ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ CM ਭਗਵੰਤ ਮਨ ਨੇ ਲੋਕਾਂ ਤੋਂ ਕੀਤੀ ਸਹਿਯੋਗ ਦੀ ਮੰਗ
Published : Mar 23, 2022, 7:50 pm IST
Updated : Mar 23, 2022, 7:50 pm IST
SHARE ARTICLE
CM Bhagwant Mann
CM Bhagwant Mann

ਮੁੱਖ ਮੰਤਰੀ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਯਤਨ ਕਰਨ ਦਾ ਐਲਾਨ

ਸ਼ਹੀਦੀ ਦਿਵਸ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਜੱਦੀ ਪਿੰਡ ਖਟਕੜ ਕਲਾਂ ਵਿਖੇ ਦਿੱਤੀ ਸ਼ਰਧਾਂਜਲੀ

ਖਟਕੜ ਕਲਾਂ (ਸ਼ਹੀਦ ਭਗਤ ਸਿੰਘ ਨਗਰ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਸ਼ਰਧਾਂਜਲੀ ਭੇਟ ਕਰਨ ਉਪਰੰਤ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਠੋਸ ਅਤੇ ਸੁਹਿਰਦ ਯਤਨ ਕੀਤੇ ਜਾਣਗੇ।

CM Mann PAYS TRIBUTE TO SHAHEED-E-AAZAM ON HIS MARTYRDOM DAYCM Mann PAYS TRIBUTE TO SHAHEED-E-AAZAM ON HIS MARTYRDOM DAY

ਸ਼ਹੀਦ ਭਗਤ ਸਿੰਘ ਦੇ ਭਤੀਜੇ ਸਵ. ਅਭੈ ਸੰਧੂ ਦੀ ਪਤਨੀ ਤੇਜੀ ਸੰਧੂ,  ਅਭੈ ਸੰਧੂ ਦੀ ਪੁੱਤਰੀ ਅਨੁਸ਼ ਪ੍ਰਿਆ, ਪ੍ਰਭਦੀਪ ਸਿੰਘ ਬੈਨੀਵਾਲ, ਹਕੂਮਤ ਸਿੰਘ ਮੱਲ੍ਹੀ, ਜ਼ੋਰਾਵਰ ਸਿੰਘ ਸੰਧੂ,  ਗੌਰਵ ਸੰਧੂ,  ਕੰਨਗੀ ਸੰਧੂ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਭਾਰਤ ਦੀ ਅਜ਼ਾਦੀ ਦੇ ਸੰਘਰਸ਼ ਦੇ ਮਹਾਨ ਨਾਇਕ ਅਤੇ ਉਨ੍ਹਾਂ ਦੇ ਦੋਵਾਂ ਸਾਥੀਆਂ ਨੂੰ ਸ਼ਹੀਦ ਦਾ ਦਰਜਾ ਦਿਵਾਉਣ ਲਈ ਸਾਡੀ ਸਰਕਾਰ ਹਰ ਸੰਭਵ ਯਤਨ ਕਰੇਗੀ, ਜਿਨ੍ਹਾਂ ਨੇ ਛੋਟੀ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਉਨ੍ਹਾਂ ਅਫ਼ਸੋਸ ਜਾਹਰ ਕਰਦਿਆਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਆਜ਼ਾਦੀ ਦੇ 70 ਸਾਲ ਤੋਂ ਵੱਧ ਸਮਾਂ ਬੀਤ ਜਾਣ ਪਿੱਛੋਂ ਵੀ ਇਨ੍ਹਾਂ ਕੌਮੀ ਨਾਇਕਾਂ ਨੂੰ ਇਹ ਦਰਜਾ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੇ ਚੁੰਗਲ ਵਿੱਚੋਂ ਕੱਢਣ ਲਈ ਸਮੁੱਚੀ ਕੌਮ ਸਰਦਾਰ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਅਦੁੱਤੀ ਸ਼ਹਾਦਤ ਦੀ ਸਦਾ ਰਿਣੀ ਰਹੇਗੀ।

