ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਜਾਂਚ
Published : Apr 23, 2020, 10:55 am IST
Updated : Apr 23, 2020, 10:55 am IST
SHARE ARTICLE
ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਜਾਂਚ
ਸਿਹਤ ਵਿਭਾਗ ਦੀ ਟੀਮ ਵਲੋਂ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਜਾਂਚ

100 ਦੇ ਕਰੀਬ ਮੁਲਾਜ਼ਮਾਂ ਦੀ ਕੀਤੀ ਗਈ ਜਾਂਚ, ਰਿਪੋਰਟ ਸਹੀ : ਸੀਨੀਅਰ ਮੈਡੀਕਲ ਅਫ਼ਸਰ

ਪਾਤੜਾਂ, 22 ਅਪ੍ਰੈਲ (ਬਲਵਿੰਦਰ ਸਿੰਘ ਕਾਹਨਗੜ੍ਹ, ਪਿਆਰਾ ਪਟਵਾਰ) : ਕੋਰੋਨਾ ਵਾਇਰਸ ਦੇ ਵੱਧਦੇ ਹੋਏ ਪ੍ਰਭਾਵ ਨੂੰ ਮੁੱਖ ਰੱਖਦਿਆਂ ਸਿਵਲ ਸਰਜਨ ਪਟਿਆਲਾ ਦੀਆਂ ਹਦਾਇਤਾਂ ਮੁਤਾਬਕ ਕਾਰਵਾਈ ਕਰਦਿਆਂ ਅੱਜ ਸੀਨੀਅਰ ਮੈਡੀਕਲ ਅਫ਼ਸਰ ਡਾ.ਕਰਮਜੀਤ ਸਿੰਘ ਸਬ ਡਿਵੀਜ਼ਨ ਪਾਤੜਾਂ ਅਧੀਨ ਆਉਂਦੇ ਵੱਖ-ਵੱਖ ਸਰਕਾਰੀ ਦਫ਼ਤਰਾਂ ਦੇ ਕਰਮਚਾਰੀਆਂ ਦੀ ਕਰੋਨਾ ਸਬੰਧੀ ਜਾਂਚ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਪਾਤੜਾਂ  ਡਾਕਟਰ ਕਰਮਜੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਕੌਰ ਨੇ ਦੱਸਿਆ ਕਿ ਅੱਜ ਨਗਰ ਕੌਂਸਲ ਦਫਤਰ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਪਹੁੰਚ ਕੇ ਸੌ ਦੇ ਕਰੀਬ ਮੁਲਾਜ਼ਮਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਗਈ ਹੈ ਜਿਨ੍ਹਾਂ ਦਾ ਕਰੋਨਾ ਸਬੰਧੀ ਟੈਂਪਰੇਚਰ ਨਾਰਮਲ ਪਾਇਆ ਗਿਆ ਹੈ।


ਡਾ. ਕਰਮਜੀਤ ਸਿੰਘ ਨੇ ਕਿਹਾ ਕਿ ਪਟਿਆਲਾ ਅਤੇ ਰਾਜਪੁਰਾ ਵਿੱਚ ਕਰੋਨਾ ਸੰਬੰਧੀ ਪਾਜੀਟਿਵ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਡਿਪਟੀ ਕਮਿਸ਼ਨਰ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਦੀ ਟੀਮ ਵੱਲੋਂ ਸਬ ਡਵੀਜ਼ਨ ਪਾਤੜਾਂ ਦੇ ਸਮੁੱਚੇ ਸਰਕਾਰੀ ਦਫ਼ਤਰਾਂ ਵਿਖੇ ਡਿਊਟੀ ਦੇ ਰਹੇ ਮੁਲਾਜ਼ਮਾਂ ਦੀ ਸਿਹਤ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸਬ ਡਿਵੀਜ਼ਨ ਮੈਜਿਸਟ੍ਰੇਟ ਪਾਤੜਾਂ ਸ੍ਰੀਮਤੀ ਪਾਲਿਕਾ ਅਰੋੜਾ ਦੇ ਹੁਕਮਾਂ ਤੇ ਕਰਕੇ ਤਹਿਸੀਲ ਕੰਪਲੈਕਸ ਪਾਤੜਾਂ ਵਿਖੇ ਪਹੁੰਚ ਕੇ ਉੱਥੇ ਤਾਇਨਾਤ ਸਾਰੇ ਸਰਕਾਰੀ ਮੁਲਾਜ਼ਮਾਂ ਦੀ ਵੀ ਕਰੋਨਾ ਸਬੰਧੀ ਸਿਹਤ ਦੀ ਜਾਂਚ ਕੀਤੀ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨਾਂ ਨੇ ਅੱਗੇ ਹੋ ਕੇ ਰੋਕ ਲਈ ਭਾਜਪਾ ਦੀ ਗੱਡੀ, ਵੋਟਾਂ ਮੰਗਣ ਆਈ ਨੂੰ ਬੀਬੀ ਨੂੰ ਕੀਤੇ ਤਿੱਖੇ ਸਵਾਲ ਤਾਂ ਜੋੜੇ ਹੱਥ

03 May 2024 11:17 AM

Government School ਦੇ ਸਾਹਮਣੇ ਵਾਪਰਿਆ ਖ਼ਤਰਨਾਕ ਹਾਦਸਾ, ਖ਼ਤਰੇ 'ਚ ਪਈ ਬੱਚਿਆਂ ਦੀ ਜ਼ਿੰਦਗੀ

03 May 2024 10:57 AM

Indira Gandhi ਨੂੰ ਮਾਰਨ ਵਾਲੇ Beant Singh ਦੇ ਬੇਟੇ ਨੇ ਕੀਤੇ ਖ਼ੁਲਾਸੇ ਕਿ ਕਿਵੇਂ ਕੱਟੀਆਂ ਉਨ੍ਹਾਂ ਰਾਤਾਂ..

03 May 2024 8:34 AM

Congress ਨੂੰ ਕੋਸਣ ਵਾਲੇ ਖੱਬੇਪੱਖੀ ਗਾਂਧੀ ਕਿਵੇਂ ਬਣੇ ਕਾਂਗਰਸੀ? Preneet Kaur ਨੂੰ ਹਰਾਉਣ ਵਾਲ਼ੇ ਗਾਂਧੀ ਨੂੰ ਇਸ..

02 May 2024 1:40 PM

ਮਜ਼ਦੂਰਾਂ ਦੇ ਨਾਂ 'ਤੇ ਛੁੱਟੀ ਮਨਾਉਣ ਵਾਲਿਓ ਸੁਣ ਲਓ ਮਜ਼ਦੂਰਾਂ ਦੇ ਦੁੱਖੜੇ "ਸਾਨੂੰ ਛੁੱਟੀ ਨਹੀਂ ਕੰਮ ਚਾਹੀਦਾ ਹੈ

02 May 2024 12:57 PM
Advertisement