
ਸ਼ਹੀਦ-ਏ-ਆਜ਼ਮ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਸਰਕਾਰ ਨੇ ਜਾਰੀ ਕੀਤਾ ਨਵਾਂ ਨੋਟੀਫਿਕੇਸ਼ਨ
ਸਾਰੇ ਸਰਕਾਰੀ ਅਦਾਰੇ, ਬੋਰਡ, ਕਾਰਪੋਰੇਸ਼ਨਾਂ ਰਿਹਾ ਕਰਨਗੇ ਬੰਦ
ਚੰਡੀਗੜ੍ਹ : ਪੰਜਾਬ 'ਚ 23 ਮਾਰਚ ਨੂੰ ਹਰ ਸਾਲ ਸਰਕਾਰੀ ਛੁੱਟੀ ਹੋਣ ਸਬੰਧੀ ਪੰਜਾਬ ਸਰਕਾਰ ਵੱਲੋਂ ਅੱਜ ਇਕ ਨਵਾਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।
photo
ਇਸ ਨੋਟੀਫਿਕੇਸ਼ਨ ਅਨੁਸਾਰ ਆਉਣ ਵਾਲੇ ਹਰੇਕ ਸਾਲ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਮੌਕੇ 23 ਮਾਰਚ ਨੂੰ ਪੰਜਾਬ ਸਰਕਾਰ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿਚ ਗਜ਼ਟਿਡ ਛੁੱਟੀ ਰਿਹਾ ਕਰੇਗੀ।