ਮੂਸੇਵਾਲਾ ਦੇ ਪਿਤਾ ਨੇ ਬੱਚੇ ਦੇ ਦਸਤਾਵੇਜ਼ ਸਰਕਾਰ ਨੂੰ ਸੌਂਪੇ, ਕਿਹਾ- ਹੋਰ ਵੇਰਵੇ ਮੰਗੇ ਜਾਣਗੇ ਤਾਂ ਉਹ ਵੀ ਦੇਵਾਂਗਾ
Published : Mar 23, 2024, 1:55 pm IST
Updated : Mar 23, 2024, 1:55 pm IST
SHARE ARTICLE
Musewala's father submitted the child's documents to the government
Musewala's father submitted the child's documents to the government

ਕੇਂਦਰ ਨੇ ਗਰਭ ਅਵਸਥਾ ਦੀ ਰਿਪੋਰਟ ਮੰਗੀ ਹੈ 

ਮਾਨਸਾ - ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਨਵਜੰਮੇ ਬੱਚੇ ਨਾਲ ਸਬੰਧਤ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਅਨੁਸਾਰ ਉਹਨਾਂ ਨੂੰ ਕੁਝ ਦਿਨ ਪਹਿਲਾਂ ਹੀ ਸਰਕਾਰੀ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਮੁਹੱਈਆ ਕਰਵਾਏਗੀ। 

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਆਈਵੀਐੱਫ ਦਾ ਸਿਰਫ਼ ਟ੍ਰੀਟਮੈਂਟ ਵਿਦੇਸ਼ ਵਿਚ ਹੋਇਆ ਹੈ ਪਰ ਬੱਚੇ ਦਾ ਜਨਮ ਪੰਜਾਬ ਵਿਚ ਹੋਇਆ ਹੈ। ਆਈ.ਵੀ.ਐਫ ਰਾਹੀਂ ਗਰਭਵਤੀ ਹੋਣ ਉਪਰੰਤ ਸਰਕਾਰੀ ਹਸਪਤਾਲ ਤੋਂ ਲੋੜੀਂਦਾ ਇਲਾਜ ਕਰਵਾਇਆ ਗਿਆ। ਮੂਸੇਵਾਲਾ ਦੀ ਮਾਂ ਨੇ 17 ਮਾਰਚ ਨੂੰ ਆਈਵੀਐਫ ਤਕਨੀਕ ਰਾਹੀਂ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ਸਬੰਧੀ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਿਪੋਰਟ ਮੰਗੀ ਸੀ। 

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੇ ਪੱਤਰ ਵਿਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ ਸੀ। ਦੱਸਿਆ ਜਾਂਦਾ ਹੈ ਕਿ ਇਨ ਵਿਟਰੋ ਫਰਟੀਲਾਈਜੇਸ਼ਨ (ਆਈਵੀਐਫ) ਤਕਨੀਕ ਰਾਹੀਂ ਬੱਚਾ ਪੈਦਾ ਕਰਨ ਲਈ ਔਰਤ ਦੀ ਉਮਰ 21 ਤੋਂ 50 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ 58 ਸਾਲ ਦੀ ਉਮਰ ਵਿਚ ਇਸ ਤਕਨੀਕ ਰਾਹੀਂ ਗਰਭਵਤੀ ਹੋਈ ਅਤੇ ਬੱਚੇ ਨੂੰ ਜਨਮ ਦਿੱਤਾ।  

ਇਸ ਮਾਮਲੇ ਵਿਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਅਜੋਏ ਸ਼ਰਮਾ ਨੂੰ ਨੋਟਿਸ ਜਾਰੀ ਕੀਤਾ ਹੈ। ਉਹਨਾਂ ਤੋਂ ਜਵਾਬ ਮੰਗਿਆ ਗਿਆ ਹੈ ਕਿ ਉਹਨਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਧਿਆਨ ਵਿਚ ਲਿਆਓ ਬਿਨਾਂ ਬਲਕੌਰ ਸਿੰਘ ਅਤੇ ਉਸ ਦੇ ਪਰਿਵਾਰ ਤੋਂ ਜਾਣਕਾਰੀ ਕਿਵੇਂ ਮੰਗੀ। ਉਨ੍ਹਾਂ ਨੂੰ ਇਹ ਜਵਾਬ 2 ਹਫ਼ਤਿਆਂ ਦੇ ਅੰਦਰ ਦੇਣਾ ਹੋਵੇਗਾ।

ਨੋਟਿਸ ਤੋਂ ਬਾਅਦ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੀ ਗੁੱਸੇ 'ਚ ਆ ਗਏ। ਵੀਡੀਓ ਜਾਰੀ ਕਰ ਕੇ ਉਹਨਾਂ ਨੇ ਸਰਕਾਰ 'ਤੇ ਉਹਨਾਂ ਨੂੰ ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਸੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਉਨ੍ਹਾਂ ਨੂੰ ਬੱਚੇ ਦੇ ਕਾਨੂੰਨੀ ਦਸਤਾਵੇਜ਼ ਪੇਸ਼ ਕਰਨ ਬਾਰੇ ਵਾਰ-ਵਾਰ ਪ੍ਰੇਸ਼ਾਨ ਕਰ ਰਿਹਾ ਹੈ। ਬਲਕੌਰ ਸਿੰਘ ਨੇ ਸਪੱਸ਼ਟ ਕੀਤਾ ਕਿ ਉਹ ਸਾਬਕਾ ਫੌਜੀ ਹਨ ਅਤੇ ਕਾਨੂੰਨ ਦਾ ਸਤਿਕਾਰ ਕਰਦੇ ਹਨ। ਜੇਕਰ ਉਨ੍ਹਾਂ ਨੇ ਹੱਥ ਪਾਉਣਾ ਹੈ, ਤਾਂ ਚੰਗੀ ਤਰ੍ਹਾਂ ਪਾਉਣ। ਪਹਿਲਾਂ ਐਫਆਈਆਰ ਦਰਜ ਕਰੋ ਫਿਰ ਜਾਂਚ। ਉਹ ਪੂਰੇ ਸਬੂਤ ਪੇਸ਼ ਕਰਨਗੇ। ਇੰਨਾ ਹੀ ਨਹੀਂ, ਉਹ ਦੋਸ਼ਾਂ ਤੋਂ ਵੀ ਸਾਫ਼ ਬਚ ਜਾਣਗੇ।  

ਭਾਰਤ ਵਿਚ ਸੈਕਸ਼ਨ 21(G)(i) ਅਸਿਸਟਿਡ ਰੀਪ੍ਰੋਡਕਟਿਵ ਟੈਕਨਾਲੋਜੀ ਰੈਗੂਲੇਸ਼ਨ ਐਕਟ 2021 ਦੇ ਤਹਿਤ, ਬੱਚਾ ਪੈਦਾ ਕਰਨ ਲਈ, ਔਰਤਾਂ ਦੀ ਉਮਰ 21 ਤੋਂ 50 ਸਾਲ ਅਤੇ ਮਰਦਾਂ ਦੀ ਉਮਰ 21 ਤੋਂ 55 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਜਦੋਂ ਕਿ ਵਿਦੇਸ਼ਾਂ ਵਿੱਚ 50 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵੀ ਆਈਵੀਐਫ ਤਕਨੀਕ ਦੀ ਵਰਤੋਂ ਕਰ ਸਕਦੀਆਂ ਹਨ। 

ਮਾਹਰਾਂ ਅਨੁਸਾਰ 2022 ਵਿਚ ਪਾਸ ਕੀਤੇ ਗਏ ਕਾਨੂੰਨ ਮੁਤਾਬਕ ਜੇਕਰ ਕੋਈ ਔਰਤ ਵਿਦੇਸ਼ ਵਿਚ ਗਰਭਵਤੀ ਹੋ ਜਾਂਦੀ ਹੈ ਤਾਂ ਉਸ ਦੀ ਭਾਰਤ ਵਿਚ ਡਿਲੀਵਰੀ ਸੰਭਵ ਹੈ। ਇਹੀ ਕਾਰਨ ਹੈ ਕਿ ਮੂਸੇਵਾਲਾ ਦੇ ਪਰਿਵਾਰ ਨੇ ਵਿਦੇਸ਼ 'ਚ ਇਸ ਤਕਨੀਕ ਨੂੰ ਅਪਣਾਇਆ। ਅਜਿਹੇ 'ਚ ਭਾਰਤੀ ਕਾਨੂੰਨ ਉਨ੍ਹਾਂ 'ਤੇ ਲਾਗੂ ਨਹੀਂ ਹੋਵੇਗਾ। 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement