
ਜ਼ਿਲ੍ਹਾ ਸ਼੍ਰੀ ਮੁਕਤਸਰ ਦੇ ਪਿੰਡ ਸਦਰ ਵਾਲਾ ਦੇ ਇਕ ਨੌਜਵਾਨ ਦੀ ਕੈਨੇਡਾ...
ਮੁਕਤਸਰ: ਜ਼ਿਲ੍ਹਾ ਸ਼੍ਰੀ ਮੁਕਤਸਰ ਦੇ ਪਿੰਡ ਸਦਰ ਵਾਲਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਕਈਂ ਦਿਨਾਂ ਤੋਂ ਕੈਨੇਡਾ ਦੇ ਹੀ ਕਿਸੇ ਨਿਜੀ ਹਸਪਤਾਲ ਵਿਚ ਇਲਾਜ ਅਧੀਨ ਦਾਖਲ ਸੀ।
Canada
ਮੌਤ ਦੇ ਕਾਰਨਾਂ ਦਾ ਹਾਲੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ। ਗੱਲਬਾਤ ਦੌਰਾਨ ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਅਸੀਂ ਆਪਣੇ ਪੁੱਤ ਨੂੰ ਪੜ੍ਹਾਈ ਕਰਨ ਲਈ ਬਹੁਤ ਮੁਸ਼ਕਿਲਾਂ ਨਾਲ ਬਾਹਰ ਭੇਜਿਆ ਸੀ, ਜਿਸ ਕਰਕੇ ਸਾਨੂੰ ਆਪਣੀ ਜ਼ਮੀਨ ਵੀ ਵੇਚਣੀ ਪਈ ਸੀ।
Canada
ਉਨ੍ਹਾਂ ਦੱਸਿਆ ਕਿ ਦਵਿੰਦਰ ਦੇ ਦੋਸਤਾਂ ਵੱਲੋਂ ਹੀ ਕੈਨੇਡਾ ਵਿਚ ਮੇਰੇ ਪੁੱਤ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਹੈ। ਉਧਰ ਜਿਵੇਂ ਹੀ ਦਵਿੰਦਰ ਸਿੰਘ ਦੀ ਮੌਤ ਦੀ ਖਬਰ ਪਿੰਡ ਸਦਰ ਵਾਲਾ ਆਈ ਤਾਂ ਪਰਿਵਾਰ ਤੋਂ ਇਲਾਵਾ ਪਿੰਡ ਵਿਚ ਵੀ ਸ਼ੋਕ ਦੀ ਲਹਿਰ ਫੈਲ ਗਈ ਹੈ।