
ਕੇਂਦਰ ਸਰਕਾਰ ਨੇ ਪੰਜਾਬ ਵਿਚ ਲੌਕਡਾਊਨ ਕਾਰਨ ਬੰਦ ਕੀਤੇ ਗਏ ਸ਼ਰਾਬ ਦੇ ਠੇਕਿਆਂ ਨੂੰ ਦੁਬਾਰਾ ਖੋਲ੍ਹਣ ਦੀ ਪੰਜਾਬ ਸਰਕਾਰ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ।
ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਵਿਚ ਲੌਕਡਾਊਨ ਕਾਰਨ ਬੰਦ ਕੀਤੇ ਗਏ ਸ਼ਰਾਬ ਦੇ ਠੇਕਿਆਂ ਨੂੰ ਦੁਬਾਰਾ ਖੋਲ੍ਹਣ ਦੀ ਪੰਜਾਬ ਸਰਕਾਰ ਦੀ ਬੇਨਤੀ ਨੂੰ ਰੱਦ ਕਰ ਦਿੱਤਾ ਹੈ। ਦਰਅਸਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਤੋਂ ਪੰਜਾਬ ਵਿਚ ਬੰਦ ਪਏ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਲਈ ਅਤੇ ਸ਼ਰਾਬ ਦੀ ਵਿਕਰੀ ਲਈ ਇਜਾਜ਼ਤ ਮੰਗੀ ਸੀ।
Captain Amrinder Singh
ਇਸ ਦੀ ਪੁਸ਼ਟੀ ਮੁੱਖ ਮੰਤਰੀ ਪੰਜਾਬ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਕੀਤੀ ਹੈ। ਉਹਨਾਂ ਨੇ ਦੱਸਿਆ ਕਿ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕੀਤੀ ਗਈ ਬੇਨਤੀ ਨੂੰ ਰੱਦ ਕਰ ਦਿੱਤਾ ਹੈ, ਜਿਸ ਵਿਚ ਉਹਨਾਂ ਨੇ ਪੰਜਾਬ ਵਿਚ ਸ਼ਰਾਬ ਦੇ ਠੇਕਿਆਂ ਨੂੰ ਖੋਲ੍ਹਣ ਦੀ ਮੰਗ ਕੀਤੀ ਸੀ।
Photo
ਇਸ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਮੀਡੀਆ ਚੈਨਲ ਨਾਲ ਗੱਲਬਾਤ ਕਰਦੇ ਹੋਏ ਕੇਂਦਰ ਸਰਕਾਰ ਦੇ ਇਸ ਫ਼ੈਸਲੇ ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਉਹਨਾਂ ਕਿਹਾ ਕਿ ਇਸ ਨਾਲ ਪੰਜਾਬ ਨੂੰ ਐਕਸਾਈਜ਼ ਤੋਂ ਹੋਣ ਵਾਲੀ 6200 ਕਰੋੜ ਰੁਪਏ ਦੀ ਆਮਦਨ ਦਾ ਨੁਕਸਾਨ ਹੋਵੇਗਾ। ਉਹਨਾਂ ਨੇ ਕੇਂਦਰ ਨੂੰ ਸਵਾਲ ਕੀਤਾ ਕਿ ਕੀ ਕੇਂਦਰ ਇਸ ਘਾਟੇ ਦੀ ਭਰਪਾਈ ਕਰੇਗਾ ?