ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ
Published : Mar 23, 2025, 7:40 pm IST
Updated : Mar 23, 2025, 7:40 pm IST
SHARE ARTICLE
Punjab Police arrests 109 drug smugglers; 8.6 kg heroin, drug money worth Rs 2.9 lakh recovered
Punjab Police arrests 109 drug smugglers; 8.6 kg heroin, drug money worth Rs 2.9 lakh recovered

87 ਐਸਪੀ/ਡੀਐਸਪੀ ਰੈਂਕ ਦੇ ਅਧਿਕਾਰੀਆਂ ਦੀ ਅਗਵਾਈ ਹੇਠ 220 ਤੋਂ ਵੱਧ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਕੀਤੀ ਚੈਕਿੰਗ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

ਚੰਡੀਗੜ੍ਹ :  ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਹੀ 23 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 2748 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1400 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 220 ਤੋਂ ਵੱਧ ਪੁਲਿਸ ਟੀਮਾਂ ਵੱਲੋਂ ਸੂਬਾ ਭਰ ਵਿੱਚ 462 ਥਾਵਾਂ 'ਤੇ ਛਾਪੇਮਾਰੀ ਕੀਤੀ ਗਈ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 512 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 3 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rohit Godara Gang Shoots Punjabi Singer Teji Kahlon In Canada : ਇਕ ਹੋਰ ਪੰਜਾਬੀ ਗਾਇਕ 'ਤੇ ਜਾਨਲੇਵਾ ਹਮਲਾ

22 Oct 2025 3:16 PM

Robbery incident at jewellery shop in Gurugram caught on CCTV : ਦੇਖੋ, ਸ਼ਾਤਿਰ ਚੋਰਨੀਆਂ ਦਾ ਅਨੋਖਾ ਕਾਰਾ

22 Oct 2025 3:15 PM

Devinder Pal Singh Bhullar Rihai News : "Devinder Pal Bhullar ਦੀ ਰਿਹਾਈ ਲਈ BJP ਲੀਡਰ ਕਰ ਰਿਹਾ ਡਰਾਮਾ'

21 Oct 2025 3:10 PM

ਸਾਬਕਾ DGP ਪੁੱਤ ਦੀ ਨਵੀਂ ਵੀਡੀਓ ਆਈ ਸਾਹਮਣੇ, ਹੁਣ ਕਹਿੰਦਾ ਮੇਰਾ ਘਰਵਾਲੀ ਮੇਰਾ ਬਹੁਤ ਧਿਆਨ ਰੱਖਦੀ

21 Oct 2025 3:09 PM

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM
Advertisement