
ਆਪਣੀ ਰਿਹਾਇਸ਼ ‘ਤੇ ਉਨ੍ਹਾਂ ਨੇ ਲਏ ਆਖਰੀ ਸਾਹ
ਲੁਧਿਆਣਾ: ਲੁਧਿਆਣਾ ਸ਼ਹਿਰ ਦੇ ਸਾਬਕਾ ਮੇਅਰ ਹਾਕਮ ਸਿੰਘ ਗਿਆਸਪੁਰਾ ਦਾ ਦਿਹਾਂਤ ਹੋ ਗਿਆ ਹੈ। ਹਾਕਮ ਸਿੰਘ ਗਿਆਸਪੁਰਾ ਕਈ ਦਿਨਾਂ ਤੋਂ ਬਿਮਾਰ ਸਨ। ਜਮਾਲਪੁਰ ਸਥਿਤ ਆਪਣੀ ਰਿਹਾਇਸ਼ ‘ਤੇ ਉਨ੍ਹਾਂ ਨੇ ਆਖਰੀ ਸਾਹ ਲਏ।
Former Mayor Hakim Singh Gyaspura
ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਸ਼ਾਮ 4 ਵਜੇ ਗੁਰਦੁਆਰਾ ਕੁਟੀਆ ਸਾਹਿਬ ਜਮਾਲਪੁਰ ਦੇ ਨਾਲ ਲੱਗਦੇ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ। ਗਿਆਸਪੁਰਾ ਦੀ ਮੌਤ ਕਾਰਨ ਅਕਾਲੀ ਦਲ ਨੂੰ ਵੱਡਾ ਘਾਟਾ ਪਿਆ ਹੈ। ਗਿਆਸਪੁਰਾ ਲੰਬੇ ਸਮੇਂ ਤੱਕ ਅਕਾਲੀ ਦਲ ਵਿੱਚ ਰਹੇ ਸਨ।