ਜੈਸਿੰਡਾ ਨੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ
Published : Mar 23, 2021, 1:55 am IST
Updated : Mar 23, 2021, 1:55 am IST
SHARE ARTICLE
image
image

ਜੈਸਿੰਡਾ ਨੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ ਕੀਤਾ ਉਦਘਾਟਨ

ਨਿਊਜ਼ੀਲੈਂਡ, 22 ਮਾਰਚ : ਨਿਊਜ਼ੀਲੈਂਡ ਦੇ ਪਹਿਲੇ ਸਿੱਖ ਸਪੋਰਟਸ ਕੰਪਲੈਕਸ ਦਾ 21 ਮਾਰਚ 2021 ਨੂੰ ਪ੍ਰਧਾਨ ਮੰਤਰੀ ਜੈਸਿੰਡਾ ਅਰਡਰਨ ਵਲੋਂ ਉਦਘਾਟਨ ਕੀਤਾ ਗਿਆ। ਇਸ ਦੌਰਾਨ ਅਪਣੇ ਸੰਬੋਧਨ ਵਿਚ ਪੀ.ਐਮ. ਨੇ ਨਿਊਜ਼ੀਲੈਂਡ ਦੀ ਤਰੱਕੀ ਵਿਚ ਸਿੱਖਾਂ ਦੇ ਯੋਗਦਾਨ ਲਈ ਸ਼ਲਾਘਾ ਵੀ ਕੀਤੀ। 
ਇਥੇ ਸਿੱਖ ਹੈਰੀਟੇਜ਼ ਸਕੂਲ ਵਿਚ ਹੁਣ ਸਕੂਲ ਦੇ ਬੱਚਿਆਂ ਨੂੰ ਖੇਡਾਂ ਪ੍ਰਤੀ ਉਤਸ਼ਾਇਤ ਕਰਨ ਅਤੇ ਸੁਚੱਜੇ ਜੀਵਨ ਲਈ ਪ੍ਰੇਰਿਤ ਕਰਨ ਲਈ ਇਹ ਕੰਪਲੈਕਸ ਬਣਾਇਆ ਗਿਆ ਹੈ, ਜੋ ਕਿ ਅਪਣੇ ਆਪ ਵਿਚ ਹੀ ਇਤਿਹਾਸਕ ਹੈ। ਇਸ ਵਿਸ਼ਵ ਪਧਰੀ ਬਹੁਮੰਤਵੀ ਕੰਪਲੈਕਸ ਵਿਚ 7 ਵੱਖ-ਵੱਖ ਖੇਡ ਸੈਂਟਰ ਉਸਾਰੇ ਗਏ ਹਨ। ਜਿਨ੍ਹਾਂ ਵਿਚ ਫ਼ੀਫ਼ਾ ਤੋਂ ਮਨਜ਼ੂਰ ਫ਼ੁਟਬਾਲ ਗਰਾਊਂਡ, ਹਾਕੀ, ਵਾਲੀਬਾਲ, ਬਾਸਕਟਬਾਲ, ਕ੍ਰਿਕਟ, ਕਬੱਡੀ, 100 ਮੀਟਰ ਰੇਸ ਟਰੈਕ ਆਦਿ ਖੇਡਾਂ ਹਨ। ਇਹ ਸਪੋਰਟਸ ਕੰਪਲੈਕਸ 8.6 ਏਕੜ ਜ਼ਮੀਨ ’ਤੇ ਬਣਾਇਆ ਗਿਆ ਹੈ। ਪੂਰਾ ਖੇਡ ਕੰਪਲੈਕਸ 7 ਵੱਡੀਆਂ ਲਾਈਟਾਂ ਨਾਲ ਰੌਸ਼ਨ ਹੋਵੇਗਾ। ਇਨ੍ਹਾਂ ਫ਼ਲੱਡ ਲਾਈਟਾਂ ਵਿਚ ਇਨ ਬਿਲਟ ਸਾਊਂਡ ਸਿਸਟਮ ਰਖਿਆ ਗਿਆ ਹੈ ਤਾਂ ਜੋ ਖੇਡ ਪ੍ਰਬੰਧਕਾਂ ਨੂੰ ਵੱਖ ਤੋਂ ਸਾਊਂਡ, ਮਾਈਕ੍ਰੋਫੋਨ ਅਤੇ ਪਬਲਿਕ ਐਡਰੈਸ ਸਿਸਟਮ ਦਾ ਬੰਦੋਬਸਤ ਨਾ ਕਰਨਾ ਪਵੇ।            (ਏਜੰਸੀ)

SHARE ARTICLE

ਏਜੰਸੀ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement