
ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ 'ਚ ਤਬਾਹੀ ਮਚਾਈ ਹੋਈ ਹੈ ਤੇ ਹੁਣ ਪੰਜਾਬ ਪੁਲਿਸ ਦੇ ਇਕ ਜਵਾਨ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ
ਚੰਡੀਗੜ੍ਹ- ਕੋਰੋਨਾ ਵਾਇਰਸ ਨੇ ਪੂਰੀ ਦੁਨੀਆਂ 'ਚ ਤਬਾਹੀ ਮਚਾਈ ਹੋਈ ਹੈ ਤੇ ਹੁਣ ਪੰਜਾਬ ਪੁਲਿਸ ਦੇ ਇਕ ਜਵਾਨ ਦੀ ਕੋਰੋਨਾ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਨੌਜਵਾਨ ਹੋਲੇ ਮਹੱਲੇ ਵਿਚ ਡਿਊਟੀ ਤੇ ਤੈਨਾਤ ਸੀ ਜੋ ਕਿ ਹੁਣ ਕੋਰੋਨਾ ਦਾ ਸ਼ਿਕਾਰ ਹੋ ਗਿਆ ਹੈ। ਦੱਸ ਦਈਏ ਕਿ ਇਸ ਤੋਂ ਬਾਅਦ ਇਕ ਸ਼ੱਕੀ ਮਰੀਜ਼ ਦਰਬਾਰ ਸਾਹਿਬ ਦੇ ਕੋਲੋ ਮਿਲਿਆ ਹੈ
Corona Virus
ਜਿਸ ਨੂੰ ਕਿ 14 ਦਿਨਾਂ ਲਈ ਘਰ 'ਚ ਰਹਿਣ ਲਈ ਕਿਹਾ ਗਿਆ ਹੈ ਪਰ ਉਹ ਫਿਰ ਵੀ ਦਰਬਾਰ ਸਾਹਿਬ ਜਾਣ ਲਈ ਕਹਿ ਰਿਹਾ ਸੀ। ਇਸ ਸ਼ੱਕੀ ਮਰੀਜ਼ ਨੂੰ ਆਈਸੋਲੇਟ ਕਰ ਲਿਆ ਗਿਆ ਹੈ। ਦੱਸ ਦਈਏ ਕਿ 21 ਸਾਲ ਦੇ ਇੱਕ ਮਰੀਜ਼ ਦੀ ਰਿਪੋਰਟ ਵੀ ਪਾਜ਼ੀਟਿਵ ਆਈ ਹੈ। ਇਸ ਤੋਂ ਇਲਾਵਾ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ।
Corona Virus
ਕਈ ਸੈਕਟਰਾਂ ਨੂੰ ਸੈਨੇਟਾਈਜ਼ਰ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 203 ਲੋਕਾਂ ਨੂੰ ਆਈਸੋਲੇਟ ਕੀਤਾ ਗਿਆ ਹੈ ਇਹਨਾਂ ਦੇ ਘਰਾਂ ਦੇ ਪੋਸਟਰ ਲੱਗਾ ਦਿੱਤੇ ਗਏ ਹਨ। ਚੰਡੀਗੜ੍ਹ ਪ੍ਰਸ਼ਾਸਨ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਖੰਘ, ਬੁਖ਼ਾਰ ਅਤੇ ਜ਼ੁਕਾਮ ਹੁੰਦਾ ਹੈ ਤਾਂ ਉਸ ਵਿਅਕਤੀ ਨੂੰ ਜਲਦੀ ਹੀ ਨੇੜੇ ਦੇ ਸਿਹਤ ਕੇਂਦਰ ਵਿਚ ਜਾ ਕੇ ਚੈੱਕ ਕਰਵਾਉਣਾ ਚਾਹੀਦਾ ਹੈ।