ਕੋਟਕਪੂਰਾ ਗੋਲ਼ੀਕਾਂਡ: ਫਰੀਦਕੋਟ ਅਦਾਲਤ 'ਚ ਪੇਸ਼ ਹੋਏ ਸਾਬਕਾ CM ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ, ਭਰਿਆ ਬੌਂਡ 
Published : Mar 23, 2023, 2:58 pm IST
Updated : Mar 23, 2023, 5:11 pm IST
SHARE ARTICLE
Parkash singh Badal
Parkash singh Badal

ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।

ਫਰੀਦਕੋਟ : ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅੱਜ ਫਰੀਦਕੋਟ ਅਦਾਲਤ ਵਿਚ ਪੇਸ਼ ਹੋਏ। ਦੋਵਾਂ ਨੂੰ ਇਸ ਮਾਮਲੇ ਵਿਚ ਅਗਾਊਂ ਜ਼ਮਾਨਤ ਮਿਲੀ ਹੋਈ ਹੈ, ਇਸ ਲਈ ਉਹ ਅੱਜ ਅਦਾਲਤ ਵਿਚ ਜਮਾਨਤੀ ਬੌਂਡ ਭਰ ਕੇ ਆਏ ਹਨ। 

ਇਸੇ ਦੌਰਾਨ ਬਾਦਲਾਂ ਦੀ ਅਦਾਲਤ ਵਿਚ ਪੇਸ਼ੀ ਮੌਕੇ ਅਕਾਲੀ ਦਲ ਦੇ ਸਮਰਥਕਾਂ ਦਾ ਵੱਡਾ ਇਕੱਠ ਕੀਤਾ ਗਿਆ। ਇਸ ਨੂੰ ਅਕਾਲੀ ਦਲ ਦਾ ਸ਼ਕਤੀ ਪ੍ਰਦਰਸ਼ਨ ਦੱਸਿਆ ਜਾ ਰਿਹਾ ਹੈ। ਉਨ੍ਹਾਂ ਖ਼ਿਲਾਫ਼ ਕੋਟਕਪੂਰਾ ਗੋਲੀ ਕਾਂਡ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਹੈ। ਜਾਂਚ ਟੀਮ ਨੇ 24 ਫਰਵਰੀ ਨੂੰ ਅਦਾਲਤ ਵਿਚ ਬਾਦਲਾਂ ਸਣੇ 6 ਵਿਅਕਤੀਆਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ।

ਇਸ ਮੌਕੇ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਰਕਾਰ ਨੇ ਸਾਡੇ 'ਤੇ ਝੂਠਾ ਮਾਮਲਾ ਦਰਜ ਕੀਤਾ ਹੈ ਪਰ ਸਾਨੂੰ ਮਾਣਯੋਗ ਅਦਾਲਤ 'ਤੇ ਭਰੋਸਾ ਹੈ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਬਾਦਲ ਪਰਿਵਾਰ 'ਤੇ ਝੂਠਾ ਕੇਸ ਕੀਤਾ ਸੀ ਪਰ ਮਾਣਯੋਗ ਅਦਾਲਤ ਨੇ ਸਾਨੂੰ ਇਨਸਾਫ਼ ਦਿੱਤਾ ਸੀ। ਉਨ੍ਹਾਂ ਕਿਹਾ ਕਿ ਵਿਰੋਧੀ ਸੋਚਦੇ ਹਨ ਕਿ ਅਕਾਲੀ ਦਲ ਦੇ ਲੀਡਰਾਂ ਤੇ ਵਰਕਰਾਂ 'ਤੇ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਡਰਾ ਸਕਦੇ ਹਨ ਪਰ ਅਜਿਹਾ ਨਹੀਂ ਹੋਵੇਗਾ ਕਿਉਂਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਜਥੇਬੰਦੀ ਹੈ ਅਤੇ ਇਨ੍ਹਾਂ ਕੇਸਾਂ ਨਾਲ ਸਾਨੂੰ ਕੋਈ ਫਰਕ ਨਹੀਂ ਪੈਂਦਾ।

ਦੱਸ ਦਈਏ ਕਿ ਇਸ ਮਾਮਲੇ ਵਿਚ ਹੁਣ ਅਗਲੀ ਤਾਰੀਖ ਦੀ ਪੇਸ਼ੀ 12 ਅਪ੍ਰੈਲ ਹੈ। ਹੁਣ 12 ਅਪ੍ਰੈਲ ਨੂੰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਮੁੜ ਫਰੀਦਕੋਟ ਅਦਾਲਤ ਵਿਚ ਪੇਸ਼ ਹੋਣਗੇ।

ਜ਼ਿਕਰਯੋਗ ਹੈ ਕਿ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ ਯਾਦਵ ਦੀ ਅਗਵਾਈ ਵਾਲੀ ਸਿਟ ਨੇ ਕੋਟਕਪੂਰਾ ਗੋਲ਼ੀਕਾਂਡ ਮਾਮਲੇ 'ਚ 7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਅਦਾਲਤ 'ਚ ਦਾਇਰ ਕੀਤੀ ਸੀ, ਜਿਸ ਵਿਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀ. ਜੀ. ਪੀ. ਸਮੇਤ ਹੋਰ ਵੀ ਕਈ ਪੁਲਿਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਦੇ ਚੱਲਦਿਆਂ ਮਾਣਯੋਗ ਅਦਾਲਤ ਨੇ ਸਾਰੇ ਨਾਮਜ਼ਦਾਂ ਸਮੇਤ ਪ੍ਰਕਾਸ਼ ਬਾਦਲ ਤੇ ਸੁਖਬੀਰ ਬਾਦਲ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਤਲਬ ਕੀਤਾ ਸੀ।
 

SHARE ARTICLE

ਏਜੰਸੀ

Advertisement

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM

'CA ਸਤਿੰਦਰ ਕੋਹਲੀ ਤੋਂ ਚੰਗੀ ਤਰ੍ਹਾਂ ਪੁੱਛਗਿੱਛ ਹੋਵੇ, ਫਿਰ ਹੀ ਸੱਚ ਸਿੱਖ ਕੌਮ ਦੇ ਸਾਹਮਣੇ ਆਏਗਾ'

03 Jan 2026 1:55 PM
Advertisement