ਸੰਕਟ ਦੀ ਘੜੀ 'ਚ ਦੇਸ਼ ਨੂੰ ਖ਼ੁਰਾਕ ਸੁਰੱਖਿਆ ਦੇਣ ਬਾਰੇ ਅਹਿਮ ਭੂਮਿਕਾ ਨਿਭਾ ਰਿਹੈ ਪੰਜਾਬ : ਆਸ਼ੂ
Published : Apr 23, 2020, 8:03 am IST
Updated : Apr 23, 2020, 8:03 am IST
SHARE ARTICLE
File Photo
File Photo

ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ  ਖੁਰਾਕ ਸੁਰੱਖਿਆ ਦੇਣ ਵਿਚ ਪੰਜਾਬ ਰਾਜ ਅਹਿਮ ਭੂਮਿਕਾ ਨਿਭਾ ਰਿਹਾ ਹੈ

ਚੰਡੀਗੜ੍ਹ, 22 ਅਪ੍ਰੈਲ (ਸਸਸ): ਕਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ ਵਿਚ ਲਾਗੂ ਲਾਕਡਾਊਨ ਦੌਰਾਨ ਦੇਸ਼ ਵਾਸੀਆਂ ਨੂੰ  ਖੁਰਾਕ ਸੁਰੱਖਿਆ ਦੇਣ ਵਿਚ ਪੰਜਾਬ ਰਾਜ ਅਹਿਮ ਭੂਮਿਕਾ ਨਿਭਾ ਰਿਹਾ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਨ ਆਸ਼ੂ ਵਲੋਂ ਕੀਤਾ ਗਿਆ।
ਉਨ੍ਹਾਂ ਦਸਿਆ ਕਿ ਦੇਸ਼ ਦੇ ਅਬਾਦੀ ਦਾ ਢਿੱਡ ਭਰਨ ਲਈ ਅੱਜ ਪੰਜਾਬ ਰਾਜ ਦੇ ਵੱਖ-ਵੱਖ ਹਿੱਸਿਆਂ ਵਿਚ ਸਥਿਤ ਵੱਖ-ਵੱਖ ਗੁਦਾਮਾਂ ਤੋਂ ਰੀਕਾਰਡ 50 ਵਿਸ਼ੇਸ਼ ਮਾਲ ਗੱਡੀਆਂ ਰਾਹੀਂ ਸਵਾ ਲੱਖ ਮੀਟ੍ਰਿਕ ਟਨ ਕਣਕ ਅਤੇ ਚੌਲ ਭੇਜੇ ਗਏ ਹਨ। ਭੇਜੇ ਗਏ ਅਨਾਜ ਵਿਚ 102500 ਮੀਟ੍ਰਿਕ ਟਨ ਚੌਲ ਅਤੇ 22500 ਮੀਟ੍ਰਿਕ ਟਨ ਕਣਕ ਭੇਜੀ ਗਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਿਚ ਲਾਕਡਾਊਨ ਲਾਗੂ ਹੋਣ ਤੋਂ ਲੈ ਕੇ ਹੁਣ ਤਕ ਪੰਜਾਬ ਰਾਜ ਵਿਚੋਂ 759 ਸਪੈਸ਼ਲ ਟਰੇਨਾਂ ਰਾਹੀਂ 13.5 ਲੱਖ ਮੀਟ੍ਰਿਕ ਟਨ ਚਾਵਲ ਅਤੇ 5.47 ਲੱਖ ਮੀਟ੍ਰਿਕ ਟਨ ਕਣਕ ਦੂਸਰੇ ਰਾਜਾਂ ਨੂੰ ਭੇਜੀ ਜਾ ਚੁੱਕੀ ਹੈ।

File photoFile photo

ਸ੍ਰੀ ਆਸ਼ੂ ਨੇ ਪੰਜਾਬ ਨੂੰ ਸਪੈਸ਼ਲ ਟਰੇਨਾਂ ਦੇਣ ਲਈ ਐਫ.ਸੀ.ਆਈ. ਦੇ ਸੀ.ਐਮ.ਡੀ. ਸ੍ਰੀ ਡੀ. ਵੀ. ਪ੍ਰਸਾਦ ਦਾ ਵਿਸ਼ੇਸ਼ ਤੌਰ 'ਤੇ ਧਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸਪੈਸ਼ਲ ਟਰੇਨਾਂ ਰਾਹੀਂ ਭੇਜੇ ਗਏ ਅਨਾਜ ਸਦਕੇ ਜਿੱਥੇ ਲੋਕਾਂ ਨੂੰ ਲਾਕਡਾਊਨ ਦੌਰਾਨ ਭਰ ਪੇਟ ਭੋਜਨ ਮਿਲੇਗਾ ਉਸ ਦੇ ਨਾਲ ਹੀ ਪੰਜਾਬ ਰਾਜ ਦੇ ਚਾਵਲ ਗੁਦਾਮਾਂ ਦੀ ਸਟੋਰੇਜ ਦੀ ਵੀ ਸਮੱਸਿਆ ਹੱਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਜੁਲਾਈ 2020 ਤਕ ਪੰਜਾਬ ਰਾਜ ਦੇ ਚਾਵਲ ਗੁਦਾਮਾਂ ਵਿਚ  38 ਲੱਖ ਮੀਟ੍ਰਿਕ ਟਨ ਚਾਵਲ ਲੱਗ ਜਾਵੇਗਾ। ਸ੍ਰੀ ਆਸ਼ੂ ਨੇ ਦਸਿਆ ਕਿ ਇਨ੍ਹਾਂ ਵਿਸ਼ੇਸ਼ ਮਾਲ ਗੱਡੀਆਂ ਵਿਚ ਅਨਾਜ ਦੀ ਲਦਾਈ ਮੌਕੇ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement