
ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਤੋਂ ਇਲਾਵਾ 203 ਲੋਕਾਂ ਨੂ
ਚੰਡੀਗੜ੍ਹ- ਚੰਡੀਗੜ੍ਹ ਤੋਂ ਇਕ ਹੋਰ ਮਰੀਜ਼ ਸਾਹਮਣੇ ਆਇਆ ਹੈ ਜਿਸ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ ਉਸ ਦੀ ਉਮਰ 21 ਸਾਲ ਹੈ ਅਤੇ ਇਹ ਮਰੀਜ਼ 23 ਸਾਲਾਂ ਲੜਕੀ ਦੇ ਸੰਪਰਕ ਵਿਚ ਆਇਆ ਹੈ ਜੋ ਕਿ ਪਿਛਲੇ ਦਿਨੀਂ ਵਿਦੇਸ਼ ਤੋਂ ਆਈ ਸੀ ਅਤੇ ਉਸਦੀ ਰਿਪੋਰਟ ਵੀ ਪਾਜ਼ੀਟਿਵ ਆਈ ਸੀ।
Corona Virus
ਇਸ ਨਾਲ ਮਰੀਜ਼ਾਂ ਦੀ ਗਿਣਤੀ 7 ਹੋ ਗਈ। ਚੰਡੀਗੜ੍ਹ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾ ਦੀ ਗਿਣਤੀ ਵੱਧ ਕੇ 7 ਹੋ ਗਈ ਹੈ। ਹੁਣ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ।ਇਸ ਤੋਂ ਇਲਾਵਾ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ।
Corona Virus
ਕਈ ਸੈਕਟਰਾਂ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਇਹਨਾਂ ਦੇ ਘਰਾਂ ਦੇ ਪੋਸਟਰ ਲੱਗਾ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖ਼ਾਰ ਅਤੇ ਜ਼ੁਕਾਮ ਹੁੰਦਾ ਹੈ ਤਾਂ ਉਸ ਵਿਅਕਤੀ ਨੂੰ ਜਲਦੀ ਹੀ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਚੈੱਕ ਕਰਵਾਉਣਾ ਚਾਹੀਦਾ ਹੈ ।