
ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ...
ਸਮਾਲਸਰ : ਲੋਕ ਸਭਾ ਹਲਕਾ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੇ ਹਲਕਾ ਬਾਘਾਪੁਰਾਣਾ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿਚ ਪਿੰਡਾਂ ਦੇ ਕੀਤੇ ਤੂਫ਼ਾਨੀ ਦੌਰੇ ਦੌਰਾਨ ਵੱਖ-ਵੱਖ ਪਿੰਡਾਂ ‘ਚ ਹਲਕੇ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਦੇ ਕਾਰਜਕਾਲ ਦੌਰਾਨ ਹੋਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸ਼ਾਂਤਮਈ ਤਰੀਕੇ ਨਾਲ ਰੋਸ ਕਰਦੀਆਂ ਸੰਗਤਾਂ ‘ਤੇ ਕੀਤੇ ਤਸ਼ੱਦਦ ਦੀ ਸਜ਼ਾ ਲੋਕ ਇਨ੍ਹਾਂ ਚੋਣਾਂ ਵਿਚ ਜ਼ਰੂਰ ਦੇਣਗੇ।
SIT
ਉਨ੍ਹਾਂ ਕਿਹਾ ਕਿ ਬੱਕਰੇ ਦੀ ਮਾਂ ਆਖਰ ਕਦੋਂ ਤੱਕ ਸੁੱਖ ਮਨਾਵੇਗੀ। ਪੰਜਾਬ ਸਰਕਾਰ ਵੱਲੋਂ ਬਣਾਈ ਐਸਆਈਟੀ ਦੀ ਜਾਂਚ ਪੂਰੀ ਹੋਣ ‘ਤੇ ਬਾਦਲਾਂ ਨੂੰ ਜੇਲ੍ਹ ਜਾਣਾ ਹੀ ਪਵੇਗਾ। ਸੇਖਾ ਕਲਾਂ ਵਿਖੇ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੂੰ ਯੂਥ ਕਾਂਗਰਸੀ ਆਗੂ ਹਰਦੀਸ਼ ਸਿੰਘ ਸਿੱਧੂ ਦੀ ਅਗਵਾਈ ‘ਚ ਸਮੂਹ ਨਗਰ ਨਿਵਾਸੀਆਂ ਨੇ ਲੱਡੂਆਂ ਨਾਲ ਤੋਲ ਕਿ ਵੱਧ ਵੋਟਾਂ ਨਾਲ ਜਿਤਾਉਣ ਦਾ ਦਾਅਵਾ ਕੀਤਾ ਹੈ।