ਸ਼ਹੀਦੀ ਦਿਵਸ ਮੌਕੇ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਖਟਕੜ ਕਲਾਂ ਵਿਖੇ ਸ਼ਰਧਾ ਸੁਮਨ ਕੀਤੇ ਅਰਪਿਤ
Published : Mar 23, 2021, 5:31 pm IST
Updated : Mar 23, 2021, 5:31 pm IST
SHARE ARTICLE
Sunder Sham Arora
Sunder Sham Arora

ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ’ ਰੱਖਿਆ

ਖਟਕੜ ਕਲਾਂ: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਅੱਜ ਪੰਜਾਬ ਸਰਕਾਰ ਵੱਲੋਂ ਰਾਜ ਪੱਧਰ ’ਤੇ ਕਰਵਾਏ ਪੁਸ਼ਪ ਅਰਪਣ ਸਮਾਰੋਹ ਦੌਰਾਨ ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸ਼ਰਧਾ ਸੁਮਨ ਅਰਪਿਤ ਕੀਤੇ। ਇਸ ਦੌਰਾਨ ਉਨਾਂ ਵੱਲੋਂ ਮਿਊਜ਼ੀਅਮ ਵਿਖੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ ਪ੍ਰਤਿਮਾ ਅਤੇ ਉਨਾਂ ਦੇ ਪਿਤਾ ਸ. ਕਿਸ਼ਨ ਸਿੰਘ ਦੇ ਸਮਾਰਕ ’ਤੇ ਪੁਸ਼ਪ ਅਰਪਣ ਕੀਤੇ ਗਏ।

ਇਸ ਮੌਕੇ ਉਨਾਂ ਨਵਾਂਸ਼ਹਿਰ-ਬੰਗਾ ਰੋਡ ਤੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਨੂੰ ਜਾਂਦੀ ਸੜਕ ਦਾ ਨਾਂਅ ‘ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਮਾਰਗ’ ਰੱਖਣ ਦੀ ਰਸਮ ਵੀ ਅਦਾ ਕੀਤੀ। ਇਸ ਤੋਂ ਬਾਅਦ ਉਨਾਂ ਮਿਊਜ਼ੀਅਮ ਵਿਚਲੀ ਗੈਲਰੀ ਅਤੇ ਖਟਕੜ ਕਲਾਂ ਵਿਖੇ ਸ਼ਹੀਦ ਦੇ ਜੱਦੀ ਘਰ ਦਾ ਦੌਰਾ ਵੀ ਕੀਤਾ। ਇਸ ਦੌਰਾਨ ਉਨਾਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸਦਕਾ ਮਿਲੀ ਆਜ਼ਾਦੀ ਨੂੰ ਸੰਭਾਲ ਕੇ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ।

ਉਨਾਂ ਕਿਹਾ ਕਿ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਇਹੋ ਸੱਚੀ ਸ਼ਰਧਾਂਜਲੀ ਹੋਵੇਗੀ ਕਿ ਅਸੀਂ ਉਨਾਂ ਦੇ ਸੁਪਨਿਆਂ ਦਾ ਦੇਸ਼ ਸਿਰਜਣ ਲਈ ਆਪਣਾ ਯੋਗਦਾਨ ਪਾਈਏ। ਮੁਲਕ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਅਤੇ ਸੁਤੰਤਰਤਾ ਸੰਗਰਾਮੀਆਂ ਨੂੰ ਯਾਦ ਕਰਦਿਆਂ ਉਨਾਂ ਕਿਹਾ ਕਿ ਇਨਾਂ ਦੀ ਬਦੌਲਤ ਹੀ ਅੱਜ ਅਸੀਂ ਅਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨਾਂ ਕਿਹਾ ਕਿ ਪੰਜਾਬੀਆਂ ਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਦੀ ਅਜ਼ਾਦੀ ਲਈ ਉਨਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਉਨਾਂ ਕਿਹਾ ਕਿ ਜਿਸ ਤਰਾਂ ਪੰਜਾਬੀਆਂ ਨੇ ਦੇਸ਼ ਨੂੰ ਗ਼ੁਲਾਮੀ ਤੋਂ ਮੁਕਤੀ ਦਿਵਾਈ ਹੈ, ਉਸੇ ਤਰਾਂ ਜਲਦ ਹੀ ਉਹ ਕੋਰੋਨਾ ਮਹਾਮਾਰੀ ਨੂੰ ਵੀ ਮਾਤ ਦੇਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊਜ਼ੀਅਮ ਨੂੰ ਸੈਲਾਨੀ ਕੇਂਦਰ ਵਜੋਂ ਵਿਕਸਤ ਕਰਨ ਦੇ ਮਕਸਦ ਨਾਲ ਇਥੇ 3.78 ਕਰੋੜ ਦੀ ਲਾਗਤ ਨਾਲ ਇਕ ਵਿਸ਼ਾਲ ਪ੍ਰਾਜੈਕਟ ਅਰੰਭਿਆ ਗਿਆ ਹੈ, ਜਿਸ ਤਹਿਤ ਇਥੇ ਇਕ ਸੈਲਾਨੀ ਸੁਵਿਧਾ ਸੈਂਟਰ ਬਣਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਸ ਸੈਂਟਰ ਵਿਚ ਕੈਫੇਟੇਰੀਆ, ਪਾਰਕਿੰਗ, ਟੁਆਲਿਟਸ ਅਤੇ ਹੋਰ ਸੁਵਿਧਾਵਾਂ ਮੁਹੱਈਆ ਹੋਣਗੀਆਂ।

ਇਸ ਤੋਂ ਇਲਾਵਾ ਇਥੇ ਸੈਲਾਨੀ ਬੁਨਿਆਦੀ ਢਾਂਚੇ ਦੇ ਵਿਕਾਸ, ਲੈਂਡਸਕੇਪਿੰਗ ਅਤੇ ਸੁੰਦਰੀਕਰਨ ਦੇ ਹੋਰ ਕੰਮ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਨੂੰ ਜਾਂਦੇ ਰਸਤੇ ਦੀ ਪੇਵਿੰਗ ਅਤੇ ਸਜਾਵਟ ਕੀਤੀ ਜਾ ਰਹੀ ਹੈ। ਉਨਾਂ ਦੱਸਿਆ ਕਿ ਮਿਊਜ਼ੀਅਮ ਵਿਖੇ 33 ਲੱਖ ਦੀ ਲਾਗਤ ਨਾਲ 80 ਕਿਲੋਵਾਟ ਸਮਰੱਥਾ ਵਾਲਾ ਸੋਲਰ ਊਰਜਾ ਸਿਸਟਮ ਵੀ ਲਗਾਇਆ ਜਾ ਰਿਹਾ ਹੈ। ਇਸੇ ਤਰਾਂ ਇਥੇ 18 ਲੱਖ ਦੀ ਲਾਗਤ ਨਾਲ ਸਜਾਵਟੀ ਲਾਈਟਾਂ ਵੀ ਲਗਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਸ਼ਹੀਦ ਦੀ ਧਰਤੀ ਦੇ ਸਰਬਪੱਖੀ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਅਤੇ ਜਿੰਨੀਆਂ ਵੀ ਗ੍ਰਾਂਟਾਂ ਦੀ ਲੋੜ ਹੋਵੇਗੀ, ਉਹ ਮੁਹੱਈਆ ਕਰਵਾਈਆਂ ਜਾਣਗੀਆਂ।

ਇਸ ਮੌਕੇ ਵਿਧਾਇਕ ਨਵਾਂਸ਼ਹਿਰ ਅੰਗਦ ਸਿੰਘ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ,  ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਸਾਬਕਾ ਵਿਧਾਇਕ ਚੌਧਰੀ ਮੋਹਨ ਲਾਲ ਬੰਗਾ, ਚੌਧਰੀ ਅਜੇ ਮੰਗੂਪੁਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਪੀ ਮਨਵਿੰਦਰ ਬੀਰ ਸਿੰਘ ਅਤੇ ਵਜ਼ੀਰ ਸਿੰਘ ਖਹਿਰਾ, ਸ਼ਹੀਦ ਦੇ ਪਰਿਵਾਰਕ ਮੈਂਬਰ ਹਰਜੀਵਨਪਾਲ ਸਿੰਘ ਗਿੱਲ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM
Advertisement