13 ਮਈ ਤੋਂ 17 ਮਈ ਤੱਕ ਕੇਜਰੀਵਾਲ ਪੰਜਾਬ ਵਿਚ ਕਰਨਗੇ ਚੋਣ ਪ੍ਰਚਾਰ  
Published : Apr 23, 2019, 2:02 pm IST
Updated : Apr 10, 2020, 9:31 am IST
SHARE ARTICLE
Arvind Kejriwal
Arvind Kejriwal

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 13 ਮਈ ਤੋਂ 17 ਮਈ ਤੱਕ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ।

ਲੁਧਿਆਣਾ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ 13 ਮਈ ਤੋਂ 17 ਮਈ ਤੱਕ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ। ਇਹ ਜਾਣਕਾਰੀ ਐਮਐਲਏ ਅਤੇ ਆਮ ਆਦਮੀ ਪਾਰਟੀ ਪੰਜਬ ਦੀ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਦਿੱਤੀ ਹੈ। ਅਮਨ ਅਰੋੜਾ ਨੇ ਕਿਹਾ ਹੈ ਕਿ ਦਿੱਲੀ ਅਤੇ ਹਰਿਆਣਾ ਵਿਚ ਲੋਕ ਸਭਾ ਚੋਣਾਂ 12 ਮਈ ਨੂੰ ਹੋਣਗੀਆਂ ਜਿਸ ਤੋਂ ਬਾਅਦ ਅਰਵਿੰਦ ਕੇਜਰੀਵਾਲ 13 ਮਈ ਤੋਂ 17 ਮਈ ਤੱਕ ਪੰਜਾਬ ਵਿਚ ਚੋਣ ਪ੍ਰਚਾਰ ਕਰਨਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣ ਲੜੇਗੀ।

ਅਮਨ ਅਰੋੜਾ ਦਾ ਕਹਿਣਾ ਹੈ ਕਿ ਉਹਨਾਂ ਦੇ ਉਮੀਦਵਾਰ ਉਹਨਾਂ ਦੀ ਤਾਕਤ ਹਨ ਅਤੇ ਉਹ ਲੋਕਾਂ ਨੂੰ ਪਾਰਟੀ ਦੇ ਏਜੰਡੇ ਪ੍ਰਤੀ ਜਾਗਰੂਕ ਕਰਨ ਲਈ ਉਹਨਾਂ ਕੋਲ ਜਾ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਵਾਰ ਵਾਰ ਲੋਕਾਂ ਦਾ ਭਰੋਸਾ ਤੋੜਿਆ ਹੈ ਪਰ ਆਮ ਆਦਮੀ ਪਾਰਟੀ ਨੇ ਦਿੱਲੀ ਵਿਚ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਕੇ  ਦੇਸ਼ ਦੇ ਲੋਕਾਂ ਲਈ ਮਿਸਾਲ ਕਾਇਮ ਕੀਤੀ ਹੈ।

ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਪੁੱਛੇ ਜਾਣ ਵਾਲੇ ਸਵਾਲ ‘ਤੇ ਅਰੋੜਾ ਨੇ ਕਿਹਾ ਕਿ ਸਾਨੂੰ ਪੰਜਾਬ ਵਿਚ ਕਾਂਗਰਸ ਨਾਲ ਗਠਜੋੜ ਕਰਨਾ ਮਨਜ਼ੂਰ ਨਹੀਂ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਿਛਲੇ ਦੋ ਸਾਲਾਂ ਦੌਰਾਨ ਅਪਣੇ ਕੀਤੇ ਵਾਅਦਿਆਂ ਨੂੰ ਪੂਰਾ ਨਹੀਂ ਕਰ ਸਕੇ। ਉਹਨਾਂ ਕਿਹਾ ਕਿ ਦਿੱਲੀ ਵਿਚ ਕਾਂਗਰਸ ਨਾਲ ਗਠਜੋੜ ਨੂੰ ਲੈ ਕੇ ਗੱਲਬਾਤ ਜਾਰੀ ਹੈ ਕਿਉਂਕਿ ਦਿੱਲੀ ਵਿਚ ਹਾਲਾਤ ਕੁੱਝ ਹੋਰ ਹਨ। ਉਹਨਾਂ ਕਿਹਾ ਕਿ ਭਾਜਪਾ ਨੇ 2014 ਵਿਚ ਦਿੱਲੀ ਦੀਆਂ 7 ਲੋਕ ਸਭਾ ਸੀਟਾਂ ‘ਤੇ ਜਿੱਤ ਦਰਜ ਕੀਤੀ ਸੀ।

‘ਆਪ’ ਪੰਜਾਬ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਮਨ ਅਰੋੜਾ ਨੇ ਕਿਹਾ ਕਿ ਯੂਪੀਏ ਸਰਕਾਰ ਖਿਲਾਫ ਭ੍ਰਿਸ਼ਟਾਚਾਰ ਵਿਰੁੱਧ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਲਈ ਇਕ ਵੱਡੇ ਸਵਾਲ ਦਾ ਸਾਹਮਣਾ ਕਰ ਰਹੀ ਹੈ ਕਿ ਦੇਸ਼ ਲਈ ਜ਼ਿਆਦਾ ਖਤਰਨਾਕ ਕੋਣ ਹੈ ਅਤੇ ਦੇਸ਼ ਨੂੰ ਕੋਣ ਵੰਡ ਰਿਹਾ ਹੈ।

ਉਹਨਾਂ ਕਿਹਾ ਕਿ ਭਾਜਪਾ ਦੇਸ਼ ਨੂੰ ਧਰਮ, ਧਾਰਮਿਕ ਸਥਾਨਾਂ ਅਤੇ ਬੋਲੀ ਦੇ ਆਧਾਰ ‘ਤੇ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ। ਦੇਸ਼ ਨੂੰ ਨਰੇਂਦਰ ਮੋਦੀ ਅਤੇ ਅਮਿਤ ਸ਼ਾਹ ਤੋਂ ਬਚਾਉਣ ਲਈ ਦਿੱਲੀ ਵਿਚ ਕਾਂਗਰਸ-ਆਪ ਦੇ ਗਠਜੋੜ ਲਈ ਗੱਲਬਾਤ ਚੱਲ ਰਹੀ ਹੈ। ਉਹਨਾਂ ਕਿਹਾ ਕਿ ‘ਆਪ’ ਲਈ  ਦੇਸ਼ ਸਭ ਤੋਂ ਪਹਿਲਾਂ ਹੈ। ਸੂਤਰਾਂ ਅਨੁਸਾਰ ਕੇਜਰੀਵਾਲ ਪੰਜਾਬ ਵਿਚ ਰੋਡ ਸ਼ੋਅ ਅਤੇ ਰੈਲੀਆਂ ਰਾਹੀਂ ਲੋਕਾਂ ਨੂੰ ਸੰਬੋਧਨ ਕਰਨਗੇ।

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Raja Warring LIVE | ਮੈਨੂੰ ਦੁੱਖ ਹੈ ਕਿ ਅੱਜ Goldy ਨੇ 'ਸਿਆਸੀ ਖ਼ੁਦ+ਕੁਸ਼ੀ' ਕਰ ਲਈ-ਰਾਜਾ ਵੜਿੰਗ | Latest News

01 May 2024 4:38 PM

Big Breaking: ਗੋਲਡੀ ਬਰਾੜ ਦਾ ਕਤਲ ? ਸਵੇਰ ਤੋਂ ਚੱਲ ਰਹੀਆਂ ਖ਼ਬਰਾਂ ਵਿਚਾਲੇ ਦੇਖੋ ਸਹੀ ਅਪਡੇਟ, ਵੇਖੋ LIVE

01 May 2024 4:12 PM

"ਬੰਦੇ ਬੰਦੇ ਦਾ ਫ਼ਰਕ ਹੁੰਦਾ" Dalveer Goldy ਦੇ AAP 'ਚ ਸ਼ਾਮਲ ਹੋਣ ਤੋਂ ਬਾਅਦ ਸੁਣੋ ਕੀ ਬੋਲੇ Partap Singh Bajwa

01 May 2024 2:17 PM

Roper 'ਚ Road Show ਕੱਢ ਰਹੇ Malvinder Kang ਨੇ ਠੋਕ ਕੇ ਕਿਹਾ ! ਸੁਣੋ ਲੋਕਾਂ ਦੀ ਜ਼ੁਬਾਨੀ

01 May 2024 12:16 PM

Vigilance Department ਦਾ Satnam Singh Daun ਨੂੰ ਨੋਟਿਸ, ਅਮਰੂਦ ਬਾਗ਼ ਘੁਟਾਲੇ ਨਾਲ ਜੁੜਿਆ ਮਾਮਲਾ..

01 May 2024 11:38 AM
Advertisement