Punjab News : ਪੰਜਾਬ ਵਿਚ ਵੀ ਆਬਕਾਰੀ ਨੀਤੀ ਦੀ ਜਾਂਚ ਦੀ ਉੱਠੀ ਮੰਗ, ਸੁਨੀਲ ਜਾਖੜ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਮੰਗ ਪੱਤਰ

By : GAGANDEEP

Published : Mar 23, 2024, 3:23 pm IST
Updated : Mar 23, 2024, 3:26 pm IST
SHARE ARTICLE
Sunil Jakhar submitted a demand letter to the Election Commission about Excise policy
Sunil Jakhar submitted a demand letter to the Election Commission about Excise policy

Punjab News : ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ

Sunil Jakhar submitted a demand letter to the Election Commission about Excise policy: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ’ਚ ਇਕ ਵਫ਼ਦ ਨੇ ਪੰਜਾਬ ਦੇ ਚੋਣ ਕਮਿਸ਼ਨ ਰਾਹੀਂ ਭਾਰਤੀ ਚੋਣ ਕਮਿਸ਼ਨ ਲਈ ਇਕ ਮੰਗ ਪੱਤਰ ਸੌਂਪਿਆ ਹੈ। ਭਾਜਪਾ ਨੇ ਮੰਗ ਕੀਤੀ ਹੈ ਕਿ ਦਿੱਲੀ ਦੀ ਤਰਜ਼ ’ਤੇ ਹੀ ਪੰਜਾਬ ਦੀ ਆਬਕਾਰੀ ਨੀਤੀ ਬਣੀ ਹੈ ਅਤੇ ਇਸ ਨੀਤੀ ਵਿਚ ਵੱਡਾ ਘਪਲਾ ਕੀਤਾ ਗਿਆ।

ਇਹ ਵੀ ਪੜ੍ਹੋ: Uttar Pradesh News: 21 ਦਿਨ ਪਹਿਲਾਂ ਵਿਆਹੇ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਘਰਵਾਲੀ ਦੀ ਹਲੇ ਨਹੀਂ ਉਤਰੀ ਸੀ ਮਹਿੰਦੀ 

ਈ. ਡੀ ਵਲੋਂ ਇਸ ਦੀ ਜਾਂਚ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੇ ਇਸ ਨੀਤੀ ਦਾ ਵਿਰੋਧ ਵੀ ਕੀਤਾ ਸੀ ਪਰ ਉਨ੍ਹਾਂ ਦੀ ਗੱਲ ਨਹੀਂ ਮੰਨੀ ਗਈ। ਉਨ੍ਹਾਂ ਕਿਹਾ ਕਿ ਦਿੱਲੀ ਵਿਚ ਜਦੋਂ ਸ਼ਰਾਬ ਨੀਤੀ ਨੂੰ ਲੈ ਕੇ ਮੀਟਿੰਗ ਹੋਈ ਸੀ ਤਾਂ ਉਸ ਵੇਲੇ ਮੀਟਿੰਗ ਵਿਚ ਸਾਊਥ ਗਰੁੱਪ ਦੇ ਨੁਮਾਇੰਦਿਆਂ ਤੋਂ ਇਲਾਵਾ ਰਾਘਵ ਚੱਢਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪੰਜਾਬ ਦੇ ਅਧਿਕਾਰੀ ਵੀ ਮੌਜੂਦ ਸਨ।

ਇਹ ਵੀ ਪੜ੍ਹੋ: Ludhiana News: ਹੋਲੇ ਮੁਹੱਲੇ ਲਈ ਆਨੰਦਪੁਰ ਸਾਹਿਬ ਜਾ ਰਹੀ ਟਰਾਲੀ ਨੇ 2 ਬੱਚਿਆਂ ਨੂੰ ਕੁਚਲਿਆ, ਇਕ ਦੀ ਮੌਤ

ਉਨ੍ਹਾਂ ਕਿਹਾ ਕਿ ਦਿੱਲੀ ਵਿਚ ਤਾਂ 100 ਕਰੋੜ ਦੇ ਘਪਲੇ ਦਾ ਦੋਸ਼ ਲੱਗਿਆ ਹੈ ਪਰ ਪੰਜਾਬ ਵਿਚ ਹਜ਼ਾਰਾਂ ਕਰੋੜ ਰੁਪਏ ਦਾ ਘਪਲਾ ਸਾਹਮਣੇ ਆਏਗਾ ਅਤੇ ਸਾਨੂੰ ਖਦਸ਼ਾ ਹੈ ਕਿ ਇਸ ਚੋਣ ਵਿਚ ਇਹ ਪੈਸਾ ਤੇ ਸ਼ਰਾਬ ਵੋਟਰਾਂ ਨੂੰ ਭਰਮਾਉਣ ਲਈ ਵਰਤਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਸ਼ਹੀਦਾਂ ਦੇ ਨਾਂ ਉੱਤੇ ਸ਼ਰਾਬ ਵਰਗਾ ਧੰਦਾ ਚਲਾ ਕੇ ਲੋਕਾਂ ਨੂੰ ਲੁੱਟ ਵੀ ਰਹੇ ਆ ਤੇ ਉਨ੍ਹਾਂ ਦੀ ਜਾਨ ਵੀ ਲੈ ਰਹੀ ਹੈ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more news apart from 'Sunil Jakhar submitted a demand letter to the Election Commission about Excise policy' stay tuned to Rozana Spokesman)

Tags: policy

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM
Advertisement