ਚੋਹਲਾ ਸਾਹਿਬ ਹਾਦਸਾ : CM ਮਾਨ ਵੱਲੋਂ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ ਮੁਆਵਜ਼ੇ ਦਾ ਐਲਾਨ
Published : Mar 23, 2022, 9:49 pm IST
Updated : Mar 23, 2022, 9:49 pm IST
SHARE ARTICLE
CM Bhagwant Mann
CM Bhagwant Mann

ਘਟਨਾ ਵਿੱਚ ਹੋਈਆਂ ਮੌਤਾਂ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ,  ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਲਈ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦਾ ਐਲਾਨ 

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਤਰਨਤਾਰਨ ਜ਼ਿਲ੍ਹੇ ਦੇ ਚੋਹਲਾ ਸਾਹਿਬ ਵਿਖੇ ਵਾਪਰੇ ਇੱਕ ਹਾਦਸੇ ਵਿੱਚ ਦੋ ਵਿਅਕਤੀਆਂ ਦੀ ਮੌਤ ਹੋ ਜਾਣ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਦਾ ਵੀ ਐਲਾਨ ਕੀਤਾ।

CM Bhagwant MannCM Bhagwant Mann

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਭਗਵੰਤ ਮਾਨ ਨੇ ਡਿਪਟੀ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ ਨੂੰ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੇ ਆਦੇਸ਼ ਦਿੱਤੇ ਹਨ।

Bhagwant MannBhagwant Mann

ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ 4-4 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਗ੍ਰਾਂਟ ਦੇਣ ਅਤੇ ਜੇਕਰ ਕੋਈ ਜ਼ਖਮੀ ਹੋਇਆ ਤਾਂ ਉਸ ਦੇ ਮੁਫ਼ਤ ਇਲਾਜ ਦਾ ਵੀ ਐਲਾਨ ਕੀਤਾ।

Bhagwant MannBhagwant Mann

ਇਸ ਦੌਰਾਨ ਭਗਵੰਤ ਮਾਨ ਨੇ ਦੋ ਵਿਅਕਤੀਆਂ ਦੀ ਮੌਤ ’ਤੇ ਅਫਸੋਸ ਜ਼ਾਹਰ ਕਰਦਿਆਂ ਅਕਾਲ ਪੁਰਖ ਅੱਗੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰਾਂ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement