
ਮਹਾਰਾਸ਼ਟਰ ਸਰਕਾਰ ਵਲੋਂ ਨਾਂਦੇੜ 'ਚ 11 ਦਿਨਾਂ ਦੀ ਪੂਰਨ ਤਾਲਾਬੰਦੀ
ਨਾਂਦੇੜ, 22 ਮਾਰਚ : ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ | ਭਾਰਤ ਵਿਚ ਪਿਛਲੇ 24 ਘੰਟਿਆਂ 'ਚ ਕੋਰੋਨਾ ਵਾਇਰਸ ਦੇ 46,951 ਨਵੇਂ ਮਾਮਲੇ ਸਾਹਮਣੇ ਆਏ ਹਨ ਜੋ ਇਸ ਸਾਲ ਇਕ ਦਿਨ ਵਿਚ ਸਾਹਮਣੇ ਆਉਣ ਵਾਲੇ ਮਾਮਲਿਆਂ ਦੀ ਸਭ ਤੋਂ ਵੱਧ ਗਿਣਤੀ ਹੈ | ਇਸ ਨਾਲ ਹੀ ਅੱਜ ਮਹਾਰਾਸ਼ਟਰ ਵਿਖੇ ਕੋਰੋਨਾ ਦੇ ਵਧਦੇ ਪ੍ਰਕੋਪ ਨੂੰ ਲੈ ਕੇ ਨਾਂਦੇੜ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਅੰਦਰ 11 ਦਿਨਾਂ ਦੀ ਪੂਰਨ ਤਾਲਾਬੰਦੀ ਲਾਉਣ ਦੇ ਆਦੇਸ਼ ਜਾਰੀ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਅੁਨਸਾਰ ਨਾਂਦੇੜ ਦੇ ਜ਼ਿਲ੍ਹਾ ਕੁਲੈਕਟਰ ਡਾ.ਵਿਪਨ ਇਟਨਕਰ ਵਲੋਂ ਜਾਰੀ ਆਦੇਸ਼ਾਂ ਵਿਚ ਜ਼ਿਲ੍ਹੇ ਅੰਦਰ ਵਧਦੇ ਕੋਰੋਨਾ ਦੇ ਕੇਸਾਂ ਨੂੰ ਲੈ ਕੇ 24 ਮਾਰਚ ਰਾਤ 12 ਵਜੇ ਤੋਂ 4 ਅਪ੍ਰੈਲ 2021 ਰਾਤ 12 ਵਜੇ ਤਕ 11 ਦਿਨਾਂ ਦੀ ਪੂਰਨ ਤਾਲਾਬੰਦੀ ਲਗਾ ਦਿਤਾ ਹੈ |
image