ਮਾਨ ਸਰਕਾਰ ਨੇ ਜਾਰੀ ਕੀਤਾ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ (9501200200)
Published : Mar 23, 2022, 12:52 pm IST
Updated : Mar 23, 2022, 1:59 pm IST
SHARE ARTICLE
Bhagwant Mann
Bhagwant Mann

ਮੈਨੂੰ ਤਿੰਨ ਕਰੋੜ ਲੋਕਾਂ ਦਾ ਸਾਥ ਚਾਹੀਦਾ ਹੈ ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਹੁਸੈਨੀਵਾਲਾ (ਫਿਰੋਜ਼ਪੁਰ) - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪੰਜਾਬੀਆਂ ਨਾਲ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਕੀਤੇ ਵਾਅਦੇ ਨੂੰ ਅਮਲੀ ਜਾਮਾ ਪਹਿਨਾਉਂਦਿਆਂ ਮੁੱਖ ਮੰਤਰੀ ਨੇ ਅੱਜ ਮਹਾਨ ਸ਼ਹੀਦਾਂ ਦੀ ਪਵਿਤੱਰ ਧਰਤੀ ਹੁਸੈਨੀਵਾਲਾ ਤੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਦਾ ਵਟਸਐਪ ਨੰਬਰ ਜਾਰੀ ਕੀਤਾ ਅਤੇ ਇਕ ਮਹੀਨੇ ਵਿੱਚ ਰਿਸ਼ਵਤਖੋਰੀ ਨੂੰ ਮੁਕੰਮਲ ਰੂਪ ਵਿੱਚ ਨੱਥ ਪਾਉਣ ਦਾ ਅਹਿਦ ਲਿਆ।

         file photo 

ਅੱਜ ਇੱਥੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਸੁਖਦੇਵ ਤੇ ਸ਼ਹੀਦ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਐਕਸ਼ਨ ਲਾਈਨ ਨੰਬਰ-9501200200 ਜਾਰੀ ਕੀਤਾ। ਮੁੱਖ ਮੰਤਰੀ ਨੇ ਕਿਹਾ, ''ਅੱਜ ਤੋਂ ਬਾਅਦ ਕੋਈ ਵੀ ਮੰਤਰੀ, ਵਿਧਾਇਕ, ਅਧਿਕਾਰੀ ਜਾਂ ਕਰਮਚਾਰੀ ਕਿਸੇ ਕੰਮ ਬਦਲੇ ਤੁਹਾਡੇ ਕੋਲੋਂ ਰਿਸ਼ਵਤ ਜਾਂ ਕਮਿਸ਼ਨ ਮੰਗਦਾ ਹੈ ਤਾਂ ਉਸ ਨੂੰ ਨਾਂਹ ਨਾ ਕਰੋ ਸਗੋਂ ਇਸ ਦੀ ਵੀਡੀਓ ਜਾਂ ਆਡੀਓ ਬਣਾ ਕੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਨੰਬਰ ਉਤੇ ਭੇਜ ਦਿੱਤੀ ਜਾਵੇ ਜਿਸ ਤੋਂ ਬਾਅਦ ਸਾਡੀ ਸਰਕਾਰ ਇਸ ਦੀ ਮੁਕੰਮਲ ਜਾਂਚ ਕਰਵਾਏਗੀ ਅਤੇ ਜੇਕਰ ਕੋਈ ਦੋਸ਼ੀ ਪਾਇਆ ਗਿਆ ਤਾਂ ਉਸ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ।'' 

                   file photo 

ਮੁੱਖ ਮੰਤਰੀ ਨੇ ਕਿਹਾ, ''ਮੈਂ ਪੰਜਾਬ ਦੇ ਲੋਕਾਂ ਨਾਲ ਇਹ ਵਾਅਦਾ ਕੀਤਾ ਸੀ ਕਿ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੀ ਅਲਾਮਤ ਨੂੰ ਜੜ੍ਹੋਂ ਖ਼ਤਮ ਕੀਤਾ ਜਾਵੇਗਾ ਅਤੇ ਅੱਜ ਦੇ ਇਸ ਦਿਹਾੜੇ ਮੌਕੇ ਮੈਂ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸ਼ੁਰੂਆਤ ਕਰ ਦਿੱਤੀ ਹੈ ਪਰ ਮੈਂ ਸਮੂਹ ਪੰਜਾਬੀਆਂ ਤੋਂ ਇਸ ਮਕਸਦ ਲਈ ਪੂਰਨ ਸਹਿਯੋਗ ਦੀ ਮੰਗ ਕਰਦਾ ਹਾਂ ਜੋ ਸਹੀ ਮਾਅਨਿਆਂ ਵਿੱਚ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।''

       file photo 

ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦਾਂ ਵੱਲੋਂ ਅਜ਼ਾਦ ਭਾਰਤ ਦੇ ਸੰਜੋਏ ਹੋਏ ਸੁਪਨੇ ਸਾਕਾਰ ਕਰਨ ਦੀ ਜ਼ਿੰਮੇਵਾਰੀ ਹੁਣ ਸਾਡੀ ਹੈ ਅਤੇ ਅਸੀਂ ਲੋਕਾਂ ਨਾਲ ਸਾਫ਼-ਸੁਥਰਾ ਤੇ ਇਮਾਨਦਾਰ ਸ਼ਾਸਨ ਦੇਣ ਦੇ ਕੀਤੇ ਗਏ ਵਾਅਦੇ ਨੂੰ ਹਰ ਹਾਲ ਵਿੱਚ ਪੂਰਾ ਕਰਾਂਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਘਰ-ਘਰ ਪਹੁੰਚਾਏਗੀ। ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇਣ, ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਪ੍ਰਕਿਰਿਆ ਨੂੰ ਅਮਲੀ ਰੂਪ ਦੇਣ ਸਮੇਤ ਲੋਕਾਂ ਦੇ ਹਿੱਤ ਵਿੱਚ ਹੋਰ ਵੀ ਕਈ ਫੈਸਲੇ ਲਏ ਜਾ ਰਹੇ ਹਨ।

ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਵਿਜ਼ਟਰ ਬੁੱਕ ਵਿੱਚ ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਲਿਖਿਆ, ''ਅੱਜ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਸਮਾਧਾਂ 'ਤੇ ਮੱਥਾ ਟੇਕ ਕੇ ਬਹੁਤ ਸਕੂਨ ਮਿਲਿਆ। ਅੱਜ ਉਨ੍ਹਾਂ ਦੀ ਸੁਪਨਿਆਂ ਦੀ ਆਜ਼ਾਦੀ ਨੂੰ ਘਰ-ਘਰ ਪਹੁੰਚਾਉਣ ਦੀ ਲੋੜ ਹੈ। ਇਹੋ ਅਰਦਾਸ ਹੈ ਕਿ ਸ਼ਹੀਦਾਂ ਦੀ ਆਤਮਾ ਅਤੇ ਪਰਮਾਤਮਾ ਸਾਨੂੰ ਸਮੱਤ ਅਤੇ ਬਲ ਬਖ਼ਸ਼ੇ।''

         file photofile photo

ਮੁੱਖ ਮੰਤਰੀ ਨੇ ਅੱਜ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਤੋਂ ਇਲਾਵਾ ਰਾਜ ਮਾਤਾ ਵਿਦਿਆਵਤੀ ਅਤੇ ਸ੍ਰੀ ਬੀ.ਕੇ. ਦੱਤ ਆਦਿ ਸ਼ਹੀਦਾਂ ਦੀਆਂ ਸਮਾਧਾਂ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਰਣਬੀਰ ਸਿੰਘ, ਫਿਰੋਜ਼ਪੁਰ ਦਿਹਾਤੀ ਤੋਂ ਵਿਧਾਇਕ ਰਜਨੀਸ਼ ਕੁਮਾਰ ਦਹੀਆ, ਜ਼ੀਰਾ ਤੋਂ ਵਿਧਾਇਕ ਨਰੇਸ਼ ਕਟਾਰੀਆ ਤੋਂ ਇਲਾਵਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਅਤੇ ਐਸ.ਐਸ.ਪੀ. ਨਰਿੰਦਰ ਭਾਰਗਵ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM

lyricist King Grewal Interview: ਇਸ ਲਿਖਾਰੀ ਦੇ ਲਿਖੇ ਗੀਤ ਗਾਏ ਸੀ Rajvir jawanda ਨੇ | Rajvir jawanda Song

30 Oct 2025 3:09 PM

ਗੁਟਕਾ ਸਾਹਿਬ ਹੱਥ 'ਚ ਫ਼ੜ ਕੇ ਸਹੁੰ ਖਾਣ ਦੇ ਮਾਮਲੇ 'ਤੇ ਪਹਿਲੀ ਵਾਰ ਬੋਲੇ ਕੈਪਟਨ

30 Oct 2025 3:08 PM

Mansa Parents Sell Child News : ਮਾਂ-ਬਾਪ ਨੇ 1.80 ਲੱਖ 'ਚ ਵੇਚਤਾ ਆਪਣਾ ਬੱਚਾ, ਮਾਪੇ ਗ੍ਰਿਫ਼ਤਾਰ | Mansa News

25 Oct 2025 3:11 PM

Death of Bride girl before marriage in Faridkot:ਸ਼ਗਨਾਂ ਵਾਲੇ ਘਰ 'ਚ ਵਿਛੇ ਸੱਥਰ|Faridkot Bride Death News

25 Oct 2025 3:10 PM
Advertisement