
ਹਰ ਸਾਲ ਜਾਣ ਵਾਲੇ 4 ਜਥੇ ਭਾਰਤ ਅਚੇ ਪਾਕਿਸਤਾਨ ਸਰਕਾਰ ਦੇ ਸਮਝੋਤੇ ਤੋਂ ਬਾਦ ਦੇ ਹਮੇਸ਼ਾ ਤੋਂ ਹੀ ਜਾ ਰਹੇ ਹਨ...
ਅੰਮ੍ਰਿਤਸਰ: ਭਾਰਤ ਸਰਕਾਰ ਵਲੋਂ ਸਿਖ ਸਰਧਾਲੂਆਂ ਦੇ ਜਥੇ ਨੂੰ ਵਿਸਾਖੀ ਮੌਕੇ ਪਾਕਿਸਤਾਨ ਭੇਜਣ ਦੀ ਮੰਜੂਰੀ ਸੰਬਧੀ ਅੱਜ ਸ੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਗਲਬਾਤ ਕਰਦਿਆਂ ਕਿਹਾ ਕਿ ਇਸ ਜਥੇ ਦੀ ਮੰਜੂਰੀ ਸਬੰਧੀ ਸਰਕਾਰ ਗਲਤ ਬਿਆਨਬਾਜੀ ਕਰ ਰਹੀ ਹੈ ਕਿਉਕਿ ਇਸ ਜਥੇ ਦੀ ਮੰਜੂਰੀ ਤਾ ਪਹਿਲਾ ਤੋਂ ਹੀ ਸੀ ਕਿਉਕਿ ਭਾਰਤ ਪਾਕਿ ਸਰਕਾਰਾਂ ਦੇ ਸਮਝੌਤਿਆਂ ਤਹਿਤ ਸ੍ਰੋਮਣੀ ਕਮੇਟੀ ਅਤੇ ਹੋਰ ਧਾਰਮਿਕ ਸੰਸਥਾਵਾਂ ਵਲੋਂ ਹਰ ਸਾਲ 4 ਜਥੇ ਪਾਕਿਸਤਾਨ ਭੇਜੇ ਜਾਂਦੇ ਹਨ।
ਜਿਹਨਾ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੁਰਬ ਤੇ, ਵਿਸਾਖੀ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਮੌਕੇ ਸ਼ਾਮਿਲ ਹਨ। ਇਸ ਤੋਂ ਇਲਾਵਾ ਅਸੀ ਇਸ ਵਾਰੀ ਭਾਰਤ ਸਰਕਾਰ ਕੋਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੇ ਸ਼ਤਾਬਦੀ ਸਮਾਗਮ ਮੌਕੇ ਵਿਸ਼ੇਸ਼ ਮੰਜੂਰੀ ਮੰਗੀ ਸੀ ਜੋ ਕਿ ਭਾਰਤ ਸਰਕਾਰ ਵਲੌ ਕਰੋਨਾ ਦਾ ਹਵਾਲਾ ਦੇ ਕੇ ਮੰਜੂਰੀ ਨਹੀ ਦਿਤੀ ਗਈ ਪਰ ਉਦੋਂ ਕਰੋਨਾ ਨਾਮ ਮਾਤਰ ਵੀ ਨਹੀ ਸੀ ਪਰ ਹੁਣ ਜਦੌ ਕਰੋਨਾ ਵਧੀਆ ਹੈ ਤੇ ਸਰਕਾਰ ਦਾ ਇਹ ਬਿਆਨ ਕਿ ਪਹਿਲੇ ਜਥੇ ਦੀ ਨਾਮੰਜੂਰੀ ਤੋਂ ਬਾਦ ਭਾਰਤ ਸਰਕਾਰ ਵੱਲੋਂ ਸਿਖ ਸਰਧਾਲੂਆਂ ਨੂੰ ਵਿਸਾਖੀ ਮੌਕੇ ਪਾਕਿਸਤਾਨ ਜਾਣ ਦੀ ਮੰਜੂਰੀ ਦੇ ਦਿੱਤੀ ਗਈ ਹੈ।
ਇਹ ਇਕ ਗਲਤ ਬਿਆਨ ਬਾਜੀ ਹੈ। ਇਸ ਜਥੇ ਦੀ ਮੰਜੂਰੀ ਤਾ ਪਹਿਲਾ ਤੋਂ ਹੁੰਦੀ ਹੈ ਕਿਉਕਿ ਇਹ ਸਾਡੇ ਪ੍ਰੋਟੋਕੋਲ ਵਿਚ ਸ਼ਾਮਿਲ ਹੈ ਅਤੇ ਰੁਟੀਨ ਮੈਟਰ ਹੈ ਜਿਸ ਦੀ ਇਜਾਜ਼ਤ ਤੇ ਹਮੇਸ਼ਾ ਤੌ ਹੀ ਹੁੰਦੀ ਹੈ। ਭਾਰਤ ਸਰਕਾਰ ਲੋਕਾ ਵਿਚ ਇਸ ਮੰਜੂਰੀ ਦਾ ਪ੍ਰਚਾਰ ਕਰ ਗਲਤ ਬਿਆਨ ਬਾਜੀ ਕਰ ਰਹੀ ਹੈ। ਬਾਕੀ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਭਾਰਤ ਸਰਕਾਰ ਵਲੋਂ ਸਿਖ ਸਰਧਾਲੂਆਂ ਦੇ ਜਥੇ ਨੂੰ ਮੰਜੂਰੀ ਨਾ ਦੇਣਾ ਬਹੁਤ ਹੀ ਮੰਦਭਾਗੀ ਗੱਲ ਸੀ। ਉਹਨਾਂ ਭਾਰਤ ਸਰਕਾਰ ਤੇ ਨਿਸ਼ਾਨਾ ਸਾਧ ਦੇ ਕਿਹਾ ਕਿ ਜੇਕਰ ਸਰਕਾਰ ਕਰੋਨਾ ਦੇ ਚਲਦਿਆਂ ਸਿਹਤ ਵਿਭਾਗ ਦੀਆ ਹਿਦਾਇਤਾ ਅਨੁਸਾਰ ਵਿਸਾਖੀ ਤੇ ਜਥੇ ਨੂੰ ਪਾਕਿਸਤਾਨ ਜਾਣ ਦੀ ਮੰਜੂਰੀ ਦੇਣ ਦੀ ਗਲ ਆਖ ਰਹੀ ਹੈ ਤਾ ਫਿਰ ਕਰਤਾਰਪੁਰ ਲਾਂਘੇ ਨੂੰ ਵੀ ਸਰਕਾਰ ਨੂੰ ਕੋਵਿਡ ਦੀਆ ਹਿਦਾਇਤਾ ਅਨੁਸਾਰ ਖੋਲ ਦੇਣਾ ਚਾਹੀਦਾ ਹੈ।
ਖਾਲਸਾ ਸਾਜਣਾ ਦਿਵਸ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਭਾਰਤ ਸਰਕਾਰ ਵੱਲੋਂ ਪ੍ਰਵਾਨਗੀ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਸਾਲ ਰੁਟੀਨ ਅਨੁਸਾਰ 4 ਜਥੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ਲਈ ਜਾਂਦੇ ਹਨ ਅਤੇ ਅਜਿਹੇ ਵਿਚ ਭਾਰਤ ਸਰਕਾਰ ਵੱਲੋਂ ਇਜਾਜ਼ਤ ਕੋਈ ਵੱਖਰੀ ਗੱਲ ਨਹੀਂ ਹੈ। ਉਨ੍ਹਾਂ ਆਖਿਆ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੀ ਸ਼ਤਾਬਦੀ ਮੌਕੇ ਫਰਵਰੀ ਮਹੀਨੇ ਵਿਚ ਵਿਸ਼ੇਸ਼ ਜਥੇ ਨੂੰ ਕੋਰੋਨਾ ਅਤੇ ਸੁਰੱਖਿਆ ਦਾ ਮਾਮਲਾ ਦੱਸ ਕੇ ਰੱਦ ਕਰ ਦੇਣ ਮਗਰੋਂ ਹੁਣ ਖਾਲਸਾ ਸਾਜਣਾ ਦਿਵਸ ਲਈ ਜਥੇ ਦੀ ਇਜਾਜ਼ਤ ਭਾਰਤ ਸਰਕਾਰ ਦੇ ਪਹਿਲੇ ਫੈਸਲੇ ’ਤੇ ਸਵਾਲ ਪੈਦਾ ਕਰਨ ਵਾਲੀ ਹੈ। ਇਸ ਨੇ ਸਾਫ਼ ਕਰ ਦਿੱਤਾ ਹੈ ਕਿ ਉਸ ਸਮੇਂ ਭਾਰਤ ਸਰਕਾਰ ਨੇ ਜਾਣਬੁਝ ਕੇ ਜਥੇ ’ਤੇ ਰੋਕ ਲਗਾਈ ਸੀ।
ਉਨ੍ਹਾਂ ਕਿਹਾ ਕਿ ਜੇਕਰ ਕੋਰੋਨਾ ਕਾਰਨ ਕੋਈ ਖ਼ਤਰਾ ਨਹੀਂ ਤਾਂ ਉਸ ਵਕਤ ਕੋਰੋਨਾ ਦਾ ਬਹਾਨਾ ਕਿਉਂ ਬਣਾਇਆ ਗਿਆ। ਉਸ ਸਮੇਂ ਤਾਂ ਹੁਣ ਦੇ ਮੁਕਾਬਲੇ ਕੋਰੋਨਾ ਵੀ ਜ਼ਿਆਦਾ ਨਹੀਂ ਸੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਮੌਕੇ ਭਾਰਤ ਸਰਕਾਰ ਵੱਲੋਂ ਰੋਕਿਆ ਗਿਆ ਜਥਾ ਸਿੱਖ ਜਗਤ ਕਦੇ ਨਹੀਂ ਭੁੱਲ ਸਕਦਾ। ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਲਾਂਘੇ ਬਾਰੇ ਭਾਰਤ ਸਰਕਾਰ ਦਾ ਨਾਂਹ-ਪੱਖੀ ਰਵੱਈਆ ਵੀ ਸਿੱਖ ਭਾਵਨਾਵਾਂ ਦੇ ਵਿਰੁੱਧ ਕਰਾਰ ਦਿੱਤਾ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਦੇ ਨਾਂ ’ਤੇ ਹੀ ਇਹ ਲਾਂਘਾ ਵੀ ਬੰਦ ਕੀਤਾ ਹੋਇਆ ਹੈ।
ਜਦਕਿ ਇਸ ਪਾਵਨ ਅਸਥਾਨ ਵਿਖੇ ਜਾਣ ਵਾਲੀਆਂ ਸੰਗਤਾਂ ਤਾਂ ਸ਼ਾਮ ਸਮੇਂ ਵਾਪਸ ਆ ਜਾਣਗੀਆਂ। ਜੇਕਰ ਹੋਰਨਾਂ ਥਾਵਾਂ ’ਤੇ ਕੋਰੋਨਾ ਲਈ ਕੋਈ ਮਨਾਹੀ ਨਹੀਂ ਤਾਂ ਗੁਰੂ ਘਰ ਦਾ ਲਾਂਘਾ ਵੀ ਖੋਲ੍ਹ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਭਾਰਤ ਸਰਕਾਰ ਨੂੰ ਸੰਜੀਦਗੀ ਨਾਲ ਵਿਚਾਰ ਕਰਨੀ ਚਾਹੀਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿਚ ਇਥੇ ਹੋਈ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ’ਚ ਕਈ ਅਹਿਮ ਫੈਸਲੇ ਕੀਤੇ ਗਏ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਪੱਧਰ ਤੱਕ ਜ਼ੋਰਦਾਰ ਧਰਮ ਪ੍ਰਚਾਰ ਲਹਿਰ ਚਲਾ ਕੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤ ਨੂੰ ਉਤਸ਼ਾਹਿਤ ਕੀਤਾ ਜਾਵੇਗਾ।
ਇਸ ਤਹਿਤ ਧਰਮ ਪ੍ਰਚਾਰਕ, ਕਵੀਸ਼ਰ ਤੇ ਢਾਡੀ ਜਥੇ ਸੰਗਤਾਂ ਨੂੰ ਧਾਰਮਿਕ ਦੀਵਾਨਾਂ ਰਾਹੀਂ ਗੁਰ-ਇਤਿਹਾਸ ਸਰਵਣ ਕਰਵਾਉਣਗੇ ਅਤੇ ਇਸ ਤੋਂ ਇਲਾਵਾ ਸੰਵਾਦ ਵਿਧੀ ਰਾਹੀਂ ਵੀ ਸੰਗਤਾਂ ਨਾਲ ਰਾਬਤਾ ਬਣਾਉਣਗੇ। ਇਸ ਦੇ ਨਾਲ ਹੀ ਸ਼ਤਾਬਦੀ ਸਮਾਗਮਾਂ ਸਬੰਧੀ ਸੰਤ ਮਹਾਂਪੁਰਖਾਂ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ 3 ਅਪ੍ਰੈਲ ਨੂੰ ਇਕੱਤਰਤਾ ਕੀਤੀ ਜਾਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ 1 ਮਈ ਨੂੰ ਪ੍ਰਕਾਸ਼ ਪੁਰਬ ਸ਼ਤਾਬਦੀ ਦਾ ਮੁੱਖ ਸਮਾਗਮ ਯਾਦਗਾਰੀ ਹੋਵੇਗਾ, ਜਿਸ ਦੀਆਂ ਤਿਆਰੀਆਂ ਲਈ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਮੁੱਖੀਆਂ ਨਾਲ ਵਿਚਾਰ-ਵਟਾਂਦਰਾਂ ਕੀਤਾ ਜਾਵੇਗਾ।
ਹੋਰ ਜਾਣਕਾਰੀ ਦਿੰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸਿਕਲੀਗਰ ਸਿੱਖ ਬੱਚਿਆਂ ਦੀ ਫੀਸਾਂ ਦੇਣ ਲਈ ਪੁੱਜੀਆਂ ਦਰਖਾਸਤਾਂ ਦੇ ਅਧਾਰ ’ਤੇ ਇਹ ਫੈਸਲਾ ਕੀਤਾ ਗਿਆ ਹੈ ਕਿ ਵੱਖ-ਵੱਖ ਸੂਬਿਆਂ ਵਿਚ ਪੜ੍ਹਦੇ ਇਨ੍ਹਾਂ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਨੂੰ ਦਿੱਤੀਆਂ ਜਾਣਗੀਆਂ। ਇਸ ਲਈ ਸ਼੍ਰੋਮਣੀ ਕਮੇਟੀ ਦੇ ਨੁਮਾਇੰਦੇ ਖੁਦ ਜਾ ਕੇ ਸਕੂਲਾਂ ਦੇ ਨਾਲ-ਨਾਲ ਸਿਕਲੀਗਰ ਪਰਿਵਾਰਾਂ ਤੱਕ ਪਹੁੰਚ ਕਰਨਗੇ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖ ਬੱਚਿਆਂ ਦੀ ਪੜ੍ਹਾਈ ਲਈ ਹਰ ਤਰ੍ਹਾਂ ਵਚਨਬੱਧ ਹੈ। ਇਕੱਤਰਤਾ ’ਚ ਲਏ ਗਏ ਹੋਰ ਫੈਸਲਿਆਂ ਸਬੰਧੀ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿੱਚੋਂ 70 ਫੀਸਦੀ ਅਤੇ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫੇ ਦਿੱਤੇ ਜਾਇਆ ਕਰਨਗੇ। ਵਜ਼ੀਫਾ ਰਾਸ਼ੀ ਤੋਂ ਇਲਾਵਾ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਵੱਖਰੀ ਇਨਾਮੀ ਰਾਸ਼ੀ ਵੀ ਪ੍ਰਦਾਨ ਕੀਤੀ ਜਾਵੇਗੀ।