
Punjab News : ਸਿਵਲ ਸੇਵਾਵਾਂ ਨਾਲ ਸਬੰਧਤ ਲੰਬਿਤ ਅਰਜ਼ੀਆਂ ਦੇ 26 ਤਕ ਮੰਗੇ ਵੇਰਵੇ
Another blow to Punjab government's corruption, Chief Secretary writes letter to all departments News in Punjabi : ਪੰਜਾਬ ਦੀ ਭਗਵੰਤ ਮਾਨ ਸਰਕਾਕ ਨੇ ਜਿੱਥੇ ਨਸ਼ਿਆਂ ਵਿਰੁਧ ਯੁੱਧ ਛੇੜਿਆ ਹੋਇਆ ਹੈ। ਉਥੇ ਹੀ ਪੰਜਾਬ ਭ੍ਰਿਸ਼ਟਾਚਾਰ ਨੂੰ ਰੋਕਣ ਦੇ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਤਹਿਤ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਰੋਕਣ ਲਈ ਇਕ ਹੋਰ ਕਦਮ ਚੁਕਿਆ ਹੈ। ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸਬੰਧਤ ਲੰਬਿਤ ਅਰਜ਼ੀਆਂ ਦੇ ਵੇਰਵੇ ਮੰਗੇ ਹਨ।
ਜਾਣਕਾਰੀ ਅਨੁਸਾਰ ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਪੱਤਰ ਲਿਖ ਕੇ ਸਾਰੇ ਵਿਭਾਗਾਂ ਤੋਂ ਸਿਵਲ ਸੇਵਾਵਾਂ ਨਾਲ ਸਬੰਧਤ ਲੰਬਿਤ ਅਰਜ਼ੀਆਂ ਦੇ ਵੇਰਵੇ ਮੰਗੇ ਹਨ। ਜਿਸ ਦੇ ਤਹਿਤ ਉਨ੍ਹਾਂ ਨੂੰ 26 ਮਾਰਚ ਤਕ ਜਾਣਕਾਰੀ ਸਾਂਝੀ ਕਰਨੀ ਪਵੇਗੀ।
ਮੁੱਖ ਸਕੱਤਰ ਨੇ ਪੱਤਰ ਵਿਚ ਸਪੱਸ਼ਟ ਕੀਤਾ ਕਿ ਸਿਵਲ ਸੇਵਾ ਅਰਜ਼ੀਆਂ ਨੂੰ ਲੰਬਿਤ ਰੱਖਣਾ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰਦਾ ਹੈ। ਉਨ੍ਹਾਂ ਲਿਖਿਆ ਕਿ ਅਜਿਹਾ ਨਾ ਕਰਨ ਦੀ ਸੂਰਤ ਵਿਚ ਇਹ ਮੰਨਿਆ ਜਾਵੇਗਾ ਕਿ ਸਬੰਧਤ ਅਧਿਕਾਰੀ ਅਤੇ ਸਕੱਤਰ ਅਪਣੇ ਵਿਭਾਗ ਵਿਚ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੇ ਹਨ। ਉਨ੍ਹਾਂ ਵਿਭਾਗਾਂ ਨੂੰ 26 ਮਾਰਚ ਤਕ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ।