
ਪਿਛਲੇ 100 ਘੰਟਿਆਂ ਤੋਂ ਪਾਣੀ ਅਤੇ ਮੈਡੀਕਲ ਸਹਾਇਤਾ ਲੈਣ ਤੋਂ ਕੀਤਾ ਇਨਕਾਰ
Jagjit Singh Dallewal News: ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 118ਵੇਂ ਦਿਨ ਜਾਰੀ ਹੈ। ਕਿਸਾਨ ਜਥੇਬੰਦੀ ਨੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਨੇ ਪਿਛਲੇ 100 ਘੰਟਿਆ ਤੋਂ ਪਾਣੀ ਨਹੀਂ ਪੀਤਾ। ਉਨ੍ਹਾਂ ਨੇ ਕਿਹਾ ਹੈਕਿ ਹੁਣ ਡਲੇਵਾਲ ਮੈਡੀਕਲ ਸਹਾਇਤਾ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਹੈ।
ਡੱਲੇਵਾਲ ਦਾ ਕਹਿਣਾ ਹੈ ਕਿ ਜਦੋਂ ਤੱਕ ਸਾਰੇ ਕਿਸਾਨ ਰਿਹਾਅ ਨਹੀਂ ਕੀਤੇ ਜਾਂਦੇ ਹਨ ਉਦੋਂ ਤੱਕ ਪਾਣੀ ਵੀ ਨਹੀਂ ਪੀਣਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਦੋ ਮੰਗਾਂ ਨਹੀ ਮੰਨਦੇ ਸੰਘਰਸ਼ ਜਾਰੀ ਰਹੇਗਾ।