ਮਹਿਲਾ ਡਾਕਟਰ ਦੀ ਅਣਗਹਿਲੀ ਕਾਰਨ ਬੱਚੇ ਨੇ ਮਾਂ ਦੀ ਕੁੱਖ ਵਿਚ ਹੀ ਤੋੜਿਆ ਦਮ
Published : Apr 23, 2018, 5:04 pm IST
Updated : Apr 23, 2018, 5:40 pm IST
SHARE ARTICLE
Baby died in Mother's womb due to lady doctor's Negligence
Baby died in Mother's womb due to lady doctor's Negligence

ਸਿਵਲ ਹਸਪਤਾਲ ਵਿਚ ਸਰਕਾਰੀ ਮਹਿਲਾ ਡਾਕਟਰ ਦੀ ਲਾਪਰਵਾਹੀ ਕਾਰਨ ਗਰਭਵਤੀ ਮਹਿਲਾ ਦੀ ਕੁੱਖ ਵਿਚ ਹੀ ਬੱਚੇ ਨੇ ਦਮ ਤੋੜ ਦਿਤਾ।

ਗੁਰਦਾਸਪੁਰ (ਹੇਮੰਤ ਨੰਦਾ) : ਸਿਵਲ ਹਸਪਤਾਲ ਵਿਚ ਸਰਕਾਰੀ ਮਹਿਲਾ ਡਾਕਟਰ ਦੀ ਲਾਪਰਵਾਹੀ ਕਾਰਨ ਗਰਭਵਤੀ ਮਹਿਲਾ ਦੀ ਕੁੱਖ ਵਿਚ ਹੀ ਬੱਚੇ ਨੇ ਦਮ ਤੋੜ ਦਿਤਾ। ਜਿਸ ਦੇ ਰੋਸ ਵਜੋਂ ਪੀੜਤ ਪਰਵਾਰ ਬੱਚੇ ਦੀ ਲਾਸ਼ ਸਮੇਤ ਸ਼ਹਿਰ ਵਿਚ ਰੋਸ ਮਾਰਚ ਕਰਦੇ ਹੋਏ ਡੀ.ਸੀ. ਗੁਰਦਾਸਪੁਰ ਨੂੰ ਮੰਗ-ਪੱਤਰ ਦੇਣ ਦੇ ਨਾਲ-ਨਾਲ ਮਹਿਲਾ ਡਾਕਟਰ ਦੇ ਵਿਰੁਧ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਪੀੜਤ ਪਰਿਵਾਰ ਨੇ ਮਹਿਲਾ ਡਾਕਟਰ ਵਿਰੁਧ ਜ਼ੋਰਦਾਰ ਨਾਅਰੇਬਾਜ਼ੀ ਵੀ ਕੀਤੀ। 

Baby died in Mother's womb due to lady doctor's NegligenceBaby died in Mother's womb due to lady doctor's Negligence

ਜਾਣਕਾਰੀ ਦਿੰਦੇ ਹੋਏ ਪੀੜਤ ਪਰਵਾਰ ਨੇ ਦਸਿਆ ਕਿ ਗੁਰਦਾਸਪੁਰ ਦੇ ਰਹਿਣ ਵਾਲੇ ਦੀਪਕ ਦੀ ਪਤਨੀ ਦੇ ਬੱਚਾ ਹੋਣ ਵਾਲਾ ਸੀ। ਜਿਸ 'ਤੇ ਉਸ ਨੂੰ ਰਾਤ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਅਤੇ ਉਸ ਸਮੇਂ ਵੀ ਹਸਪਤਾਲ ਵਿਚ ਕੋਈ ਡਾਕਟਰ ਮੌਜੂਦ ਨਹੀਂ ਸੀ। ਉਨ੍ਹਾਂ ਦਸਿਆ ਕਿ ਅਗਲੀ ਸਵੇਰ 12 ਵਜੇ ਤਕ ਕੋਈ ਵੀ ਡਾਕਟਰ ਨਹੀਂ ਪਹੁੰਚਿਆ ਅਤੇ ਨਰਸ ਹੀ ਡੀਲ ਕਰ ਰਹੀ ਸੀ। ਨਰਸ ਵਲੋਂ ਡਾਕਟਰ ਨਾਲ ਟੈਲੀਫੋਨ ਤੇ ਸੰਪਰਕ ਕਰਕੇ ਗਰਭਵਤੀ ਮਹਿਲਾ ਨੂੰ ਅੰਮ੍ਰਿਤਸਰ ਰੈਫ਼ਰ ਕਰ ਦਿਤਾ ਗਿਆ। ਜਦ ਕਿ ਡਾਕਟਰ ਤੋਂ ਇਲਾਵਾ ਕੋਈ ਵੀ ਮਰੀਜ਼ ਨੂੰ ਰੈਫ਼ਰ ਨਹੀਂ ਕਰ ਸਕਦਾ। 

Baby died in Mother's womb due to lady doctor's NegligenceBaby died in Mother's womb due to lady doctor's Negligence

ਗੁਰੂ ਨਾਨਕ ਦੇਵ ਹਸਪਤਾਲ ਪਹੁੰਚਣ 'ਤੇ ਡਾਕਟਰ ਨੇ ਜਦੋਂ ਚੈਕਅਪ ਕੀਤਾ ਤਾਂ ਬੱਚੇ ਦੀ ਧੜਕਣ ਨਹੀਂ ਸੀ ਚੱਲ ਰਹੀ ਅਤੇ ਸਕੈਨ ਕਰਨ ਉਪਰੰਤ ਡਾਕਟਰ ਨੇ ਬੱਚੇ ਨੂੰ ਮ੍ਰਿਤਕ ਐਲਾਨ ਕਰ ਦਿਤਾ ਅਤੇ ਅਪ੍ਰੇਸ਼ਨ ਰਾਹੀਂ ਬੱਚੇ ਦੀ ਲਾਸ਼ ਨੂੰ ਬਾਹਰ ਕਢਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਸਿਵਲ ਹਸਪਤਾਲ ਵਿਚ ਤੈਨਾਤ ਮਹਿਲਾ ਡਾਕਟਰ ਦੇ ਵਿਰੁਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। 

Baby died in Mother's womb due to lady doctor's NegligenceBaby died in Mother's womb due to lady doctor's Negligence

ਪਰਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਉਕਤ ਮਹਿਲਾ ਡਾਕਟਰ ਪਹਿਲਾਂ ਘਰ ਵਿਚ ਹੀ ਗਰਭਵਤੀ ਮਹਿਲਾ ਦਾ ਇਲਾਜ ਕਰ ਰਹੀ ਸੀ। ਜਦ ਗਰਭਵਤੀ ਮਹਿਲਾ ਨੂੰ ਸਿਵਲ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਤਾਂ ਨਰਾਜ਼ ਹੋਣ ਕਰਕੇ ਉਕਤ ਡਾਕਟਰ ਨੇ ਗਰਭਵਤੀ ਮਹਿਲਾ ਦਾ ਇਲਾਜ ਨਹੀਂ ਕੀਤਾ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਸੁਨੀਤਾ ਭੱਲਾ ਨੇ ਦਸਿਆ ਕਿ ਇਨਕੁਆਰੀ ਅਫ਼ਸਰ ਬਿਠਾ ਦਿਤਾ ਗਿਆ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਵਿਰੁਧ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM
Advertisement