
ਪਿੰਡ ਦੇ ਬਾਹਰ ਲਗਾਇਆ ਚਿਤਾਵਨੀ ਭਰਿਆ ਬੋਰਡ
ਪਟਿਆਲਾ: ਖੇਤੀ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਕਿਸਾਨਾਂ ਵੱਲੋਂ ਪਿਛਲੇ ਚਾਰ ਮਹੀਨੇ ਤੋਂ ਸੰਘਰਸ਼ ਕੀਤਾ ਜਾ ਰਿਹਾ ਪਰ ਕੇਂਦਰ ਦੀ ਭਾਜਪਾ ਸਰਕਾਰ ਦੇ ਸਿਰ ’ਤੇ ਕੋਈ ਜੂੰ ਤੱਕ ਨਹੀਂ ਸਰਕ ਰਹੀ, ਜਿਸ ਦੇ ਚਲਦਿਆਂ ਕਿਸਾਨਾਂ ਵਿਚ ਭਾਜਪਾ ਆਗੂਆ ਪ੍ਰਤੀ ਰੋਸ ਲਗਾਤਾਰ ਵਧਦਾ ਜਾ ਰਿਹਾ ਹੈ।
Farmers block entry of BJP leaders in village Mahmadpur Jattan
ਜਿੱਥੇ ਹਰਿਆਣੇ ਦੇ ਕਈ ਪਿੰਡਾਂ ਵਿਚ ਭਾਜਪਾ ਆਗੂਆਂ ਦੀ ਐਂਟਰੀ ਬੈਨ ਕਰਨ ਦੇ ਬੋਰਡ ਲਗਾਏ ਗਏ ਹਨ, ਉਥੇ ਹੀ ਪਟਿਆਲਾ ਦੇ ਪਿੰਡ ਮਹਿਮੂਦਪੁਰ ਜੱਟਾਂ ਦੇ ਕਿਸਾਨਾਂ ਨੇ ਵੀ ਅਪਣੇ ਪਿੰਡ ਦੇ ਬਾਹਰ ਭਾਜਪਾ ਲੀਡਰਾਂ ਦੇ ਦਾਖ਼ਲ ਹੋਣ ’ਤੇ ਪਾਬੰਦੀ ਦਾ ਬੋਰਡ ਲਗਾ ਦਿੱਤਾ ਹੈ।
Farmers block entry of BJP leaders in village Mahmadpur Jattan
ਇਸ ਮੌਕੇ ਬੋਲਦਿਆਂ ਪਿੰਡ ਦੇ ਕਿਸਾਨਾਂ ਨੇ ਆਖਿਆ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਅਡਾਨੀਆਂ ਅਤੇ ਅੰਬਾਨੀਆਂ ਨਾਲ ਮਿਲ ਕੇ ਕਿਸਾਨੀ ਨੂੰ ਖ਼ਤਮ ਕਰਨ ਦੀ ਸਾਜਿਸ਼ ਕੀਤੀ ਜਾ ਰਹੀ ਹੈ, ਇਸੇ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਸਾਨਾਂ ਦੀ ਗੱਲ ਨਹੀਂ ਸੁਣ ਰਹੇ। ਉਨ੍ਹਾਂ ਆਖਿਆ ਕਿ ਜਿੰਨਾ ਚਿਰ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਓਨਾ ਚਿਰ ਕਿਸੇ ਵੀ ਭਾਜਪਾ ਆਗੂ ਨੂੰ ਪਿੰਡ ਵਿਚ ਵੜਨ ਨਹੀਂ ਦਿੱਤਾ ਜਾਵੇਗਾ।
Farmers block entry of BJP leaders in village Mahmadpur Jattan
ਦੱਸ ਦਈਏ ਕਿ ਜਿਵੇਂ ਜਿਵੇਂ ਸੰਘਰਸ਼ ਲੰਬਾ ਹੁੰਦਾ ਜਾ ਰਿਹਾ, ਓਵੇਂ ਓਵੇਂ ਕਿਸਾਨਾਂ ਵਿਚ ਭਾਜਪਾ ਪ੍ਰਤੀ ਰੋਸ ਵਧਦਾ ਜਾ ਰਿਹੈ। ਸਥਿਤੀ ਇੱਥੋਂ ਤਕ ਪੁੱਜ ਗਈ ਹੈ ਕਿ ਜਦੋਂ ਵੀ ਕੋਈ ਭਾਜਪਾ ਆਗੂ ਘਰੋਂ ਬਾਹਰ ਨਿਕਲਦਾ ਹੈ ਤਾਂ ਉਸ ਨੂੰ ਕਿਸਾਨਾਂ ਦੇ ਭਾਰੀ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਦਿਨ ਪ੍ਰਤੀ ਦਿਨ ਇਸ ਵਿਰੋਧ ਵਿਚ ਵਾਧਾ ਹੁੰਦਾ ਜਾ ਰਿਹਾ।
Farmers block entry of BJP leaders in village Mahmadpur Jattan