ਕਾਊਂਟਰ ਇੰਟੈਲੀਜੈਂਸ ਵਿੰਗ ਵਲੋਂ 4 ਕਿਲੋ ਹੈਰੋਇਨ ਸਣੇ ਚਾਰ ਕਾਬੂ

By : JUJHAR

Published : Mar 23, 2025, 1:54 pm IST
Updated : Mar 23, 2025, 1:54 pm IST
SHARE ARTICLE
Counter Intelligence Wing arrests four with 4 kg heroin
Counter Intelligence Wing arrests four with 4 kg heroin

ਡੀਜੀਪੀ ਗੌਰਵ ਯਾਦਵ ਨੇ ਜਾਣਕਾਰੀ ਸਾਂਝੀ ਕੀਤੀ

ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚਾਰ ਵਿਅਕਤੀਆਂ ਨੂੰ ਕਾਬੂ ਕਰ ਕੇ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਸ਼ਨਾਖਤ ਨਵਜੋਤ ਸਿੰਘ ਉਰਫ਼ ਸਾਹਿਲ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਸੁਖਵਿੰਦਰ ਸਿੰਘ ਵਾਸੀ ਤਰਨ ਤਾਰਨ ਰੋਡ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਵਾਸੀ ਪਿੰਡ ਸੇਰੋਂ ਤਰਨ ਤਾਰਨ ਅਤੇ ਅੰਕਿਤ ਵਾਸੀ ਕ੍ਰਿਸ਼ਨਾ ਮੰਦਰ ਨਰਾਇਣਗੜ੍ਹ ਅੰਮ੍ਰਿਤਸਰ ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਐਕਸ ’ਤੇ ਜਾਣਕਾਰੀ ਦਿੰਦਿਆਂ ਦਸਿਆ ਕਿ ਪੁਲਿਸ ਨੇ ਨਾਰਕੋ-ਟੈਰਰ ਗਠਜੋੜ ਨਾਲ ਸਬੰਧਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਇਨ੍ਹਾਂ ਕੋਲੋਂ ਚਾਰ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਸਬੰਧ ਵਿਚ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ ਅੰਮ੍ਰਿਤਸਰ ਵਿਚ ਐੱਨਡੀਪੀਐੱਸ ਐਕਟ ਹੇਠ ਕੇਸ ਦਰਜ ਕੀਤਾ ਗਿਆ ਹੈ।

ਉਨ੍ਹਾਂ ਦਸਿਆ ਕਿ ਇਨ੍ਹਾਂ ਵਿਅਕਤੀਆਂ ਨੂੰ ਅੰਮ੍ਰਿਤਸਰ ਦੇ ਛੇਹਰਟਾ ਇਲਾਕੇ ਵਿਚ ਸਰਕਾਰੀ ਹਸਪਤਾਲ ਨਰਾਇਣਗੜ੍ਹ ਕੋਲੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦਸਿਆ ਕਿ ਪੁਲਿਸ ਵਲੋਂ ਸੂਬੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਲਈ ਅਪਰਾਧਕ ਗਤੀਵਿਧੀਆਂ ਨੂੰ ਨੱਥ ਪਾਉਣ ਅਤੇ ਨਸ਼ਿਆਂ ਵਿਰੁਧ ਛੇੜੀ ਮੁਹਿੰਮ ਲਗਾਤਾਰ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM
Advertisement