Sangrur Poisonous Liquor : ਜ਼ਹਿਰੀਲੀ ਸ਼ਰਾਬ ਕਾਂਡ ਦੀ ਜਾਂਚ ਲਈ ਉੱਚ-ਪੱਧਰੀ ਕਮੇਟੀ ਦਾ ਗਠਨ
Published : Mar 23, 2024, 10:46 am IST
Updated : Mar 23, 2024, 11:01 am IST
SHARE ARTICLE
Sangrur poisonous liquor News in punjabi
Sangrur poisonous liquor News in punjabi

Sangrur Poisonous Liquor : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 18

Sangrur poisonous liquor News in punjabi :  ਸੰਗਰੂਰ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। 10 ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਨਾਲ ਮਰਨ ਵਾਲਿਆਂ ਦੀ ਗਿਣਤੀ 18 ਹੋ ਗਈ ਹੈ। ਇਸ ਤੋਂ ਇਲਾਵਾ ਸੰਗਰੂਰ ਅਤੇ ਪਟਿਆਲਾ ਵਿੱਚ 31 ਲੋਕ ਅਜੇ ਵੀ ਜ਼ੇਰੇ ਇਲਾਜ ਹਨ।

ਇਹ ਵੀ ਪੜ੍ਹੋ: Jharkhand News : ਬਰਾਤੀਆਂ ਨਾਲ ਭਰੀ ਬੱਸ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ, ਪੰਜ ਲੋਕਾਂ ਦੀ ਹੋਈ ਮੌਤ

ਮਰਨ ਵਾਲੇ ਜ਼ਿਆਦਾਤਰ ਲੋਕ ਸੁਨਾਮ ਹਲਕੇ ਅਧੀਨ ਪੈਂਦੇ ਟਿੱਬੀ ਰਵਿਦਾਸਪੁਰਾ ਦੇ ਵਸਨੀਕ ਸਨ। ਇਸ ਮਾਮਲੇ ਵਿਚ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਖੁਦ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿਚ ਵਿਸਥਾਰਤ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ: Jazzy B Song News: ਜੈਜ਼ੀ ਬੀ ਦੇ ਨਵੇਂ ਗੀਤ ਨੂੰ ਲੈ ਕੇ ਹੋਇਆ ਛਿੜਿਆ ਵਿਵਾਦ, ਲੋਕ ਗੁੱਸੇ ਵਿਚ ਸਾੜ ਰਹੇ ਪੁਤਲੇ 

ਉਧਰ ਡੀਸੀ ਜਤਿੰਦਰ ਜੋਰਵਾਲ ਦਾ ਕਹਿਣਾ ਹੈ ਕਿ ਹਾਈ ਪਾਵਰ ਜਾਂਚ ਕਮੇਟੀ ਰਾਤ ਜਾਂ ਸਵੇਰ ਤੱਕ ਆਪਣੀ ਰਿਪੋਰਟ ਦੇਵੇਗੀ। ਰਿਪੋਰਟ ਮੁਤਾਬਕ ਕਾਰਵਾਈ ਲਈ ਸਰਕਾਰ ਨੂੰ ਸਿਫਾਰਸ਼ਾਂ ਭੇਜੀਆਂ ਜਾਣਗੀਆਂ।

ਇਸ ਦੀ ਜਾਂਚ ਲਈ ਇੱਕ ਉੱਚ-ਪੱਧਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਏਡੀਜੀਪੀ ਲਾਅ ਐਂਡ ਆਰਡਰ ਗੁਰਿੰਦਰ ਢਿੱਲੋਂ ਆਈਪੀਐਸ ਦੀ ਅਗਵਾਈ ਵਿੱਚ ਚਾਰ ਮੈਂਬਰੀ ਐਸਆਈਟੀ, ਜਿਸ ਵਿੱਚ ਡੀਆਈਜੀ ਪਟਿਆਲਾ ਰੇਂਜ ਹਰਚਰਨ ਭੁੱਲਰ ਆਈਪੀਐਸ, ਐਸਐਸਪੀ ਸੰਗਰੂਰ ਸਰਤਾਜ ਚਾਹਲ ਆਈਪੀਐਸ ਅਤੇ ਵਧੀਕ ਕਮਿਸ਼ਨਰ (ਆਬਕਾਰੀ) ਨਰੇਸ਼ ਦੂਬੇ ਸ਼ਾਮਲ ਹਨ, ਜਾਂਚ ਦੀ ਨਿਗਰਾਨੀ ਕਰਨਗੇ।

ਕਮੇਟੀ ਸਾਜ਼ਿਸ਼ ਦੀ ਤਹਿ ਤੱਕ ਜਾਵੇਗੀ। ਇਸ ਵਿਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸਾਰਿਆਂ ਨੂੰ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਦੀ ਅਪੀਲ ਕੀਤੀ। ਅਣ-ਪ੍ਰਮਾਣਿਤ ਅਫਵਾਹਾਂ ਦਾ ਸ਼ਿਕਾਰ ਨਾ ਹੋਵੋ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Sangrur poisonous liquor News in punjabi' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement