
ਕਿਸਾਨਾ ਨੇ 50 ਫੀਸਦੀ ਨੁਕਸਾਨ ਦਾ ਜਤਾਇਆ ਖਦਸ਼ਾ
ਅਜਨਾਲਾ: ਬੀਤੇ ਕੱਲ੍ਹ ਰਾਤ ਨੂੰ ਬੇਮੌਸਮੀ ਮੀਂਹ ਅਤੇ ਹਨੇਰੀ ਝੱਖੜ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਫਸਲ ਖਰਾਬ ਹੋ ਗਈ ਇਸ ਸਬੰਧੀ ਵੱਖ ਵੱਖ ਕਿਸਾਨਾਂ ਨੇ ਦੱਸਿਆ ਕਿ ਪਹਿਲਾਂ ਖੇਤੀ ਕਾਲੇ ਕਾਨੂੰਨ ਵਾਪਸ ਕਰਵਾਉਣ ਲਈ ਪਿਛਲੇ ਛੇ ਮਹੀਨੇ ਤੋਂ ਕਿਸਾਨ ਸੜਕਾਂ ’ਤੇ ਸੰਘਰਸ਼ ਕਰ ਰਹੇ ਹਨ ਅਤੇ ਹੁਣ ਬੇਮੌਸਮੀ ਬਰਸਾਤ ਅਤੇ ਹਨੇਰੀ ਝੱਖੜ ਨਾਲ ਕਣਕ ਦੀ ਫਸਲ ਦੇ ਭਾਰੀ ਨੁਕਸਾਨ ਹੋਣ ਨਾਲ ਕਿਸਾਨਾਂ ਨੂੰ ਦੋਹਰੀ ਮਾਰ ਵੱਜੀ ਹੈ।
Wheat crop damaged by strong winds and rains
ਸਮੂਹ ਕਿਸਾਨਾਂ ਨੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਫਸਲ ਜੋ ਕਣਕ ਦੀ ਖ਼ਰਾਬ ਹੋ ਚੁੱਕੀ ਹੈ ਉਹਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਜਾਣ ਅਤੇ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇ ਕੇ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾਵੇ।