ਪ੍ਰਕਾਸ਼ ਸਿੰਘ ਬਾਦਲ ਦਾ ਮਾਨ ਸਰਕਾਰ 'ਤੇ ਤੰਜ਼ - 'ਕਹਿਣ ਨਾਲ ਖ਼ਤਮ ਨਹੀਂ ਹੁੰਦਾ ਭ੍ਰਿਸ਼ਟਾਚਾਰ'
Published : Mar 23, 2022, 2:59 pm IST
Updated : Mar 23, 2022, 3:06 pm IST
SHARE ARTICLE
Parkash Singh Badal and CM Bhagwant Mann
Parkash Singh Badal and CM Bhagwant Mann

ਕਿਹਾ - ਪਹਿਲਾਂ ਕੈਪਟਨ ਨੇ ਵੀ ਇਹੀ ਕੀਤਾ ਸੀ ਤੇ ਹੁਣ ਮਾਨ ਸਰਕਾਰ ਵੀ ਉਹੀ ਕਰ ਰਹੀ ਹੈ 

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕਾ ਲੰਬੀ ਦੇ ਪਿੰਡਾਂ ਵਿਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਅੱਜ ਉਨ੍ਹਾਂ ਨੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਮੌਜੂਦਾ ਸਰਕਾਰ 'ਤੇ ਤੰਜ਼ ਕੱਸਿਆ। ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ  ਦੇਸ਼ ਦੀ ਆਜ਼ਾਦੀ ਦੇ ਨਾਲ ਹਰ ਲੜਾਈ ਵਿਚ ਪੰਜਾਬ ਨੇ ਮੋਹਰੀ ਭੂਮਿਕਾ ਨਿਭਾਈ ਹੈ।

Parkash Singh BadalParkash Singh Badal

ਹਾਲ ਹੀ ਵਿਚ ਭਗਵੰਤ ਮਾਨ ਸਰਕਾਰ ਵਲੋਂ ਵਿਧਾਨ ਸਭਾ ਕੰਪਲੈਕਸ ਵਿਚ ਸ਼ਹੀਦ ਭਗਤ ਸਿੰਘ ਦਾ ਬੁੱਤ ਲਾਏ ਜਾਣ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਸਰਕਾਰ ਵਲੋਂ ਭ੍ਰਿਸ਼ਟਾਚਾਰ ਖ਼ਤਮ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਪਰ ਇਹ ਸਮੇਂ ਦੀਆਂ ਸਾਰੀਆਂ ਸਰਕਾਰਾਂ ਵਲੋਂ ਕਿਹਾ ਜਾਂਦਾ ਹੈ।

Captain Amarinder Singh Captain Amarinder Singh

ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਹ ਗੱਲਾਂ ਤਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਕਹਿੰਦੇ ਸਨ ਕਿ ਇੱਕ ਹਫਤੇ ਵਿਚ ਭ੍ਰਿਸ਼ਟਾਚਾਰ ਖ਼ਤਮ ਹੋ ਜਾਵੇਗਾ ਅਤੇ ਪੰਜਾਬ ਨਸ਼ਾ ਮੁਕਤ ਹੋ ਜਾਵੇਗਾ ਪਰ ਕੀ ਇਹ ਅਸਲ ਵਿਚ ਹੋਇਆ? ਦੱਸ ਦੇਈਏ ਕਿ ਅੱਜ ਪ੍ਰਕਾਸ਼ ਸਿੰਘ ਬਾਦਲ ਵੱਖ-ਵੱਖ ਪਿੰਡਾਂ ਵਿਚ ਧੰਨਵਾਦੀ ਦੌਰਾ ਕਰ ਰਹੇ ਸਨ ਅਤੇ ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਹਾਰ-ਜਿੱਤ ਬਣੀ ਹੈ, ਕੋਈ ਗੱਲ ਨਹੀਂ ਅਤੇ ਘਬਰਾਉਣ ਦੀ ਲੋੜ ਨਹੀਂ ।

Parkash Singh BadalParkash Singh Badal

ਉਨ੍ਹਾਂ ਲੋਕਾਂ ਨੂੰ ਹੱਲਾਸ਼ੇਰੀ ਦਿੰਦੇ ਕਿਹਾ ਕਿ ਜਿੰਨਾਂ ਚਿਰ ਮੈਂ ਤੁਹਾਡੇ ਨਾਲ ਖੜ੍ਹਾ ਹਾਂ, ਤੁਹਾਡੀ ਹਵਾ ਵੱਲ ਵੀ ਕੋਈ ਨਹੀਂ ਵੇਖ ਸਕਦਾ। ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ, ਝੂਠ ਮਾਰ ਕੇ ਸਰਕਾਰ ਬਣਾ ਲਈ ਸੀ ਤੇ ਹੁਣ ਇਸ ਆਮ ਆਦਮੀ ਪਾਰਟੀ ਨੇ ਵੀ ਗੁਮਰਾਹ ਕਰਕੇ ਸਰਕਾਰ ਬਣਾ ਲਈ ਪਰ ਇਸ ਦੀ ਵਾਂਗਡੋਰ ਦਿੱਲੀ ਵਾਲਿਆਂ ਦੇ ਹੱਥ ਹੈ। ਇਨ੍ਹਾਂ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੋਈ ਭਲਾ ਨਹੀਂ ਕਰਨਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Hardeep Mundian Interview: ਚੱਲਦੀ Interview 'ਚ ਮੰਤਰੀ ਦੀਆਂ ਅੱਖਾਂ 'ਚ ਆਏ ਹੰਝੂ, ਜਦੋਂ ਯਾਦ ਕੀਤੀ PM ਦੀ ਗੱਲ!

10 Sep 2025 3:35 PM

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM
Advertisement