
ਹੁਣ ਪੈਟਰੋਲ 95.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਚੋਣਾਂ ਤੋਂ ਬਾਅਦ ਇਕ ਵਾਰ ਫਿਰ ਵਧ ਰਹੀ ਮਹਿੰਗਾਈ ਨੇ ਲੋਕਾਂ ਦੀ ਜੇਬ ਢਿੱਲੀ ਕੀਤੀ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਲਗਾਤਾਰ ਦੂਜੇ ਦਿਨ ਵੀ ਵਾਧਾ ਹੋਇਆ ਹੈ। ਚੰਡੀਗੜ੍ਹ 'ਚ ਪੈਟਰੋਲ 79 ਪੈਸੇ ਅਤੇ ਡੀਜ਼ਲ 74 ਪੈਸੇ ਮਹਿੰਗਾ ਹੋਇਆ ਹੈ। ਇਸ ਕਾਰਨ ਹੁਣ ਪੈਟਰੋਲ 95.80 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
Petrol-Diesel Rates Hiked Again
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਇਨ੍ਹਾਂ ਦੋਵਾਂ ਦੇ ਰੇਟ ਵਧਾਏ ਗਏ ਸਨ। ਮੰਗਲਵਾਰ ਨੂੰ ਪੈਟਰੋਲ ਦੀ ਕੀਮਤ 'ਚ 78 ਪੈਸੇ ਦਾ ਵਾਧਾ ਹੋਇਆ ਹੈ। ਇਸੇ ਮਹੀਨੇ 1 ਮਾਰਚ ਨੂੰ ਪੈਟਰੋਲ ਦੀ ਕੀਮਤ 94.23 ਰੁਪਏ ਪ੍ਰਤੀ ਲੀਟਰ ਸੀ। ਅਜਿਹੇ 'ਚ ਪਿਛਲੇ 23 ਦਿਨਾਂ 'ਚ 1.64 ਰੁਪਏ ਦਾ ਵਾਧਾ ਹੋਇਆ ਹੈ। ਦੂਜੇ ਪਾਸੇ ਮੰਗਲਵਾਰ ਨੂੰ ਡੀਜ਼ਲ ਦੀ ਕੀਮਤ 'ਚ 73 ਪੈਸੇ ਦਾ ਵਾਧਾ ਹੋਇਆ ਹੈ। ਅਜਿਹੇ 'ਚ ਇਸ ਦੀ ਦਰ ਘਟਾ ਕੇ 81.63 ਰੁਪਏ ਪ੍ਰਤੀ ਲੀਟਰ ਕਰ ਦਿੱਤੀ ਗਈ ਹੈ।
ਡੀਜ਼ਲ 1 ਮਾਰਚ ਨੂੰ 80.90 ਰੁਪਏ ਪ੍ਰਤੀ ਲੀਟਰ ਸੀ। ਹੁਣ ਇਹ 23 ਮਾਰਚ ਨੂੰ ਵਧ ਕੇ 82.37 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਮਾਮਲੇ 'ਚ 1.78 ਰੁਪਏ ਦਾ ਵਾਧਾ ਦਰਜ ਕੀਤਾ ਗਿਆ ਹੈ। ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਇਹ ਵਾਧਾ ਦੇਖਿਆ ਜਾ ਰਿਹਾ ਹੈ।