ਨਿਊਜ਼ੀਲੈਂਡ ’ਚ ਕੋਰੋਨਾ ਵਿਸਫ਼ੋਟ, 20 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ
Published : Mar 23, 2022, 12:04 am IST
Updated : Mar 23, 2022, 12:04 am IST
SHARE ARTICLE
image
image

ਨਿਊਜ਼ੀਲੈਂਡ ’ਚ ਕੋਰੋਨਾ ਵਿਸਫ਼ੋਟ, 20 ਹਜ਼ਾਰ ਤੋਂ ਵਧੇਰੇ ਮਾਮਲੇ ਆਏ ਸਾਹਮਣੇ

ਵੈਲਿੰਗਟਨ, 22 ਮਾਰਚ : ਨਿਊਜ਼ੀਲੈਂਡ ਵਿਚ ਮੰਗਲਵਾਰ ਨੂੰ ਕੋਵਿਡ-19 ਦੇ 20,907 ਨਵੇਂ ਭਾਈਚਾਰਕ ਮਾਮਲੇ ਸਾਹਮਣੇ ਆਏ। ਸਿਹਤ ਮੰਤਰਾਲੇ ਨੇ ਇਕ ਬਿਆਨ ਵਿਚ ਇਹ ਜਾਣਕਾਰੀ ਦਿਤੀ। ਨਵੇਂ ਕਮਿਊਨਿਟੀ ਇਨਫ਼ੈਕਸ਼ਨਾਂ ਵਿਚੋਂ 4,291 ਸਭ ਤੋਂ ਵੱਡੇ ਸ਼ਹਿਰ ਆਕਲੈਂਡ ਵਿਚ ਸਨ। ਮੰਤਰਾਲੇ ਦੇ ਅਨੁਸਾਰ ਕੈਂਟਰਬਰੀ ਵਿਚ 3,488 ਸਮੇਤ, ਦੇਸ਼ ਭਰ ਵਿਚ ਬਾਕੀ ਮਾਮਲਿਆਂ ਦੀ ਪਛਾਣ ਕੀਤੀ ਗਈ ਸੀ। ਇਸ ਤੋਂ ਇਲਾਵਾ, ਨਿਊਜ਼ੀਲੈਂਡ ਦੀ ਸਰਹੱਦ ’ਤੇ ਕੋਵਿਡ-19 ਦੇ 34 ਨਵੇਂ ਮਾਮਲੇ ਸਾਹਮਣੇ ਆਏ। ਮੰਤਰਾਲੇ ਨੇ ਕਿਹਾ ਕਿ 1,016 ਕੋਵਿਡ-19 ਮਰੀਜ਼ ਨਿਊਜ਼ੀਲੈਂਡ ਦੇ ਹਸਪਤਾਲਾਂ ਵਿਚ ਦਾਖ਼ਲ ਹਨ, ਜਿਨ੍ਹਾਂ ਵਿਚੋਂ ਇੰਟੈਂਸਿਵ ਕੇਅਰ ਯੂਨਿਟ ਜਾਂ ਉੱਚ ਨਿਰਭਰਤਾ ਯੂਨਿਟ ਵਿਚ 25 ਲੋਕ ਸ਼ਾਮਲ ਹਨ। ਮੰਤਰਾਲੇ ਨੇ ਕੋਵਿਡ-19 ਨਾਲ 15 ਮੌਤਾਂ ਦੀ ਵੀ ਰਿਪੋਰਟ ਕੀਤੀ ਹੈ, ਜਿਸ ਨਾਲ ਦੇਸ਼ ਵਿਚ ਜਨਤਕ ਤੌਰ ’ਤੇ ਰਿਪੋਰਟ ਕੀਤੀਆਂ ਮੌਤਾਂ ਦੀ ਕੁੱਲ ਗਿਣਤੀ 199 ਹੋ ਗਈ ਹੈ। 
 

SHARE ARTICLE

ਏਜੰਸੀ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement