
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪਣੇ ਅਖ਼ਤਿਆਰੀ ਫੰਡਾਂ ...
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਸਾਰੇ ਸੰਸਦ ਮੈਂਬਰਾਂ ਨੂੰ ਅਪਣੇ ਅਖ਼ਤਿਆਰੀ ਫੰਡਾਂ ਵਿਚੋਂ ਕੋਰੋਨਾ ਵਾਇਰਸ ਵਿਰੁਧ ਲੜਾਈ ਲਈ ਲੋੜੀਂਦਾ ਮੈਡੀਕਲ ਸਾਜ਼ੋ-ਸਮਾਨ ਖ਼ਰੀਦਣ ਵਾਸਤੇ ਹਸਪਤਾਲਾਂ ਨੂੰ ਫ਼ੰਡ ਜਾਰੀ ਕਰਨ ਦੀ ਅਪੀਲ ਕੀਤੀ ਹੈ।
photo
ਉਨ੍ਹਾਂ ਇਹ ਵੀ ਕਿਹਾ ਹੈ ਕਿ ਉਨ੍ਹਾਂ ਦੇ ਹਲਕਿਆਂ ਫਿਰੋਜ਼ਪੁਰ ਅਤੇ ਬਠਿੰਡਾ ਵਿਚ ਪੈਂਦੇ ਸਾਰੇ ਹਸਪਤਾਲ ਇਸ ਮੰਤਵ ਲਈ ਫ਼ੰਡ ਹਾਸਲ ਕਰ ਸਕਣਗੇ। ਇਥੇ ਇਕ ਸਾਂਝੇ ਬਿਆਨ ਵਿਚ ਸੁਖਬੀਰ ਸਿੰਘ ਬਾਦਲ ਅਤੇ ਬੀਬਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਮੈਡੀਕਲ ਸਾਜ਼ੋ-ਸਮਾਨ ਅਤੇ ਟੈਸਟਿੰਗ ਕਿੱਟਾਂ ਦੀ ਭਾਰੀ ਕਮੀ ਦੀਆਂ ਰੀਪੋਰਟਾਂ ਆ ਰਹੀਆਂ ਹਨ।
photo
ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਹਸਪਤਾਲਾਂ ਨਾਲ ਸੰਪਰਕ ਕਰ ਸਕਦਾ ਹੈ ਅਤੇ ਵਿਸ਼ੇਸ਼ ਮੈਡੀਕਲ ਸਾਜ਼ੋ-ਸਮਾਨ ਲਈ ਲੋੜੀਂਦੇ ਫ਼ੰਡ ਉਨ੍ਹਾਂ ਦੇ ਅਖ਼ਤਿਆਰੀ ਫ਼ੰਡਾਂ ਵਿਚੋਂ ਜਾਰੀ ਕੀਤੇ ਜਾਣਗੇ। ਦੋਵੇਂ ਸੰਸਦ ਮੈਂਬਰਾਂ ਨੇ ਪੰਜਾਬ ਅਤੇ ਦੇਸ਼ ਦੇ ਬਾਕੀ ਸੰਸਦ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਜਲਦੀ ਤੋਂ ਜਲਦੀ ਸਰਕਾਰੀ ਹਸਪਤਾਲਾਂ ਲਈ ਫ਼ੰਡ ਜਾਰੀ ਕਰ ਕੇ ਇਸ ਮਹਾਂਮਾਰੀ ਵਿਰੁਧ ਲੜਾਈ ਵਿਚ ਅਪਣਾ ਯੋਗਦਾਨ ਪਾਉਣ।
photo
ਉਨ੍ਹਾਂ ਕਿਹਾ ਕਿ ਬਾਕੀ ਸਾਰੇ ਚੁਣੇ ਹੋਏ ਨੁਮਾਇਦਿਆਂ ਅਤੇ ਜਨਤਾ ਵੀ ਨੂੰ ਇਸ ਕਾਰਜ ਵਿਚ ਸਹਾਇਤਾ ਕਰਨੀ ਚਾਹੀਦੀ ਹੈ। ਸਾਨੂੰ ਇਹ ਰਾਹਤ ਕਾਰਜ ਤੁਰਤ ਸ਼ੁਰੂ ਕਰਨਾ ਚਾਹੀਦਾ ਹੈ। ਸਾਨੂੰ ਹਰ ਤਰ੍ਹਾਂ ਦੀ ਸਥਿਤੀ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਐਸ.ਜੀ.ਪੀ.ਸੀ. ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ।
photo
ਅਕਾਲੀ ਦਲ ਪ੍ਰਧਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 31 ਮਾਰਚ ਤਕ ਮੁਕੰਮਲ ਤਾਲਾਬੰਦੀ ਸੰਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪੂਰੀ ਈਮਾਨਦਾਰੀ ਨਾਲ ਪਾਲਣ ਕਰਨ। ਉਹਨਾਂ ਅਕਾਲੀ ਵਰਕਰਾਂ ਅਤੇ ਵਲੰਟੀਅਰਾਂ ਨੂੰ ਵੀ ਲੋੜ ਦੀ ਇਸ ਘੜੀ ਵਿਚ ਪੰਜਾਬ ਸਰਕਾਰ ਦੀ ਸਹਾਇਤਾ ਕਰਨ ਅਤੇ ਲੋਕਾਂ ਵਿਚ ਵਲੰਟਰੀ ਤਾਲਾਬੰਦੀ ਦੀ ਲੋੜ ਸੰਬੰਧੀ ਜਾਗਰੂਕਤਾ ਫੈਲਾਉਣ ਦੀ ਅਪੀਲ ਕੀਤੀ।
photo
ਉਹਨਾਂ ਕਿਹਾ ਕਿ ਇਸ ਗੱਲ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ ਕਿ ਬਜ਼ੁਰਗਾਂ ਨੂੰ ਸੁਰੱਖਿਅਤ ਰੱਖਿਆ ਜਾਵੇ। ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਗੁਰਦੁਆਰਾ ਅਰਾਮ ਘਰਾਂ ਨੂੰ ਸਰਕਾਰ ਲਈ ਕੁਆਰੰਟਾਇਨ ਕੇਂਦਰ ਬਣਾਉਣ ਦੀ ਦਿੱਤੀ ਪੇਸ਼ਕਸ਼ ਅਤੇ ਸਿੱਖਾਂ ਨੂੰ ਘਰਾਂ ਅੰਦਰ ਰਹਿਣ ਦੀ ਕੀਤੀ ਅਪੀਲ ਦੀ ਸ਼ਲਾਘਾ ਕੀਤੀ।
photo
ਉਨ੍ਹਾਂ ਐਸ.ਜੀ.ਪੀ.ਸੀ. ਨੂੰ ਵੀ ਅਪੀਲ ਕੀਤੀ ਕਿ ਉਹ ਮਾਸਕ ਅਤੇ ਸੈਨੇਟਾਈਜ਼ਰ ਵੰਡ ਕੇ ਇਸ ਕਾਰਜ ਵਿਚ ਆਪਣਾ ਯੋਗਦਾਨ ਪਾਉਣ। ਅਕਾਲੀ ਦਲ ਪ੍ਰਧਾਨ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ 31 ਮਾਰਚ ਤਕ ਮੁਕੰਮਲ ਤਾਲਾਬੰਦੀ ਸੰਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪੂਰੀ ਈਮਾਨਦਾਰੀ ਨਾਲ ਪਾਲਣ ਕਰਨ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