ਪਾਕਿਸਤਾਨ: ਵਿਰੋਧੀ ਧਿਰ ਨੇ ਸੰਸਦ ਦੇ ਸਪੀਕਰ ’ਤੇ ਲਗਾਇਆ ਸੰਵਿਧਾਨ ਦੀ ਉਲੰਘਣਾ ਦਾ ਦੋਸ਼
Published : Mar 23, 2022, 12:02 am IST
Updated : Mar 23, 2022, 12:02 am IST
SHARE ARTICLE
image
image

ਪਾਕਿਸਤਾਨ: ਵਿਰੋਧੀ ਧਿਰ ਨੇ ਸੰਸਦ ਦੇ ਸਪੀਕਰ ’ਤੇ ਲਗਾਇਆ ਸੰਵਿਧਾਨ ਦੀ ਉਲੰਘਣਾ ਦਾ ਦੋਸ਼

ਇਸਲਾਮਾਬਾਦ, 22 ਮਾਰਚ : ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾਵਾਂ ਸ਼ਾਹਬਾਜ਼ ਸ਼ਰੀਫ਼ ਅਤੇ ਬਿਲਾਵਲ ਭੁੱਟੋ-ਜ਼ਰਦਾਰੀ ਨੇ ਦੋਸ਼ ਲਗਾਇਆ ਹੈ ਕਿ ਸੰਸਦ ਦੇ ਸਪੀਕਰ (ਰਾਸ਼ਟਰੀ ਅਸੈਂਬਲੀ) ਅਸਦ ਕੈਸਰ ਨੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਿਰੁਧ ਬੇਭਰੋਸਗੀ ਮਤਾ ਪੇਸ਼ ਕਰਨ ਲਈ 14 ਦਿਨਾਂ ਦੇ ਅੰਦਰ ਹੇਠਲੇ ਸਦਨ ਦੀ ਬੈਠਕ ਨਾ ਬੁਲਾ ਕੇ ਸੰਵਿਧਾਨਿਕ ਵਿਵਸਥਾ ਦੀ ਉਲੰਘਣਾ ਕੀਤੀ ਹੈ। ਡਾਨ ਅਖ਼ਬਾਰ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿਤੀ। ਸੰਸਦ ਵਿਚ ਵਿਰੋਧੀ ਧਿਰ ਦੇ ਆਗੂ ਜ਼ਰਦਾਰੀ ਨੇ ਸੁਪਰੀਮ ਕੋਰਟ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਸ਼ ਲਾਇਆ ਕਿ ਕੈਸਰ ਨੇ ਇਸਲਾਮਿਕ ਸਹਿਯੋਗ ਸੰਗਠਨ (ਓ.ਆਈ.ਸੀ.) ਦੀ ਮੀਟਿੰਗ ਦੇ ਬਹਾਨੇ ਜਾਣਬੁੱਝ ਕੇ ਸੰਵਿਧਾਨ ਦੀ ਧਾਰਾ 54(3) ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਵਿਧਾਨਕ ਸਮਾਂ ਸੀਮਾ ਖਤਮ ਹੋਣ ਦੀ ਉਡੀਕ ਕੀਤੇ ਬਿਨਾਂ ਸਪੀਕਰ ਸੈਸ਼ਨ ਪਹਿਲਾਂ ਬੁਲਾ ਸਕਦੇ ਸਨ। ਸਪੀਕਰ ਨੇ ਵਿਰੋਧੀ ਧਿਰ ਨੂੰ ਓਆਈਸੀ ਕਨਵੈਨਸ਼ਨ ਵਿਰੁਧ ਭੜਕਾ ਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਹੈ। ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਪ੍ਰਧਾਨ ਭੁੱਟੋ ਨੇ ਸਰਕਾਰ ’ਤੇ ਬੇਭਰੋਸਗੀ ਮਤੇ ਨੂੰ ਟਾਲ ਕੇ ਜਾਣਬੁੱਝ ਕੇ ਸੰਵਿਧਾਨ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਸਪੀਕਰ ਨੂੰ ਸੰਵਿਧਾਨ ਦੇ ਉਪਬੰਧਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਅਤੇ ਕੋਈ ਵੀ ਕਾਰਵਾਈ ਕਰਨ ਤੋਂ ਪਹਿਲਾਂ ਆਪਣੇ ਵਕੀਲਾਂ ਨਾਲ ਸਲਾਹ ਕਰਨੀ ਚਾਹੀਦੀ ਹੈ ਜਿਸ ਨਾਲ ਸੰਵਿਧਾਨ ਦੀ ਧਾਰਾ 6 (ਉਚ ਦੇਸ਼ਧ੍ਰੋਹ ਲਈ) ਦੇ ਤਹਿਤ ਮੁਕੱਦਮਾ ਚਲਾਇਆ ਜਾ ਸਕਦਾ ਹੈ। 
ਪੀਐਮਐਲ-ਐਨ ਦੇ ਸੈਨੇਟਰ ਆਜ਼ਮ ਨਜ਼ੀਰ ਤਰਾਰ ਨੇ ਕਿਹਾ ਕਿ ਅਟਾਰਨੀ ਜਨਰਲ ਨੇ ਕਾਰਵਾਈ ਦੌਰਾਨ ਭਰੋਸਾ ਦਿਤਾ ਸੀ ਕਿ ਕਿਸੇ ਵੀ ਸੰਸਦ ਨੂੰ ਸੰਸਦ ਭਵਨ ਵਿਚ ਦਾਖ਼ਲ ਹੋਣ ਜਾਂ ਬੇਭਰੋਸਗੀ ਮਤੇ ’ਤੇ ਵੋਟਿੰਗ ਕਰਨ ਤੋਂ ਨਹੀਂ ਰੋਕਿਆ ਜਾਵੇਗਾ।
 ਉਨ੍ਹਾਂ ਕਿਹਾ ਕਿ ਅਦਾਲਤ ਨੇ ਦੇਖਿਆ ਹੈ ਕਿ ਸੰਸਦ ਵਿਚ ਕਾਰਜਪ੍ਰਣਾਲੀ ਅਤੇ ਕੰਮਕਾਜ ਦੇ ਨਿਯਮਾਂ ਦੇ ਅਨੁਛੇਦ 95 ਅਤੇ ਨਿਯਮ 37 ਬਹੁਤ ਸਪੱਸ਼ਟ ਸਨ ਅਤੇ ਸਪੀਕਰ ਨੂੰ ਉਨ੍ਹਾਂ ਤੋਂ ਨਾ ਭਟਕਣ ਦੀ ਸਲਾਹ ਦਿਤੀ। ਹਾਲਾਂਕਿ, ਸੰਸਦੀ ਮਾਮਲਿਆਂ ਬਾਰੇ ਪ੍ਰਧਾਨ ਮੰਤਰੀ ਦੇ ਸਲਾਹਕਾਰ ਡਾਕਟਰ ਬਾਬਰ ਅਵਾਨ ਨੇ 25 ਮਾਰਚ ਨੂੰ ਸੈਸ਼ਨ ਬੁਲਾਉਣ ਦੇ ਸਪੀਕਰ ਦੇ ਫ਼ੈਸਲੇ ਦਾ ਬਚਾਅ ਕਰਦਿਆਂ ਕਿਹਾ ਕਿ ਇਹ ਸੰਵਿਧਾਨ ਦੇ ਅਨੁਸਾਰ ਸੀ। ਉਨ੍ਹਾਂ ਨੇ ਸੰਵਿਧਾਨ ਦੇ ਅਨੁਛੇਦ 254 ਦਾ ਹਵਾਲਾ ਦਿਤਾ ਜਿਸ ਅਨੁਸਾਰ ਜਦੋਂ ਕਿਸੇ ਖਾਸ ਮਿਆਦ ਦੇ ਅੰਦਰ ਕੁਝ ਕਰਨਾ ਜ਼ਰੂਰੀ ਹੁੰਦਾ ਹੈ ਪਰ ਅਜਿਹਾ ਨਹੀਂ ਹੁੰਦਾ ਤਾਂ ਉਸ ਕੰਮ ਜਾਂ ਚੀਜ਼ ਨੂੰ ਕਰਨਾ ਗ਼ੈਰ-ਕਾਨੂੰਨੀ ਜਾਂ ਬੇਅਸਰ ਨਹੀਂ ਹੋ ਜਾਂਦਾ ਕਿਉਂਕਿ ਇਹ ਨਿਰਧਾਰਤ ਸਮੇਂ ਦੇ ਅੰਦਰ ਨਹੀਂ ਕੀਤਾ ਗਿਆ ਸੀ।     (ਏਜੰਸੀ)

SHARE ARTICLE

ਏਜੰਸੀ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement