
ਬਲਾਤਕਾਰ ਦੇ ਦੋਸ਼ਾਂ ਕਰਕੇ ਲੰਗਾਹ ਨੂੰ ਪੰਥ ਚੋਂ ਛੇਕਿਆ ਗਿਆ
ਪੰਜਾਬ- ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੰਥ ਵੱਲੋਂ ਛੇਕੇ ਗਏ ਸੀਨੀਅਰ ਅਕਾਲੀ ਨੇਤਾ ਸੁੱਚਾ ਸਿੰਘ ਲੰਗਾਹ ਹੁਣ ਅਕਾਲੀ ਦਲ ਲਈ ਸਿਰਦਰਦੀ ਬਣਦੇ ਜਾ ਰਹੇ ਹਨ। ਬਲਾਤਕਾਰ ਦੇ ਦੋਸ਼ਾਂ ਵਿਚ ਫਸਣ ਕਰਕੇ ਪੰਥ 'ਚੋ ਛੇਕੇ ਜਾਣ ਵਾਲੇ ਸੁੱਚਾ ਸਿੰਘ ਲੰਗਾਹ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਲਈ ਪ੍ਰਚਾਰ ਕਰ ਰਹੇ ਹਨ ਅਤੇ ਵਿਰੋਧੀਆਂ ਵੱਲੋਂ ਲੰਗਾਹ ਦਾ ਵਿਰੋਧ ਕੀਤਾ ਜਾ ਰਿਹਾ ਹੈ। ਦਰਅਸਲ ਬਲਾਤਕਾਰ ਦੇ ਦੋਸ਼ਾਂ ਵਿਚ ਘਿਰੇ ਰਹਿਣ ਵਾਲੇ ਸੁੱਚਾ ਸਿੰਘ ਲੰਗਾਹ ਵਲੋਂ ਗੁਰਦਾਸਪੁਰ ਦੇ ਵੱਖ ਵੱਖ ਇਲਾਕਿਆਂ ਵਿਚ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੇ ਹੱਕ ਵਿਚ ਪ੍ਰਚਾਰ ਕੀਤਾ ਜਾ ਰਿਹਾ ਹੈ।
Sucha Singh Langah
ਬੇਸ਼ੱਕ ਅਜੇ ਅਕਾਲੀ ਭਾਜਪਾ ਗਠਜੋੜ ਵਲੋਂ ਕੋਈ ਉਮੀਦਵਾਰ ਮੈਦਾਨ ਵਿਚ ਨਹੀਂ ਉਤਾਰਿਆ ਗਿਆ ਪਰ ਇਸਦੇ ਬਾਵਜੂਦ ਸੁੱਚਾ ਸਿੰਘ ਲੰਗਾਹ ਸੰਭਾਵੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਪ੍ਰਚਾਰ ਕਰ ਰਹੇ ਹਨ। ਅਸ਼ਲੀਲ ਵੀਡੀਓ ਵਾਇਰਲ ਹੋਣ ਅਤੇ ਪੰਥ ਵਿਚੋਂ ਛੇਕੇ ਹੋਣ ਕਰਕੇ ਸੁਚਾ ਸਿੰਘ ਲੰਗਾਹ ਵੱਲੋਂ ਕੀਤਾ ਜਾ ਰਿਹਾ ਚੋਣ ਪ੍ਰਚਾਰ ਅਕਾਲੀ ਭਾਜਪਾ ਲਈ ਉਲਟਾ ਸਾਬਿਤ ਹੋ ਰਿਹਾ ਹੈ। ਇਸ ਲਈ ਵਿਰੋਧੀ ਧਿਰਾਂ ਸਵਾਲ ਉਠਾ ਰਹੀਆਂ ਹਨ ਕਿ ਪੰਥ ਵਿਚੋਂ ਛੇਕਿਆ ਬੰਦਾ ਅਕਾਲੀ ਦਲ ਲਈ ਚੋਣ ਪ੍ਰਚਾਰ ਕਿਵੇਂ ਕਰ ਸਕਦਾ ਹੈ।
Sukhjinder Singh Randhawa
ਇਸ ਬਾਰੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਅਮਰੀਕ ਸਿੰਘ ਸ਼ਾਹਪੁਰ ਨੇ ਕਿਹਾ ਕਿ ਪੰਥ ਤੋਂ ਛੇਕਿਆਂ ਬੰਦਾ ਜਨਤਕ ਮੀਟਿੰਗਾਂ ਕਰਕੇ ਅਕਾਲ ਤਖ਼ਤ ਨੂੰ ਸਿੱਧੀ ਚੁਣੌਤੀ ਦੇ ਰਿਹਾ ਹੈ। ਉਨ੍ਹਾਂ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਕਿਹਾ ਕਿ ਅਜਿਹੀ ਪਿਰਤ ਦਾ ਭਵਿੱਖ ’ਚ ਕੌਮ ਨੂੰ ਭਾਰੀ ਨੁਕਸਾਨ ਵੀ ਉਠਾਉਣਾ ਪੈ ਸਕਦਾ ਹੈ।
Sewa Singh Sekhwa
ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਸੇਵਾ ਸਿੰਘ ਸੇਖਵਾਂ ਨੇ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਲੰਗਾਹ ਵੱਲੋਂ ਅਕਾਲੀ ਦਲ ਲਈ ਕੀਤੇ ਜਾ ਰਹੇ ਪ੍ਰਚਾਰ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ ਅਤੇ ਇਸਦੇ ਨਾਲ ਹੀ ਵਿਰੋਧੀਆਂ ਵਲੋਂ ਅਕਾਲੀ ਦਲ ਨੂੰ ਘੇਰਿਆ ਜਾ ਰਿਹਾ ਹੈ। ਹੁਣ ਦੇਖਣਾ ਇਹ ਹੈ ਕਿ ਲੰਗਾਹ ਕਰਕੇ ਅਕਾਲੀ ਦਲ ਦੇ ਹੋ ਰਹੇ ਨੁਕਸਾਨ ਦੀ ਭਰਪਾਈ ਲਈ ਸੁਖਬੀਰ ਬਾਦਲ ਵਲੋਂ ਕੀ ਰਣਨੀਤੀ ਬਣਾਈ ਜਾਂਦੀ ਹੈ ਅਤੇ ਕੀ ਸੁਚਾ ਸਿੰਘ ਲੰਗਾਹ ਨੂੰ ਲੋਕ ਸਭਾ ਚੋਣਾਂ ਤੋਂ ਬਾਹਰ ਕੀਤਾ ਜਾਂਦਾ ਹੈ ਕਿ ਨਹੀਂ ਇਹ ਤਾ ਆਉਣ ਵਾਲਾ ਸਮਾਂ ਹੀ ਦਸੇਗਾ। ਦੇਖੋ ਵੀਡੀਓ...........