CM Mann PAYS TRIBUTE TO SHAHEED-E-AAZAM ON HIS MARTYRDOM DAYCM Mann PAYS TRIBUTE TO SHAHEED-E-AAZAM ON HIS MARTYRDOM DAY

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸ਼ਹੀਦ ਭਗਤ ਸਿੰਘ ਦੀ ਸੁਹਿਰਦ ਸੋਚ `ਤੇ ਡੱਟ ਕੇ ਪਹਿਰਾ ਦੇਣ ਅਤੇ ਖੁਸ਼ਹਾਲ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਸੰਘਰਸ਼ ਦੇ ਨੌਜਵਾਨ ਨਾਇਕ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦੀ ਤਾਕਤਾਂ ਤੋਂ ਮੁਕਤ ਕਰਵਾਉਣ ਲਈ ਛੋਟੀ ਉਮਰੇ ਹੀ ਆਪਣੀ ਜਾਨ ਵਾਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਸ ਮਹਾਨ ਨਾਇਕ ਦੀ ਇੱਛਾ ਨੂੰ ਪੂਰਾ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

CM Mann PAYS TRIBUTE TO SHAHEED-E-AAZAM ON HIS MARTYRDOM DAYCM Mann PAYS TRIBUTE TO SHAHEED-E-AAZAM ON HIS MARTYRDOM DAY

ਮੁੱਖ ਮੰਤਰੀ ਨੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਹੁਣ ਤੱਕ ਦੇਸ਼ ਅਤੇ ਸੂਬੇ ਵਿੱਚ ਸੱਤਾ ਸੰਭਾਲਣ ਵਾਲਿਆਂ ਨੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਨੂੰ ਅਮਲੀ ਜਾਮਾ ਪਵਾਉਣ ਲਈ ਕੁਝ ਵੀ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਹ ਬੜਾ ਮੰਦਭਾਗਾ ਹੈ ਕਿ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਬਿਹਤਰ ਭਵਿੱਖ ਦੀ ਭਾਲ ਵਿੱਚ ਉਨ੍ਹਾਂ ਮੁਲਕਾਂ ਵਿੱਚ ਹੀ ਜਾਣ ਲਈ ਮਜਬੂਰ ਹੋਣਾ ਪਿਆ ਜਿਨ੍ਹਾਂ ਦੇ ਮੂਲ ਵਾਸੀਆਂ ਨੂੰ ਸ਼ਹੀਦ ਭਗਤ ਸਿੰਘ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੇ ਲੰਮੇ ਅਜ਼ਾਦੀ ਸੰਘਰਸ਼ ਤੋਂ ਬਾਅਦ ਦੇਸ਼ ਤੋਂ ਬਾਹਰ ਕੱਢਿਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀਆਂ ਦੇ ਸਹਿਯੋਗ ਨਾਲ ਇਸ ਮੰਦਭਾਗੇ ਰੁਝਾਨ ਨੂੰ ਠੱਲ੍ਹ ਪਾਈ ਜਾਵੇਗੀ।

CM Mann PAYS TRIBUTE TO SHAHEED-E-AAZAM ON HIS MARTYRDOM DAYCM Mann PAYS TRIBUTE TO SHAHEED-E-AAZAM ON HIS MARTYRDOM DAY

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਕਾਰਜ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਕਿ `ਆਪ` ਸਰਕਾਰ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਭਗਵੰਤ ਮਾਨ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਅਤੇ ਮਦਦ ਤੋਂ ਬਿਨ੍ਹਾਂ ਇਹ ਮਹੱਤਵਪੂਰਨ ਕਾਰਜ ਪੂਰਾ ਨਹੀਂ ਕੀਤਾ ਜਾ ਸਕਦਾ।

ਇਸ ਦੌਰਾਨ ਮੁੱਖ ਮੰਤਰੀ ਨੇ ਖਟਕੜ ਕਲਾਂ ਸਥਿਤ ਅਜਾਇਬ ਘਰ ਦਾ ਦੌਰਾ ਵੀ ਕੀਤਾ। ਭਾਵੁਕ ਹੋ ਕੇ ਭਗਵੰਤ ਮਾਨ ਨੇ ਵਿਜ਼ਟਰ ਬੁੱਕ ਵਿੱਚ ਲਿਖਿਆ, “ਖਟਕੜ ਕਲਾਂ ਦੀ ਪਵਿੱਤਰ ਧਰਤੀ ਹਮੇਸ਼ਾਂ ਮੇਰੇ ਦਿਲ ਦੇ ਬਹੁਤ ਨੇੜੇ ਰਹੀ ਹੈ। ਅਜਾਇਬ ਘਰ ਵਿੱਚ ਦਰਸਾਏ ਸ਼ਹੀਦ ਦੇ ਜੀਵਨ ਵੇਰਵਿਆਂ ਅਤੇ ਨਿੱਜੀ ਚੀਜ਼ਾਂ ਨੇ ਮੈਨੂੰ ਭਾਵੁਕ ਕਰ ਦਿੱਤਾ ਹੈ। ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡਾ ਨੈਤਿਕ ਫਰਜ਼ ਹੈ।”  

CM Mann PAYS TRIBUTE TO SHAHEED-E-AAZAM ON HIS MARTYRDOM DAYCM Mann PAYS TRIBUTE TO SHAHEED-E-AAZAM ON HIS MARTYRDOM DAY

ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸਨਮਾਨਿਤ ਕੀਤਾ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਸ਼ਹੀਦ ਦੇ ਪਿਤਾ ਸਵਰਗੀ ਕਿਸ਼ਨ ਸਿੰਘ ਦੀ ਸਮਾਧ `ਤੇ ਵੀ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਸ਼ਹੀਦ ਭਗਤ ਸਿੰਘ ਦੇ ਬੁੱਤ `ਤੇ ਸ਼ਰਧਾ ਦੇ ਫੁੱਲ ਵੀ ਅਰਪਣ ਕੀਤੇ। ਉਨ੍ਹਾਂ ਨੇ ਸਰਦਾਰ ਭਗਤ ਸਿੰਘ ਦੇ ਪਰਿਵਾਰ ਦੇ ਜੱਦੀ ਘਰ ਨੂੰ ਵੀ ਸਿਜਦਾ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ,ਸੈਰ ਸਪਾਟਾ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ, ਡਵੀਜ਼ਨਲ ਕਮਿਸ਼ਨਰ ਮਨਵੇਸ਼ ਸਿੱਧੂ, ਸੈਰ ਸਪਾਟਾ ਵਿਭਾਗ ਦੇ ਵਿਸ਼ੇਸ਼ ਸਕੱਤਰ ਕੰਵਰਪ੍ਰੀਤ ਕੌਰ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਸੀਨੀਅਰ ਪੁਲਿਸ ਕਪਤਾਨ ਕੰਵਰਦੀਪ ਕੌਰ ਅਤੇ ਹੋਰ ਹਾਜ਼ਰ ਸਨ। ਇਸ ਮੌਕੇ ਵਿਧਾਇਕ  ਸੰਤੋਸ਼ ਕਟਾਰੀਆ, ਸਾਬਕਾ ਮੰਤਰੀ ਜੋਗਿੰਦਰ ਸਿੰਘ ਮਾਨ, `ਆਪ` ਆਗੂ ਲਲਿਤ ਮੋਹਨ ਪਾਠਕ ਅਤੇ ਕੁਲਜੀਤ ਸਿੰਘ ਸਰਹਾਲ ਵੀ ਹਾਜ਼ਰ ਸਨ। ਇਸ ਮੌਕੇ ਪਿੰਡ ਦੀ ਪੰਚਾਇਤ ਨੇ ਮੁੱਖ ਮੰਤਰੀ ਦਾ ਸਨਮਾਨ ਵੀ ਕੀਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement