਣ/ਪਾਸ ਹੋਣ ਵਾਲੇ ਵਾਹਨਾਂ 'ਤੇ ਦੇਰੀ ਲਈ ਕੋਈ ਜੁਰਮਾਨਾ ਨਹੀਂ ਵਸੂਲਿਆ ਜਾਵੇਗਾ। ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਮਦਦ ਵੱਲ ਹੱਥ ਵਧਾਉਂਦਿਆਂ ਸਹਿਕਾਰਤਾ ਵਿਭਾਗ ਨੇ ਉਨ੍ਹਾਂ ਦੀਆਂ ਫਸਲਾਂ 'ਤੇ ਦੰਡ ਵਿਆਜ ਦੋ ਮਹੀਨਿਆਂ (ਮਾਰਚ-ਅਪ੍ਰੈਲ, 2020) ਲਈ ਮੁਆਫ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਹ ਕਿਸਾਨ 30 ਅਪ੍ਰੈਲ, 2020 ਤੱਕ ਫਸਲੀ ਕਰਜ਼ੇ ਅਦਾ ਕਰ ਸਕਣਗੇ।

Pension Pension

ਸਮਾਜ ਦੇ ਕਮਜ਼ੋਰ ਤਬਕਿਆਂ ਦੀਆਂ ਮੁਸ਼ਕਲਾਂ ਨੂੰ ਦੂਰ ਕਰਨ ਲਈ ਮੁੱਖ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਮਾਰਚ, 2020 ਲਈ ਤੁਰੰਤ 150 ਕਰੋੜ ਰੁਪਏ ਦੀ ਪੈਨਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਸਾਰੇ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਪੈਨਸ਼ਨ ਪਾਉਣ ਲਈ 21 ਮਾਰਚ ਨੂੰ 296 ਕਰੋੜ ਜਾਰੀ ਕੀਤੇ ਹੋਏ ਹਨ।

Captain amarinder singh cabinet of punjabCaptain amarinder singh cabinet of punjab

ਇੱਥੇ ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ 'ਤੇ ਕਿਰਤ ਵਿਭਾਗ ਨੂੰ 3,18,000 ਰਜਿਸਟਰਡ ਉਸਾਰੀ ਕਿਰਤੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਉਨ੍ਹਾਂ ਦੇ ਖਾਤਿਆਂ ਵਿੱਚ ਡੀ.ਬੀ.ਟੀ. ਰਾਹੀਂ ਤਿੰਨ-ਤਿੰਨ ਹਜ਼ਾਰ ਰੁਪਏ ਪਾਉਣ ਦਾ ਫੈਸਲਾ ਪਹਿਲਾਂ ਹੀ ਕੀਤਾ ਹੋਇਆ ਹੈ ਜਿਸ ਨਾਲ ਲਗਪਗ 96 ਕਰੋੜ ਖਰਚੇ ਜਾਣੇ ਹਨ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement