ਸੰਤ ਭਿੰਡਰਾਂਵਾਲਿਆਂ ਦੀ ਤਸਵੀਰ ਵਾਲੇ ਵਾਹਨਾ ’ਤੇ ਪਾਬੰਦੀ ਬਾਰੇ ਹਿਮਾਚਲ ਦੇ CM ਦਾ ਬਿਆਨ ਮੰਦਭਾਗਾ- ਐਡਵੋਕੇਟ ਧਾਮੀ
Published : Mar 23, 2022, 6:58 pm IST
Updated : Mar 23, 2022, 7:03 pm IST
SHARE ARTICLE
Harjinder Singh Dhami
Harjinder Singh Dhami

CM ਜੈ ਰਾਮ ਠਾਕੁਰ ਨੂੰ ਪੱਤਰ ਲਿਖ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼

ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਝੰਡਿਆਂ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਦੇ ਮਾਮਲੇ ਵਿਚ ਦਿੱਤੇ ਬਿਆਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ।

Harjinder Singh DhamiHarjinder Singh Dhami

ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬੇ ਦਾ ਮੁੱਖੀ ਹਰ ਫਿਰਕੇ ਦੀ ਸੁਰੱਖਿਆ ਲਈ ਜ਼ਿੰਮੇਵਾਰ ਹੁੰਦਾ ਹੈ, ਉਸ ਦਾ ਫਿਰਕੂਵਾਦੀ ਬਿਆਨ ਦੇਸ਼ ਦੀ ਸ਼ਾਂਤੀ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਬਹੁਧਰਮੀ ਅਤੇ ਬਹੁਭਾਸ਼ੀ ਦੇਸ਼ ਹੈ, ਜਿਸ ਵਿਚ ਹਰ ਇਕ ਨੂੰ ਧਾਰਮਿਕ ਅਜ਼ਾਦੀ ਹੈ। ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਵਾਲੇ ਸਿੱਖਾਂ ਦੇ ਕੌਮੀ ਸ਼ਹੀਦ ਹਨ, ਜਿਨ੍ਹਾਂ ਨੂੰ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦ ਦਾ ਖ਼ਿਤਾਬ ਬਖਸ਼ਿਆ ਹੋਇਆ ਹੈ।

Jai Ram ThakurJai Ram Thakur

ਉਨ੍ਹਾਂ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿਚ ਬਹੁਤ ਸਾਰੇ ਸਿੱਖ ਗੁਰਧਾਮ ਆਉਂਦੇ ਹਨ, ਜਿਨ੍ਹਾਂ ਦੇ ਦਰਸ਼ਨਾਂ ਲਈ ਜਾਂਦੇ ਸ਼ਰਧਾਲੂਆਂ ਨੂੰ ਰੋਕ ਕੇ ਉਨ੍ਹਾਂ ਦੀਆਂ ਗੱਡੀਆਂ ਤੋਂ ਨਿਸ਼ਾਨ ਸਾਹਿਬ ਅਤੇ ਸਿੱਖ ਸ਼ਹੀਦਾਂ ਦੀਆਂ ਤਸਵੀਰਾਂ ਜਬਰੀ ਲੁਹਾਈਆਂ ਜਾ ਰਹੀਆਂ ਹਨ। ਦੁੱਖ ਦੀ ਗੱਲ ਹੈ ਕਿ ਇਸ ਮਾਮਲੇ ’ਤੇ ਪੁਲਿਸ ਪ੍ਰਸਾਸ਼ਨ ਨੂੰ ਰੋਕਣ ਦੀ ਬਜਾਏ ਸੂਬੇ ਦੇ ਮੁੱਖ ਮੰਤਰੀ ਜੈ ਰਾਮ ਠਾਕੁਰ ਵੱਲੋਂ ਸਿੱਖ ਭਾਵਨਾਵਾਂ ਦੇ ਵਿਰੁੱਧ ਬਿਆਨਬਾਜ਼ੀ ਕੀਤੀ ਗਈ ਹੈ। ਉਨ੍ਹਾਂ ਵੱਲੋਂ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ’ਤੇ ਕਿੰਤੂ ਕਰਨਾ ਜਾਇਜ਼ ਨਹੀਂ।

Harjinder Singh DhamiHarjinder Singh Dhami

ਉਨ੍ਹਾਂ ਕਿਹਾ ਕਿ ਦੇਸ਼ ਦਾ ਸੰਵਿਧਾਨ ਹਰ ਇੱਕ ਨੂੰ ਧਾਰਮਿਕ ਅਜ਼ਾਦੀ ਅਤੇ ਵਿਚਾਰਾਂ ਦੇ ਪ੍ਰਗਟਾਵੇ ਦਾ ਅਧਿਕਾਰ ਦਿੰਦਾ ਹੈ, ਪਰੰਤੂ ਹਿਮਾਚਲ ਦੇ ਮੁੱਖ ਮੰਤਰੀ ਸਿੱਖ ਆਗੂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਹਮੇਸ਼ਾਂ ਹੀ ਦੇਸ਼ ਦੀ ਤਰੱਕੀ ਵਾਸਤੇ ਯੋਗਦਾਨ ਪਾਇਆ ਹੈ ਅਤੇ ਦੇਸ਼ ’ਤੇ ਬਣੀ ਕਿਸੇ ਵੀ ਮੁਸੀਬਤ ਸਮੇਂ ਬਿਨ੍ਹਾਂ ਭੇਦ-ਭਾਵ ਹਰ ਫਿਰਕੇ ਦੀ ਸੇਵਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਨੂੰ ਇਹ ਨਹੀਂ ਭੁਲਣਾ ਚਾਹੀਦਾ ਕਿ ਜੇਕਰ ਅੱਜ ਪੂਰਾ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਉਹ ਸਿੱਖਾਂ ਦੀ ਵੱਡੀ ਭੂਮਿਕਾ ਦੀ ਬਦੌਲਤ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement