
ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਅਤੇ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਚੁਣਿਆ
ਚੰਡੀਗੜ੍ਹ: ਲੋਕ ਸਭਾ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਅਤੇ ਸੁਖਬੀਰ ਬਾਦਲ ਨੂੰ ਫਿਰੋਜ਼ਪੁਰ ਤੋਂ ਉਮੀਦਵਾਰ ਚੁਣ ਲਿਆ ਹੈ। ਇਹ ਫੈਸਲਾ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਨਿਵਾਸ ਸਥਾਨ ਉੱਤੇ ਲਿਆ ਹੈ। ਇਸ ਤੋਂ ਪਹਿਲਾਂ ਕਾਂਗਰਸ ਨੇ ਵੀ ਫਿਰੋਜ਼ਪੁਰ ਅਤੇ ਬਠਿੰਡਾ ਸੀਟ ਤੋਂ ਆਪਣੇ ਉਮੀਦਵਾਰ ਉਤਾਰੇ ਸਨ। ਕਾਂਗਰਸ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਬਠਿੰਡਾ ਤੋਂ ਟਿਕਟ ਦਿੱਤੀ ਹੈ, ਜਦੋਂ ਕਿ ਅਕਾਲੀ ਦਲ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ ਸ਼ੇਰ ਸਿੰਘ ਘੁਬਾਇਆ ਨੂੰ ਫਿਰੋਜ਼ਪੁਰ ਤੋਂ ਟਿਕਟ ਮਿਲੀ ਹੈ।
Shiromani Akali Dal
ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਪ੍ਰੋ. ਬਲਜਿੰਦਰ ਕੌਰ ਨੂੰ ਬਠਿੰਡਾ ਤੋਂ ਆਪਣਾ ਉਮੀਦਵਾਰ ਐਲਾਨਿਆ ਹੈ। ਬਠਿੰਡਾ ਅਤੇ ਫਿਰੋਜ਼ਪੁਰ ਸੀਟ ਤੋਂ ਅਕਾਲੀ ਦਲ ਅਤੇ ਕਾਂਗਰਸ ਦੇ ਵਿਚ ਸਖ਼ਤ ਮੁਕਾਬਲਾ ਹੋਵੇਗਾ। ਦੋਨਾਂ ਹੀ ਸੀਟਾਂ ਉੱਤੇ ਦਮਦਾਰ ਉਮੀਦਵਾਰ ਉਤਾਰੇ ਗਏ ਹਨ। ਦੱਸ ਦਈਏ ਕਿ ਪੰਜਾਬ ਵਿਚ 19 ਮਈ ਨੂੰ ਲੋਕ ਸਭਾ ਚੋਣਾਂ ਲਈ ਵੋਟਾਂ ਪੈਣਗੀਆਂ। ਅਜਿਹੇ ਵਿਚ ਹੁਣ ਵੇਖਣਾ ਦਿਲਚਸਪ ਹੋਵੇਗਾ ਕਿ ਬਠਿੰਡਾ ਅਤੇ ਫਿਰੋਜ਼ਪੁਰ ਸੀਟ ਉੱਤੇ ਕਿਸ ਦੀ ਕਿਸਮਤ ਉਸ ਦਾ ਸਾਥ ਦਿੰਦੀ ਹੈ।