ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਮਿਹਨਤ ਨਾਲ ਨਵਾਂ ਸ਼ਹਿਰ ਕੋਰੋਨਾ-ਮੁਕਤ ਹੋਇਆ : ਬਲਬੀਰ ਸਿੱਧੂ
Published : Apr 23, 2020, 10:12 am IST
Updated : Apr 23, 2020, 10:12 am IST
SHARE ARTICLE
File Photo
File Photo

ਜਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਨਵਾਂ ਸ਼ਹਿਰ ਅੱਜ ਕੋਰੋਨਾ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।

ਚੰਡੀਗੜ੍ਹ, 22 ਅਪਰੈਲ (ਸਪੋਕਸਮੈਨ ਸਮਾਚਾਰ ਸੇਵਾ) : ਜਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਅਣਥੱਕ ਮਿਹਨਤ ਨਾਲ ਨਵਾਂ ਸ਼ਹਿਰ ਅੱਜ ਕੋਰੋਨਾ ਮੁਕਤ ਹੋਣ ਵਾਲਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ। ਕੋਰੋਨਾ ਪ੍ਰਭਾਵਿਤ ਇਸ ਜ਼ਿਲ੍ਹੇ ਦਾ ਅਠਾਰਵਾਂ ਮਰੀਜ਼ ਜਸਕਰਨ ਸਿੰਘ ਵੀ ਅੱਜ ਠੀਕ ਹੋਣ ਬਾਅਦ ਘਰ ਰਵਾਨਾ ਹੋ ਗਿਆ। ਸ. ਬਲਬੀਰ ਸਿੰਘ ਸਿੱਧੂ ਨੇ ਸਿਹਤਯਾਬ ਹੋਏ ਮਰੀਜ਼ਾਂ ਨੂੰ ਤੰਦਰੁਸਤ ਜੀਵਨ ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਸ ਸਾਰੇ ਵਿਅਕਤੀ ਹੁਣ ਕੋਰੋਨਾ ਪ੍ਰਭਾਵਤ ਮਰੀਜ਼ਾਂ ਲਈ ਪ੍ਰੇਰਣਾ ਦਾ ਸਰੋਤ ਹਨ ਕਿ ਹਿੰਮਤ ਤੇ ਆਤਮ-ਵਿਸ਼ਵਾਸ਼ ਨਾਲ ਘਾਤਕ ਬਿਮਾਰੀਆਂ ਨੂੰ ਵੀ ਇਨਸਾਨ ਹਰਾ ਸਕਦਾ ਹੈ।

ਉਨ੍ਹਾਂ ਦਸਿਆ ਕਿ ਜ਼ਿਲ੍ਹੇ ਨੂੰ ਰੈੱਡ ਜ਼ੋਨ 'ਚੋਂ ਗ੍ਰੀਨ ਜ਼ੋਨ 'ਚ ਲਿਜਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਸਮੇਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਦਿਨ-ਰਾਤ ਕੰਮ ਕੀਤਾ ਅਤੇ ਜਿਸ ਲਈ ਵਿਧਾਇਕ ਅੰਗਦ ਸਿੰਘ, ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਐਸ.ਐਸ.ਪੀ. ਅਲਕਾ ਮੀਨਾ, ਸਿਵਲ ਸਰਜਨ ਡਾ. ਰਜਿੰਦਰ ਪਰਸ਼ਾਦ ਵਧਾਈ ਦੇ ਪਾਤਰ ਹਨ ਜਿਨ੍ਹਾਂ ਦੀ ਅਗਵਾਈ ਅਧੀਨ ਸਾਰੇ ਮਰੀਜ਼ ਠੀਕ ਹੋਕੇ ਅਪਣੇ ਘਰ ਪਹੁੰਚੇ ਹਨ।

ਸਿਹਤ ਮੰਤਰੀ ਨੇ ਨਵਾਂ ਸ਼ਹਿਰ ਜਿਲ੍ਹੇ ਦੇ ਨਿਵਾਸੀਆਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਇਥੇ ਪੰਜਾਬ ਸਰਕਾਰ ਦੀਆਂ ਹਦਾਇਤਾਂ 'ਤੇ ਕਰਫਿਊ ਦੀ ਪਾਲਣਾ ਕੀਤੀ ਗਈ ਹੈ ਉਹ ਵੀ ਸਾਰੇ ਪੰਜਾਬ ਲਈ ਮਿਸਾਲ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਿਰੁੱੱਧ ਇਸ ਲੜਾਈ ਨੂੰ ਆਮ ਜਨਤਾ ਦੇ ਸਹਿਯੋਗ ਨਾਲ ਹੀ ਜਾ ਜਿੱਤਿਆ ਸਕਦਾ ਹੈ ਜੋ ਸ਼ਹੀਦ ਭਗਤ ਸਿੰਘ ਦੇ ਨਗਰ ਨੇ ਕਰਕੇ ਵਿਖਾਇਆ ਹੈ।

File photoFile photo

ਸਿਹਤ ਵਿਭਾਗ ਦੀ ਮਿਸਾਲੀ ਕਾਰਗੁਜ਼ਾਰੀ ਨੂੰ ਉਜਾਗਰ ਕਰਦਿਆਂ ਉਨ੍ਹਾ ਦਸਿਆ ਕਿ 19 ਮਾਰਚ ਤੋਂ 26 ਮਾਰਚ ਤਕ ਇਕਦਮ ਆਏ 18 ਕੋਰੋਨਾ ਮਾਮਲਿਆਂ ਨਾਲ ਇਹ ਇਲਾਕਾ ਕੋਰੋਨਾ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਸੀ ਜਿਸ ਕਾਰਣ ਜਿਲ੍ਹਾ ਹਸਪਤਾਲ ਵਿਚ ਵੀ ਤਨਾਅ ਦਾ ਮਾਹੌਲ ਬਣ ਗਿਆ। ਜਿਸ ਉਪਰੰਤ ਵੱਡੀ ਗਿਣਤੀ ਵਿੱਚ ਮਰੀਜ਼ਾਂ ਨੂੰ ਮਿਆਰੀ ਇਲਾਜ ਸੇਵਾਵਾਂ ਮੁਹੱਈਆ ਕਰਵਾਉਣਾ ਇਕ ਚੁਨੌਤੀ ਬਣ ਗਿਆ ਸੀ ਪਰ ਜਿਸ ਤਰ੍ਹਾਂ ਬਹਾਦਰੀ ਅਤੇ ਸੰਜੀਦਗੀ ਨਾਲ ਮੈਡੀਕਲ ਤੇ ਪੈਰਾ-ਮੈਡੀਕਲ ਟੀਮਾਂ ਵਲੋਂ ਮਰੀਜ਼ਾਂ ਦਾ ਧਿਆਨ ਰੱਖਿਆ ਗਿਆ ਉਹ ਕਾਬਿਲੇ ਤਰੀਫ ਹੈ ਜੋ ਭਵਿੱਖ ਵਿਚ ਵੀ ਆਉਣ ਵਾਲੀਆਂ ਪੀੜੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ।

ਜ਼ਿਕਰਯੋਗ ਹੈ ਕਿ ਐਸ.ਐਸ.ਪੀ. ਅਲਕਾ ਮੀਨਾ ਦੀ ਅਗਵਾਈ ਅਧੀਨ ਸਿਹਤ ਵਿਭਾਗ ਵਲੋਂ ਜ਼ਿਲ੍ਹਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਮਰੀਜ਼ਾਂ ਲਈ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ਼ ਤੇ ਫੁੱਲ਼ਾਂ ਦੀ ਵਰਖਾ ਕਰ ਕੇ ਤਾੜੀਆਂ ਨਾਲ ਧਨਵਾਦ ਵੀ ਕੀਤਾ ਗਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM
Advertisement