
ਮਾਪਿਆਂ ਦਾ ਰੋ-ਰੋ ਬੁਰਾ ਹਾਲ
ਭੁਲੱਥ : ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਹਨ ਨੌਜਵਾਨ।
Drug
ਅਜਿਹਾ ਹੀ ਮਾਮਲਾ ਭੁਲੱਥ ਤੋਂ ਸਾਹਮਣੇ ਆਇਆ ਹੈ। ਜਿਥੇ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚੰਚਲ ਸਿੰਘ ਉਰਫ਼ ਗੋਲਡੀ ਵਾਸੀ ਭਗਵਾਨਪੁਰ ਥਾਣਾ ਭੁਲੱਥ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਗੋਲਡੀ ਮੰਗਲਵਾਰ ਦੁਪਹਿਰ ਦੇ ਕਰੀਬ ਡੇਢ ਕੁ ਵਜੇ ਭੁਲੱਥ ਦੇ ਸਬ-ਡਿਵੀਜ਼ਨ ਹਸਪਤਾਲ ਦੇ ਐਮਰਜੈਂਸੀ ਬਲਾਕ ’ਚ ਗਿਆ, ਜਿੱਥੇ ਉਹ ਬਾਥਰੂਮ ’ਚ ਚਲਾ ਗਿਆ ਤੇ ਬਾਥਰੂਮ 'ਚ ਨਸ਼ੇ ਦੀ ਉਵਰਡੋਜ਼ ਲੈਣ ਨਾਲ ਉਸ ਦੀ ਮੌਤ ਹੋ ਗਈ।
Death
ਮ੍ਰਿਤਕ ਕੋਲੋ ਇਕ ਸਰਿੰਜ ਵੀ ਪਈ ਮਿਲੀ ਹੈ। ਐੱਸ. ਐੱਚ. ਓ. ਭੁਲੱਥ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮ੍ਰਿਤਕ ਨੌਜਵਾਨ ਦੇ ਭਰਾ ਨੇ ਵੀ ਪੁਲਿਸ ਨੂੰ ਦਿੱਤੇ ਬਿਆਨਾਂ ਰਾਹੀਂ ਦੱਸਿਆ ਹੈ ਕਿ ਗੋਲਡੀ ਆਟੋ ਚਲਾਉਂਦਾ ਸੀ, ਜੋਕਿ ਨਸ਼ੇ ਕਰਨ ਦਾ ਆਦੀ ਹੋ ਗਿਆ ਅਤੇ ਅੱਜ ਵੀ ਉਸ ਦੀ ਮੌਤ ਨਸ਼ੇ ਦੀ ਵੱਧ ਡੋਜ਼ ਲੈਣ ਨਾਲ ਹੋਈ ਹੈ।
Death