ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ
Published : Mar 23, 2021, 3:30 pm IST
Updated : Mar 23, 2021, 3:30 pm IST
SHARE ARTICLE
 Government school
Government school

ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ।

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ‘ਦਾਖ਼ਲਾ ਹਫ਼ਤਾ’ ਸ਼ੁਰੂ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ‘ਦਾਖ਼ਲਾ ਹਫ਼ਤਾ’ ਬੀਤੇ ਦਿਨ ਸ਼ੁਰੂ ਹੋਇਆ ਅਤੇ ਇਹ 27 ਮਾਰਚ ਤੱਕ ਚੱਲੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ।

schoolschool

ਬੁਲਾਰੇ ਅਨੁਸਾਰ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ ਲਾਉਣ, ਸਕੂਲਾਂ ਦੇ ਪੁਰਾਣੇ ਵਿਦਿਆਰੀਆਂ ਤੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ 3 ਤੋਂ 5 ਸਾਲ ਦੇ ਬੱਚਿਆਂ ਨੂੰ ਈ-ਪੰਜਾਬ ਉੱਤੇ ਰਜਿਸਟਰ ਕਰਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ।

Schools Reopen in Punjab after lockdown Schools

ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਮੁਹਿੰਮ ਚਲਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਨੂੰ ਚਲਉਣ ਲਈ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਪਿਛਲੇ ਸੈਸ਼ਨ ਦੌਰਾਨ ਆਰੰਭੀ ‘ਈਚ ਵਨ, ਬਰਿੰਗ ਵਨ’ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਸੀ ਅਤੇ ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਇਸ ਸਾਲ ਵੀ ਪਿਛਲੇ ਸਾਲ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lok Sabha Election 2024 : ਹਲਕਾ ਫਤਹਿਗੜ੍ਹ ਦੇ ਲੋਕਾਂ ਨੇ ਖੋਲ੍ਹ ਦਿੱਤੇ ਪੱਤੇ, ਸੁਣੋ ਕਿਸ ਨੂੰ ਬਣਾ ਰਹੇ ਹਨ MP

05 May 2024 9:16 AM

Ashok Parashar Pappi : 'ਰਾਜਾ ਵੜਿੰਗ ਪਹਿਲਾਂ ਦਰਜ਼ੀ ਦਾ 23 ਹਜ਼ਾਰ ਵਾਲਾ ਬਿੱਲ ਭਰ ਕੇ ਆਵੇ..

05 May 2024 9:05 AM

ਕਿਸਾਨ ਦੀ ਮੌਤ ਮਗਰੋਂ ਰਾਜਪੁਰਾ 'ਚ ਇਕੱਠੇ ਹੋ ਗਏ ਸਾਰੇ ਕਿਸਾਨ ਆਗੂ, ਲੈ ਲਿਆ ਵੱਡਾ ਫ਼ੈਸਲਾ!…

05 May 2024 8:42 AM

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM
Advertisement