ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਸਲਾਹਕਾਰੀ ਜਾਰੀ
Published : Apr 23, 2020, 7:54 am IST
Updated : Apr 23, 2020, 7:54 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਇਕ ਅਡਵਾਈਜ਼ਰੀ ਜਾਰੀ ਕੀਤੀ ਹੈ

ਚੰਡੀਗੜ੍ਹ, 22 ਅਪ੍ਰੈਲ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਨੇ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਇਕ ਅਡਵਾਈਜ਼ਰੀ ਜਾਰੀ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਸਰਕਾਰ ਨੇ ਮਨੁੱਖੀ ਮੇਲ-ਜੋਲ ਰਾਹੀਂ ਇਸ ਵਾਇਰਸ ਨੂੰ ਫੈਲਣ ਤੋਂ ਰੋਕਣ ਦੇ ਉਦੇਸ਼ ਨਾਲ ਲੋਕਾਂ ਦੀ ਖੁਲ੍ਹੀ ਆਵਾਜਾਈ 'ਤੇ ਪਾਬੰਦੀ ਲਗਾਈ ਹੈ ਅਤੇ ਇਕੱਠ ਕਰਨ 'ਤੇ ਵੀ ਰੋਕ ਲਗਾ ਦਿਤੀ ਹੈ।

ਕੋਵਿਡ-19 ਮਹਾਮਾਰੀ ਕਾਰਨ ਪੈਦਾ ਹੋਏ ਇਸ ਸੰਕਟਕਾਲੀ ਸਮੇਂ ਦੌਰਾਨ ਰਮਜ਼ਾਨ ਦੇ ਪਵਿੱਤਰ ਮਹੀਨੇ ਦੇ ਜਸ਼ਨ ਮਨਾਉਣ ਵਾਲੀਆਂ ਥਾਵਾਂ 'ਤੇ ਕੁੱਝ ਖਾਸ ਰੋਕਥਾਮ ਉਪਾਵਾਂ 'ਤੇ ਸਾਵਧਾਨੀਆਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਲੋੜ ਹੈ। ਬੁਲਾਰੇ ਨੇ ਅੱਗੇ ਦਸਿਆ ਕਿ ਪੰਜਾਬ ਸਰਕਾਰ ਨੇ ਮੁਸਲਿਮ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸਾਰੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ, ਜਿਸ ਤਹਿਤ ਸਾਰੀਆਂ ਮਸਜਿਦਾਂ/ਦਰਗਾਹਾਂ/ਇਮਾਮਬਾੜਿਆਂ ਅਤੇ ਹੋਰ ਧਾਰਮਕ ਸੰਸਥਾਵਾਂ ਬੰਦ ਰਹਿਣਗੀਆਂ ਅਤੇ ਲੋਕਾਂ ਨੂੰ ਇਕੱਠ ਕਰ ਕੇ ਨਮਾਜ਼ਾਂ (ਨਿਮਜ਼-ਏ-ਬਾਜਾਮਤ) ਅਦਾ ਕਰਨ, ਜੁੰਮੇ ਦੀ ਨਮਾਜ਼ ਸਮੇਤ ਤਰਾਵੀ ਅਦਾ ਕਰਨ ਦੀ ਮੁਕੰਮਲ ਮਨਾਹੀ ਹੋਵੇਗੀ।

ਲੋਕਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਆਪੋ-ਅਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ। ਉਨ੍ਹਾਂ ਕਿਹਾ ਕਿ ਉਰਸ, ਪਬਲਿਕ ਅਤੇ ਪ੍ਰਾਈਵੇਟ ਇਫ਼ਤਾਰ ਪਾਰਟੀਆਂ/ਕਾਰਜਾਂ, ਦਾਵਤ-ਏ-ਸੇਹਰੀ ਅਤੇ ਸ਼ਰਧਾਲੂਆਂ ਦੀ ਇਕੱਤਰਤਾ ਵਾਲੇ ਕਿਸੇ ਵੀ ਹੋਰ ਧਾਰਮਕ ਸਮਾਗਮਾਂ ਸਮੇਤ ਹਰ ਕਿਸਮ ਦੇ ਜਸ਼ਨਾਂ ਦਾ ਸਖ਼ਤੀ ਨਾਲ ਪਰਹੇਜ਼ ਕੀਤਾ ਜਾਵੇ। ਉਨ੍ਹਾਂ ਦਸਿਆ ਕਿ ਮਸਜਿਦ ਦੇ ਅੰਦਰ ਜੂਸ, ਸ਼ਰਬਤ ਜਾਂ ਖਾਣ-ਪੀਣ ਦੀਆਂ ਹੋਰ ਚੀਜ਼ਾਂ ਜਾਂ ਘਰ-ਘਰ ਜਾ ਕੇ ਵੰਡੀਆਂ ਜਾਣ ਵਾਲੀਆਂ ਚੀਜ਼ਾਂ ਦੀ ਜਨਤਕ ਵੰਡ 'ਤੇ ਪੂਰੀ ਤਰ੍ਹਾਂ ਪਾਬੰਦੀ ਹੈ। ਇਸ ਤੋਂ ਇਲਾਵਾ ਖਾਣ ਪੀਣ ਦੀਆਂ ਵਸਤਾਂ ਦੀਆਂ ਦੁਕਾਨਾਂ/ਰੇਹੜੀਆਂ ਨੂੰ ਮਸਜਿਦ ਦੇ ਨੇੜੇ ਲਗਾਉਣ ਨਹੀਂ ਦਿਤਾ ਜਾਵੇਗਾ।

File photoFile photo

ਬੁਲਾਰੇ ਨੇ ਇਹ ਵੀ ਕਿਹਾ ਕਿ ਪਹਿਲਾਂ ਤੋਂ ਮੌਜੂਦ ਸਿਹਤ ਸਮੱਸਿਆਵਾਂ ਜਿਵੇਂ ਕਿ ਸ਼ੂਗਰ, ਦਿਲ ਦੀਆਂ ਬਿਮਾਰੀਆਂ ਆਦਿ ਵਾਲੇ ਵਿਅਕਤੀਆਂ ਨੂੰ ਸਹੀ ਡਾਕਟਰੀ ਸਲਾਹ ਤੋਂ ਬਾਅਦ ਹੀ ਰੋਜ਼ਾ ਰਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮਸਜਿਦ ਵਿਚ ਜਨਤਕ ਸੰਬੋਧਨ ਦੀ ਵਰਤੋਂ ਕੇਵਲ ਸਥਾਨਕ ਅਧਿਕਾਰੀਆਂ ਦੁਆਰਾ ਕਿਸੇ ਕਿਸਮ ਦੀ ਘੋਸ਼ਣਾ ਕਰਨ ਲਈ ਜਾਂ ਲੋੜ ਪੈਣ ਤੇ ਸੇਹਰੀ ਦੇ ਅੰਤ ਅਤੇ ਇਫ਼ਤਾਰ ਸਮੇਂ ਦੀ ਸ਼ੁਰੂਆਤ ਸਬੰਧੀ ਘੋਸ਼ਣਾ ਲਈ ਹੀ ਕੀਤੀ ਜਾਣੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੋਕਾਂ ਨੂੰ ਘਰ ਵਿਚ ਹੀ ਰਹਿਣਾ ਚਾਹੀਦਾ ਹੈ ਅਤੇ ਰਿਸ਼ਤੇਦਾਰਾਂ, ਮਿੱਤਰਾਂ, ਗੁਆਂਢੀਆਂ ਆਦਿ ਨੂੰ ਇਨ੍ਹਾਂ ਦਿਨਾਂ ਦੌਰਾਨ ਹਰ ਸਮੇਂ ਕਿਸੇ ਵੀ ਵਿਅਕਤੀ ਤੋਂ ਘੱਟੋ ਘੱਟ 1 ਮੀਟਰ ਦੀ ਦੂਰੀ ਬਣਾ ਕੇ ਸਮਾਜਕ ਦੂਰੀ ਦੇ ਨਿਯਮ ਦੀ ਪਾਲਣਾ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਜਸ਼ਨ ਮਨਾਉਣ ਅਤੇ ਸ਼ੁਭਕਾਮਨਾਵਾਂ ਦੇਣ ਲਈ ਹੋਰਾਂ ਨੂੰ ਜੱਫ਼ੀ ਪਾਉਣ ਅਤੇ ਹੱਥ ਮਿਲਾਉਣ ਤੋਂ ਵੀ ਪਰਹੇਜ਼ ਕਰਨਾ ਚਾਹੀਦਾ ਹੈ। ਸੰਚਾਰ ਅਤੇ ਦਿਲੀ ਪ੍ਰਗਟਾਵੇ ਦੇ ਹੋਰ ਢੰਗਾਂ ਬਾਰੇ ਦÎਸਦਿਆਂ  ਉਨ੍ਹਾਂ ਕਿਹਾ ਕਿ ਦਿਲ 'ਤੇ ਹੱਥ ਰੱਖਣਾ, ਹੱਥ ਲਹਿਰਾਉਣਾ, ਸਿਰ ਹਿਲਾਉਣਾ ਆਦਿ ਨੂੰ ਇਕ ਦੂਜੇ ਨੂੰ ਵਧਾਈ ਦੇਣ ਦੇ ਉਦੇਸ਼ ਲਈ ਵਰਤਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਲਾਹ ਦਿਤੀ ਜਾਂਦੀ ਹੈ ਕਿ ਉਹ ਆਪੋ-ਅਪਣੇ ਘਰਾਂ ਤੋਂ ਹੀ ਨਮਾਜ਼ ਅਦਾ ਕਰਨ ਅਤੇ ਰਮਜ਼ਾਨ ਦੌਰਾਨ ਇਫ਼ਤਾਰ ਅਤੇ ਜਸ਼ਨਾਂ ਲਈ ਹਰ ਤਰ੍ਹਾਂ ਦੇ ਸਮਾਜਕ ਇਕੱਠਾਂ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਮੋਬਾਈਲ ਅਤੇ ਹੋਰ ਇਲੈਕਟ੍ਰਾਨਿਕ ਮੀਡੀਆ ਨੂੰ ਲੋਕਾਂ ਦੁਆਰਾ ਵਧਾਈਆਂ ਦੇਣ ਲਈ ਇਸਤੇਮਾਲ ਕੀਤਾ ਜਾਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement