ਪ੍ਰਾਈਵੇਟ ਸਕੂਲ ਵਿਦਿਆਰਥੀਆਂ ਨੂੰ ਪ੍ਰਮਾਣਿਤ ਸੰਸਥਾਵਾਂ ਵਲੋਂ ਪ੍ਰਕਾਸ਼ਿਤ ਕਿਤਾਬਾਂ ਵਰਤਣ ਦੇ ਹੁਕਮ
Published : Mar 23, 2021, 3:10 pm IST
Updated : Mar 23, 2021, 3:10 pm IST
SHARE ARTICLE
Books
Books

ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

ਚੰਡੀਗੜ: ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ।

StudentsStudents

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ।

psebpseb

ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ।

BooksBooks

ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement